ਸਿੱਖ ਖਬਰਾਂ

ਇੰਜੀਨਅਰਿੰਗ ਕਾਲਜਾਂ ਦੀਆਂ ਫੀਸਾਂ ਤੇ ਬਿਜਲੀ ਦਰਾਂ ਵਧਾਉਣੀਆਂ ਸਰਕਾਰ ਦਾ ਲੋਕ ਵਿਰੋਧੀ ਕਦਮ : ਪੰਚ ਪ੍ਰਧਾਨੀ

April 25, 2010 | By

ਫ਼ਤਿਹਗੜ੍ਹ ਸਾਹਿਬ, 25 ਅਪ੍ਰੈਲ () : ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਨੇ ਇੰਜੀਨੀਅਰਿੰਗ ਤੇ ਬਹੁਤਕਨੀਕੀ ਕਾਲਜਾਂ ਦੀਆਂ ਫ਼ੀਸਾਂ ਅਤੇ ਬਿਜਲੀ ਦੀਆਂ ਵਧਾਈਆਂ ਕੀਮਤਾਂ ਦੀ ਸਖ਼ਤ ਨਿਖੇਧੀ ਕੀਤੀ ਹੈ।ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦਲ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਕੌਮੀ ਵਿਸ਼ੇਸ਼ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਕਿਹਾ ਕਿ ਸਰਕਾਰ ਨਹੀਂ ਚਾਹੁੰਦੀ ਕਿ ਗ਼ਰੀਬ ਤੇ ਪਛੜੇ ਵਰਗਾਂ ਨਾਲ ਸਬੰਧਿਤ ਬੱਚੇ ਪੜ੍ਹ ਕੇ ਅੱਗੇ ਆ ਸਕਣ। ੳਕਤ ਆਗੂਆਂ ਨੇ ਕਿਹਾ ਕਿ ਪਹਿਲਾਂ ਹੀ ਵੱਡੀਆਂ ਫੀਸਾਂ ਦੇ ਕੇ ਇੰਜੀਨੀਅਰਿੰਗ ਦੀ ਪੜ੍ਹਾਈ ਕਰ ਚੁੱਕੇ ਅਨੇਕਾਂ ਨੌਜਵਾਨ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਬੇਰੁਜਗਾਰੀ ਦਾ ਸੰਤਾਪ ਹੰਢਾ ਰਹੇ ਹਨ ਤੇ ਵਧ ਰਹੇ ਨਸ਼ਿਆਂ ਦੇ ਰੁਝਾਨ ਦਾ ਇਹ ਵੀ ਇਕ ਵੱਡਾ ਕਾਰਨ ਹੈ। ਉਨ੍ਹਾਂ ਕਿਹਾ ਕਿ ਇਹ ਸਭ ਦੇਸ਼ ਦੇ ਨਿਜ਼ਾਮ ਨੂੰ ਚਲਾ ਰਹੀ ਮੰਨੂੰਵਾਦੀ ਸੋਚ ਦੇ ਅਧੀਨ ਹੀ ਹੋ ਰਿਹਾ ਹੈ।
ਇਸਦੇ ਨਾਲ ਹੀ ਉਨ੍ਹਾਂ ਬਿਜਲੀ ਦੀਆਂ ਕੀਮਤਾਂ ਵਿਚ ਕੀਤੇ ਗਏ ਵਾਧੇ ਨੂੰ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੀ ਆਮ ਜਨਤਾ ’ਤੇ ਇਕ ਹੋਰ ਬੋਝ ਦੱਸਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਵਿਰੋਧ ਤੋਂ ਬਚਣ ਲਈ ਹੀ ਸਰਕਾਰ ਕਿਸਤਾਂ ਵਿਚ ਬਿਜਲੀ ਦੀਆਂ ਕੀਮਤਾਂ ਵਧਾ ਰਹੀ ਹੈ। ਜਿਥੇ ਕਈ ਕਈ ਘੰਟਿਆਂ ਦੇ ਕੱਟ ਲੱਗਣ ਤੋਂ ਬਾਅਦ ਤੋਂ ਵੀ ਲੋਕਾਂ ਨੂੰ ਬਿਜਲੀ ਦੀ ਵਧ ਕੀਮਤਾ ਅਦਾ ਕਰਨੀ ਪੈ ਰਹੀ ਹੈ ਉੱਥੇ ਹੀ ਇਨ੍ਹਾਂ ਕੱਟਾਂ ਕਾਰਨ ਲੋਕਾਂ ਨੂੰ ਅਰਥਿਕ ਨੁਕਸਾਨ ਅੱਲਗ ਝਲਣਾ ਪੈ ਰਿਹਾ ਹੈ। ਕਣਕ ਦੀ ਫ਼ਸਲ ਪਾਲਣ ਲਈ ਵੀ ਕਿਸਾਨਾਂ ਨੂੰ ਡੀਜਲ ਇੰਜਣ ਚਲਾ ਕੇ ਮਹਿੰਗੇ ਭਾਅ ਦੀ ਸ਼ਿੰਜਾਈ ਕਰਨ ਪਈ ਹੈ। ਉਕਤ ਆਗੂਆਂ ਨੇ ਕਿਹਾ ਕਿ ਹੁਣ ਫਿਰ ਝੋਨੇ ਦੇ ਸੀਜਨ ਮੌਕੇ ਵੀ ਕਿਸਾਨਾਂ ਨੂੰ ੳਚਿਤ ਮਾਤਰਾ ਵਿਚ ਬਿਜਲੀ ਮਿਲਣ ਦੀ ਕੋਈ ਸੰਭਾਵਨਾ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਲਈ ਪੰਜਾਬ ਸਰਕਾਰ ਵਲੋਂ ਭਾਵੇਂ 3023 ਕਰੋੜ ਦੀ ਸਬਸਿਡੀ ਦਿੱਤੀ ਜਾਵੇਗੀ ਪਰ ਕਿਸੇ ਨਾ ਕਿਸੇ ਪਾਸੇ ਤੋਂ ਇਸ ਦੀ ਪੂਰਤੀ ਤਾਂ ਲੋਕਾਂ ਤੋਂ ਹੀ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਬਿਜਲੀ ਦੀਆਂ ਕੀਮਤਾਂ ਵਧਾ ਕੇ ਲੋਕਾਂ ’ਤੇ ਬੋਝ ਪਾਉਣ ਦੇ ਬਾਵਯੂਦ ਵੀ ਸਰਕਾਰ ਬਿਜਲੀ ਬੋਰਡ ਦੀ ਹਾਲਤ ਨਹੀਂ ਸੁਧਾਰ ਸਕੀ ਇਸ ਸਬੰਧ ਵਿਚ ਸਰਕਾਰ ਦੀਆਂ ਸਾਰੀਆਂ ਯੋਜਨਾਵਾਂ ਗ਼ਲਤ ਸਾਬਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਪ੍ਰਬੰਧ ਨੂੰ ਪਾਰਦਰਸ਼ਤਾ ਦੇ ਕੇ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਜਾਵੇ ਅਤੇ ਸਨਅਤੀ ਸਹਿਰਾਂ ਵਿਚ ਕਾਰਖਾਨੇਦਾਰਾਂ ਵਲੋਂ ਕਰੋੜਾਂ ਰੁਪਏ ਦੀ ਕੀਤੀ ਜਾ ਰਹੀ ਬਿਜਲੀ ਦੀ ਚੋਰੀ ਨੂੰ ਹੀ ਰੋਕ ਲਿਆ ਜਾਵੇ ਤਾਂ ਪੰਜਾਬ ਦਾ ਬਿਜਲੀ ਸੰਕਟ ਵੀ ਦੂਰ ਹੋ ਜਾਵੇਗਾ ਹੈ ਤੇ ਲੋਕਾਂ ਨੂੰ ਨਿਗੂਣੀ ਕੀਮਤ ਤੇ ਪੂਰੀ ਬਿਜਲੀ ਵੀ ਮਿਲਣੀ ਸ਼ੁਰੂ ਹੋ ਜਾਵੇਗੀ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: