ਆਮ ਖਬਰਾਂ

ਈਟੀਟੀ ਅਧਿਆਪਕਾਂ ਨਾਲ ਵਾਅਦਾ ਖ਼ਿਲਾਫੀ ਦੇ ਮਾਮਲੇ ਵਿਚ ਅਕਾਲ ਤਖ਼ਤ ਦਖ਼ਲ ਦੇਣ

September 7, 2010 | By

  • ਦਸਤਾਰਾਂ ਰੋਲਣ ਵਾਲੇ ਪੁਲਸ ਅਧਿਕਾਰੀ ਤੇ ਪ੍ਰਕਾਸ ਸਿੰਘ ਬਾਦਲ ਅਕਾਲ ਤਖ਼ਤ ਤੇ ਤਲਬ ਕੀਤੇ ਜਾਣ

ਫ਼ਤਿਹਗੜ੍ਹ ਸਾਹਿਬ, 7 ਸਤੰਬਰ (ਬਿਊਰੋ) : ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ’ਤੇ ਡੰਡੇ ਵਰ੍ਹਾ ਕੇ ਉਨ੍ਹਾਂ ਦੀਆਂ ਦਸਤਾਰਾਂ ਪੈਰਾਂ ਵਿਚ ਰੋਲਣ ਵਾਲੀ ਬਾਦਲ ਸਰਕਾਰ ਦੂਜੇ ਪਾਸੇ ਅਧਿਆਪਕ ਦਿਵਸ ਮਨਾਉਣ ਦਾ ਢਕਵੰਜ ਆਖਰ ਕਿਉਂ ਰਚ ਰਹੀ ਸੀ। ਇਸ ਤਰ੍ਹਾਂ ਦਾ ਦਮਨ ਚੱਕਰ ਚਲਾ ਕੇ ਸਰਕਾਰ ਅਪਣੇ ਹੱਕ ਮੰਗਦੇ ਲੋਕਾਂ ਨੂੰ ਦਬਾ ਕੇ ਨਹੀਂ ਰੱਖ ਸਕਦੀ। ਇਹ ਪ੍ਰਤੀਕਰਮ ਪ੍ਰਗਟਾਉਂਦਿਆਂ ਸ੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਸੰਤੋਖ ਸਿੰਘ ਸਲਾਣਾ ਨੇ ਕਿਹਾ ਕਿ ਇਹ ਅਧਿਆਪਕ, ਅਧਿਆਪਕ ਦਿਵਸ ਸਮਾਗਮਾਂ ’ਤੇ ਪਹੁੰਚੀ ਸਿੱਖਿਆ ਮੰਤਰੀ ਨੂੰ ਮਿਲਣਾ ਚਾਹੰਦੇ ਸਨ ਤੇ ਬਿਲਕੁਲ ਸਾਂਤਮਈ ਸਨ ਜਦੋਂ ਪੁਲਿਸ ਨੇ ਇਨ੍ਹਾਂ ’ਤੇ ਡੰਡਾ ਵਰ੍ਹਾਇਆ। ਉਨ੍ਹਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਮੰਗ ਕੀਤੀ ਕਿ ਅਧਿਆਪਕਾਂ ਦੀਆ ਪੱਗਾਂ ਉਤਰਨ ਵਾਲੇ ਪੁਲਿਸ ਅਧਿਕਾਰੀਆਂ, ਮੁਲਾਜ਼ਮਾਂ ਅਤੇ ਇਸ ਲਈ ਜਿੰਮੇਵਾਰ ਸਿੱਖਿਆ ਮੰਤਰੀ ਉਪਿੰਦਰਜੀਤ ਕੌਰ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤੇ ਮੁੱਖ ਸੰਸਦੀ ਸਕੱਤਰ ਮਹਿੰਦਰ ਕੌਰ ਜੋਸ਼ ਨੂੰ ਅਕਾਲ ਤਖ਼ਤ ਸਹਿਬ ’ਤੇ ਤੁਰੰਤ ਤਲਬ ਕੀਤਾ ਜਾਵੇ। ਇਸਦੇ ਨਾਲ ਹੀ ਇਨ੍ਹਾਂ ਅਧਿਆਪਕਾਂ ਨਾਲ ਮੰਗਾਂ ਮੰਨੇ ਜਾਣ ਦੀ ਵਾਅਦਾ ਖਿਲਾਫੀ ਕਰਨ ਵਾਲੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਤਲਬ ਕੀਤ ਜਾਵੇ ਕਿਉਂਕਿ ਉਨ੍ਹਾ ਵਲੋਂ ਕੀਤ ਵਾਅਦਾ ਖਿਲਾਫ ਕਾਰਨ ਹੀ ਸੜ੍ਹਕਾਂ ’ਤੇ ਉਤਰੇ ਇਨ੍ਹਾਂ ਅਧਿਅਪਕਾਂ ’ਤੇ ਪੁਲਿਸ ਬਾਦਲ ਸਰਕਾਰ ਦੇ ਇਸ਼ਾਰੇ ’ਤੇ ਡਾਂਗਾਂ ਵਰ੍ਹਾਉਣ ਦੇ ਨਾਲ ਨਾਲ ਦਸਤਾਰਾਂ ਦੀ ਵੀ ਬੇਅਦਬੀ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਅਕਾਲ ਤਖ਼ਤ ਤੋਂ ਬਾਦਲ ਸਰਕਾਰ ਨੂੰ ਇਨ੍ਹਾਂ ਅਧਿਆਪਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਹਿਦਾਇਤ ਕੀਤੀ ਜਾਵੇ। ਇਸ ਮੌਕੇ ਉਕਤ ਆਗੂਆਂ ਨਾਲ ਯੂਥ ਆਗੂ ਸੰਦੀਪ ਸਿੰਘ ਕੇਨੇਡੀਆਨ, ਸਰਪੰਚ ਗੁਰਮੁਖ ਸਿੰਘ ਡਡਹੇੜੀ, ਦਰਸ਼ਨ ਸਿੰਘ ਬੈਣੀ, ਕੇਹਰ ਸਿੰਘ ਮਾਰਵਾ, ਮੇਹਰ ਸਿਘ ਬਸੀ ਤੇ ਭਗਵੰਤ ਸਿੰਘ ਮਹੱਦੀਆਂ ਆਦਿ ਆਗੂ ਵੀ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।