ਵਿਦੇਸ਼

ਕੈਲਗਰੀ ਵਿਖੇ ਬੱਚਿਆਂ ਦਾ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ

July 11, 2014 | By

ਕੈਲਗਰੀ (10 ਜੁਲਾਈ 2014): ਗੁਰਦੁਆਰਾ ਦਸ਼ਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਖਾਲਸਾ ਸਕੂਲ ਕੈਲਗਰੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਬੱਚਿਆਂ ਦਾ ਗੁਰਮਤਿ ਕੈਂਪ ਲਗਾਇਆ ਗਿਆ। ਇਸ 6 ਰੋਜ਼ਾ ਕੈਂਪ ਵਿਚ ਗਿਆਨੀ ਜੋਗਿੰਦਰ ਸਿੰਘ ਵੈਨਕੂਵਰ ਵਾਲਿਆਂ ਸਮੁੱਚੀ ਟੀਮ ਨਾਲ ਬੱਚਿਆਂ ਨੂੰ ਗੁਰਮੁਖੀ ਸਿਖਾਉਣ, ਪੜ੍ਹਣ ਅਤੇ ਗੁਰਬਾਣੀ ਨਿਤਨੇਮ ਦੀ ਸੰਥਿਆ ਦਿੱਤੀ।

 ਇਸ ਕੈਂਪ ਵਿਚ ਤਕਰੀਬਨ 400 ਦੇ ਕਰੀਬ ਬੱਚਿਆਂ ਨੇ ਹਿੱਸਾ ਲਿਆ। ਇਸ ਸਮੇਂ ਬੱਚਿਆਂ ਨੂੰ ਇਨਾਮ ਵੀ ਦਿੱਤੇ ਗਏ। ਕੈਂਪ ਦੇ ਅਖੀਰਲੇ ਦਿਨ ਖੰਡੇ ਬਾਟੇ ਦੇ ਤਿਆਰ ਕੀਤੇ ਅੰਮ੍ਰਿਤ ਦੀ ਪਾਹੁਲ ਨਾਲ ਅਨੇਕਾਂ ਬੱਚੇ ਗੁਰੂ ਵਾਲੇ ਬਣੇ ਅਤੇ ਅੰਮ੍ਰਿਤ ਛਕਣ ਵਾਲੇ ਬੱਚਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

 ਕੈਂਪ ਦੀ ਸਮਾਪਤੀ ਸਮੇਂ ਗੁਰਦੁਆਰਾ ਸਾਹਿਬ ਦੇ ਸਕੱਤਰ ਭਾਈ ਗੁਰਤੇਜ ਸਿੰਘ ਹੁਰਾਂ ਕੈਂਪ ਦੀ ਸਫ਼ਲਤਾ ਵਾਸਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕਰਦਿਆਂ ਸੰਗਤਾਂ, ਵਲੰਟੀਅਰ ਅਤੇ ਗਿਆਨੀ ਜੋਗਿੰਦਰ ਸਿੰਘ ਵੈਨਕੂਵਰ ਵਾਲਿਆਂ ਦਾ ਧੰਨਵਾਦ ਕੀਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,