ਸਿਆਸੀ ਖਬਰਾਂ

ਮੀਡੀਆ ਰਿਪੋਰਟ: ਮਹੀਨਾ ਪੂਰਾ ਹੋਣ ‘ਤੇ ਵੀ ਪੰਜਾਬ ‘ਚ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਨਹੀਂ ਕੀਤਾ ਜਾ ਸਕਿਆ

April 17, 2017 | By

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ ਇੱਕ ਮਹੀਨੇ ਵਿੱਚ ਪੰਜਾਬ ਵਿਚੋਂ ਨਸ਼ੇ ਖਤਮ ਕਰਨ ਦੀ ਸਹੁੰ ਚੁੱਕੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਮਹੀਨਾ ਪੂਰਾ ਹੋਣ ‘ਤੇ ਵੀ ਕੋਈ ਖਾਸ ਤਬਦੀਲੀ ਵੇਖਣ ਨੂੰ ਨਹੀਂ ਮਿਲੀ। ਕੈਪਟਨ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਵਿਸ਼ੇਸ਼ ਟਾਸਕ ਫੋਰਸ ਨੇ ਅੰਤਰਰਾਜੀ ਤੇ ਅੰਤਰਰਾਸ਼ਟਰੀ ਸਰਹੱਦ ਦੇ ਪਾਰੋਂ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪੂਰੀ ਤਰ੍ਹਾਂ ਤੋੜ ਦਿੱਤਾ ਹੈ। ਇਸ ਦੌਰਾਨ 16 ਮਾਰਚ 2017 ਤੋਂ ਹੁਣ ਤੱਕ ਚਾਰ ਹਫਤਿਆਂ ਵਿੱਚ ਐਨ.ਡੀ.ਪੀ.ਐਸ ਐਕਟ ਹੇਠ 1277 ਕੇਸ ਦਰਜ ਕੀਤੇ ਗਏ ਹਨ ਤੇ 1468 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਕੈਪਟਨ ਅਮਰਿੰਦਰ ਸਿੰਘ ਚੋਣ ਪ੍ਰਚਾਰ ਦੌਰਾਨ ਚੋਣ ਵਾਅਦੇ ਕਰਦੇ ਹੋਏ (ਫਾਈਲ ਫੋਟੋ)

ਕੈਪਟਨ ਅਮਰਿੰਦਰ ਸਿੰਘ ਚੋਣ ਪ੍ਰਚਾਰ ਦੌਰਾਨ ਚੋਣ ਵਾਅਦੇ ਕਰਦੇ ਹੋਏ (ਫਾਈਲ ਫੋਟੋ)

ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਅਨੁਸਾਰ ਹੁਣ ਤੱਕ ਨਸ਼ਿਆਂ ਦੇ ਮਾਮਲੇ ਵਿੱਚ ਫੜੇ ਗਏ ਵਿਅਕਤੀਆਂ ਦੀ ਗਿਣਤੀ ਪਿਛਲੇ ਸਾਲ ਦੇ ਇਸੇ ਸਮੇਂ (16 ਮਾਰਚ 2016 ਤੋਂ 14 ਅਪ੍ਰੈਲ 2016) ਨਾਲੋਂ ਕਰੀਬ ਦੁੱਗਣੀ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ 16 ਮਾਰਚ ਤੋਂ 14 ਅਪ੍ਰੈਲ ਤੱਕ ਦੇ ਸਮੇਂ ਦੌਰਾਨ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ ਖਿਲਾਫ ਵਿੱਢੀ ਕਾਰਵਾਈ ਦੌਰਾਨ 31 ਕਿਲੋ ਹੈਰੋਇਨ (ਜਿਸ ਵਿੱਚ ਬੀ.ਐਸ.ਐਫ. ਵੱਲੋਂ ਫੜੀ 24 ਕਿਲੋ ਵੀ ਸ਼ਾਮਲ ਹੈ), 1.5 ਕਿਲੋ ਸਮੈਕ, 2.2 ਕਿਲੋ ਚਰਸ, 82 ਕਿਲੋ ਅਫੀਮ (ਇਸ ਵਿੱਚ ਬੀ.ਐਸ.ਐਫ. ਵੱਲੋਂ ਫੜੀ 0.065 ਕਿਲੋ ਵੀ ਸ਼ਾਮਲ ਹੈ), 2812.555 ਕਿਲੋ ਭੁੱਕੀ, 169.223 ਕਿਲੋ ਗਾਂਜਾ, 14.855 ਕਿਲੋ ਭੰਗ, 34.911 ਕਿਲੋ ਨਸ਼ੀਲਾ ਪਾਊਡਰ, 3201 ਨਸ਼ੀਲੇ ਟੀਕੇ ਅਤੇ 336314 ਗੋਲੀਆਂ/ਕੈਪਸੂਲ ਫੜੇ ਗਏ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,