ਨਵੀਂ ਦਿੱਲੀ: 1984 ਦਿੱਲੀ ਸਿੱਖ ਕਤਲੇਆਮ ਦੇ ਇਕ ਕੇਸ ਵਿੱਚ ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦਾ ਪੌਲੀਗ੍ਰਾਫ਼ (ਝੂਠ ਫੜਨ ਸਬੰਧੀ) ਟੈਸਟ ਕਰਨ ਲਈ ਸੀਬੀਆਈ ਦੀ ਅਰਜ਼ੀ ਉਤੇ ਇਥੋਂ ਦੀ ਇਕ ਅਦਾਲਤ 21 ਜੁਲਾਈ ਨੂੰ ਸੁਣਵਾਈ ਕਰੇਗੀ। ਅਦਾਲਤ ਨੇ ਇਸ ਮਾਮਲੇ ਵਿੱਚ ਹਥਿਆਰਾਂ ਦੇ ਵਪਾਰੀ ਅਭਿਸ਼ੇਕ ਵਰਮਾ ਦੀ ਅਰਜ਼ੀ ਉਤੇ ਸੀਬੀਆਈ ਤੋਂ ਜਵਾਬ ਮੰਗਿਆ ਸੀ। ਵਰਮਾ ਨੇ ਇਸ ਸ਼ਰਤ ’ਤੇ ਟੈਸਟ ਕਰਾਉਣ ਲਈ ਰਜ਼ਾਮੰਦੀ ਦਿੱਤੀ ਹੈ ਕਿ ਮੇਰੇ ਨਾਲ ਜਗਦੀਸ਼ ਟਾਈਟਲਰ ਦਾ ਵੀ ਝੂਠ ਫੜਨ ਵਾਲਾ ਟੈਸਟ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਨਵੰਬਰ 1984 ‘ਚ ਭਾਰਤ ਦੀ ਰਾਜਧਾਨੀ ਦਿੱਲੀ ਸਮੇਤ ਭਾਰਤ ਦੇ ਹੋਰ ਸ਼ਹਿਰਾਂ ‘ਚ ਸਰਕਾਰੀ ਸਰਪ੍ਰਸਤੀ ਹੇਠ ਯੋਜਨਾਬੱਧ ਤਰੀਕੇ ਨਾਲ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ। ਹੁਣ 33 ਸਾਲ ਬੀਤ ਜਾਣ ਦੇ ਬਾਵਜੂਦ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲੀ ਹੈ ਸਗੋਂ ਉਹ ਆਪਣੀ ਪਹੁੰਚ ਸਦਕਾ ਸੱਤਾ ਦੇ ਉੱਚੇ ਅਹੁਦਿਆਂ ਦਾ ਅਨੰਦ ਮਾਣਦੇ ਰਹੇ। ਇਸ ਦੌਰਾਨ ਸਰਕਾਰ ਭਾਵੇਂ ਕਿਸੇ ਵੀ ਸਿਆਸੀ ਦਲ ਦੀ ਰਹੀ ਹੋਵੇ।
ਸਬੰਧਤ ਖ਼ਬਰ:
1984 ਸਿੱਖ ਕਤਲੇਆਮ ਦੇ ਮੁਲਜ਼ਮ ਇਹ ਸਾਬਤ ਕਰਨਾ ਚਾਹੁੰਦੇ ਹਨ ਕਿ ਕੋਈ ਮਰਿਆ ਹੀ ਨਹੀਂ ਸੀ: ਦਿੱਲੀ ਹਾਈ ਕੋਰਟ …