ਸਿੱਖ ਖਬਰਾਂ

ਨਵੰਬਰ 1984 ‘ਚ ਹੋਏ ਸਿੱਖ ਕਤਲੇਆਮ ਦੇ ਸਬੰਧ ‘ਚ ਹੋਂਦ ਚਿੱਲੜ (ਹਰਿਆਣਾ) ਦੇ 7 ਹੋਰ ਨਵੇਂ ਕੇਸ ਸਾਹਮਣੇ ਆਏ

June 3, 2017 | By

ਚੰਡੀਗੜ੍ਹ: ਨਵੰਬਰ 1984 ‘ਚ ਹੋਂਦ ਚਿੱਲੜ (ਹਰਿਆਣਾ) ’ਚ ਮਾਰੇ ਗਏ ਸਿੱਖਾਂ ਦੇ ਸੱਤ ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਪੀੜ੍ਹਤ ਪਰਿਵਾਰਾਂ ਵੱਲੋਂ ਪੇਸ਼ ਕੀਤੇ ਗਏ ਦਸਤਾਵੇਜ਼ਾਂ ਨਾਲ ਇਨ੍ਹਾਂ ਸਿੱਖਾਂ ਦੀ ਪਛਾਣ ਹੋਈ ਹੈ। ਹੋਂਦ ਚਿੱਲੜ ਕਾਂਡ ’ਚ ਮਾਰੇ ਗਏ ਸਿੱਖਾਂ ’ਚ ਹਰਨਾਮ ਸਿੰਘ, ਹਰਜਾਪ ਸਿੰਘ, ਸੁਰਜੀਤ ਸਿੰਘ ਤੇ ਉਸ ਦੇ ਦੋ ਪੁੱਤਰਾਂ ਹਰਮਿੰਦਰ ਸਿੰਘ ਅਤੇ ਗੁਰਮੁਖ ਸਿੰਘ, ਕਰਮਜੀਤ ਕੌਰ ਅਤੇ ਹਰਮੀਤ ਕੌਰ ਸ਼ਾਮਲ ਹਨ। ਹੋਂਦ ਚਿੱਲੜ ਕਾਂਡ ’ਚ ਮਾਰੇ ਗਏ ਸਿੱਖਾਂ ਦੇ ਕੇਸਾਂ ਦੀ ਗਿਣਤੀ 43 ਹੋ ਗਈ ਹੈ।

ਹੋਂਦ ਚਿੱਲੜ ਪਿੰਡ ਜਿੱਥੇ ਨਵੰਬਰ 1984 'ਚ 32 ਸਿੱਖਾਂ ਨੂੰ ਕਤਲ ਕਰ ਦਿੱਤਾ ਗਿਆ ਸੀ

ਹੋਂਦ ਚਿੱਲੜ ਪਿੰਡ ਜਿੱਥੇ ਨਵੰਬਰ 1984 ‘ਚ 32 ਸਿੱਖਾਂ ਨੂੰ ਕਤਲ ਕਰ ਦਿੱਤਾ ਗਿਆ ਸੀ

ਹੋਂਦ ਚਿੱਲੜ ਤਾਲਮੇਲ ਕਮੇਟੀ ਨੇ ਇਨ੍ਹਾਂ ਸੱਤ ਕੇਸਾਂ ਦੇ ਪੀੜ੍ਹਤ ਪਰਿਵਾਰਾਂ ਨੂੰ ਵੀ ਜਸਟਿਸ ਗਰਗ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧ ’ਚ ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਆਗੂਆਂ ਨੇ ਵੀਰਵਾਰ (1 ਜੂਨ) ਨਵੇਂ ਕੇਸਾਂ ਨਾਲ ਸਬੰਧਤ ਪੀੜ੍ਹਤ ਪਰਿਵਾਰਾਂ ਸਮੇਤ ਹਰਿਆਣਾ ਦੇ ਮੁੱਖ ਮੰਤਰੀ ਦੇ ਓਐਸਡੀ ਕੈਪਟਨ ਭੁਪਿੰਦਰ ਸਿੰਘ ਅਤੇ ਐਡੀਸ਼ਨਲ ਐਡਵੋਕਟ ਜਨਰਲ ਪਰਮਿੰਦਰ ਚੌਹਾਨ ਨਾਲ ਇਥੇ ਮੁਲਾਕਾਤ ਕੀਤੀ। ਕਮੇਟੀ ਦੇ ਆਗੂ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਭਾਈ ਦਰਸ਼ਨ ਸਿੰਘ ਘੋਲੀਆ ਨੇ ਦੱਸਿਆ ਕਿ ਸ੍ਰੀ ਚੌਹਾਨ ਨੇ ਪੀੜ੍ਹਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਹੈ। ਵਧੀਕ ਐਡਵੋਕੇਟ ਜਨਰਲ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਹੋਰਨਾਂ ਨਾਲ ਸਲਾਹ ਕਰ ਕੇ ਅਤੇ ਲੋੜ ਪੈਣ ’ਤੇ ਨਵੇ ਕਮਿਸ਼ਨ ਦਾ ਗਠਨ ਕੀਤਾ ਜਾਏਗਾ ਜਿਸ ਦੀ ਜਾਂਚ ਲਈ ਛੇ ਮਹੀਨੇ ਦਾ ਸਮਾਂ ਦਿੱਤਾ ਜਾਵੇਗਾ। ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਹੋਂਦ ਚਿੱਲੜ ਪਿੰਡ ਦੇ ਖੰਡਰਾਂ ਨੂੰ ਮਿਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਕਾਰਵਾਈ ਕੀਤੀ ਜਾਵੇ।

ਸਬੰਧਤ ਖ਼ਬਰ:

1984 ਸਿੱਖ ਕਤਲੇਆਮ: ਹੋਂਦ ਚਿੱਲੜ ਕਤਲੇਆਮ ‘ਚ ਸ਼ਾਮਲ ਪੁਲਿਸ ਅਫ਼ਸਰਾਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,