February 2012 Archive

ਭਾਈ ਦਲਜੀਤ ਸਿੰਘ ਦਾ ਸੰਦੇਸ਼ (ਜੋ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਚੋਂ ਰਿਹਾਈ ਮੌਕੇ ਜਾਰੀ ਕੀਤਾ ਗਿਆ)

ਅੱਜ ਕੇਂਦਰੀ ਜੇਲ੍ਹ, ਅੰਮ੍ਰਿਤਸਰ ਵਿਚੋਂ ਸਿੱਖ ਆਗੂ ਭਾਈ ਦਲਜੀਤ ਸਿੰਘ ਜੀ ਦੀ ਰਿਹਾਈ ਮੌਕੇ ਅਕਾਲੀ ਦਲ ਪੰਚ ਪ੍ਰਧਾਨੀ ਵੱਲੋਂ ਭਾਈ ਦਲਜੀਤ ਸਿੰਘ ਦਾ ਇਕ ਸੰਦੇਸ਼ ਜਾਰੀ ਕੀਤਾ ਗਿਆ। ਸਿੱਖ ਸਿਆਸਤ ਨੂੰ ਇਸ ਸੰਦੇਸ਼ ਦੀ ਨਕਲ ਪੰਚ ਪ੍ਰਧਾਨੀ ਦੇ ਲੋਕ ਸੰਪਰਕ ਨੁਮਾਇੰਦੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਰਾਹੀਂ ਹਾਸਲ ਹੋਈ ਹੈ। ਅਸੀਂ ਇਸ ਸੰਦੇਸ਼ ਨੂੰ ਇੰਨ-ਬਿੰਨ ਹੇਠਾਂ ਛਾਪਣ ਦੀ ਖੁਸ਼ੀ ਲੈ ਰਹੇ ਹਾਂ: ਸੰਪਾਦਕ। ਗੁਰੂ ਸਾਹਿਬਾਨ ਨੇ ਆਦਰਸ਼ ਮਨੁੱਖ, ਸਮਾਜ ਅਤੇ ਰਾਜ ਦੀ ਸਿਰਜਣਾ ਦਾ ਜੋ ਨਿਆਰਾ ਪੈਗਾਮ ਦਿੱਤਾ ਉਸ ਦੀ ਪੂਰਣਤਾ ਲਈ ਸਮੁੱਚੇ ਰੂਪ ਵਿਚ ਵੱਖਰੇ ਪ੍ਰਬੰਧ ਦੀ ਲੋੜ ਹੈ।ਇਸ ਇਤਿਹਾਸਕ ਧਰਤੀ ਤੇ ਪਹਿਲਾਂ ਵੀ ਅਤੇ ਵਰਤਮਾਨ ਸਮੇਂ ਵਿਚ ਵੀ ਕਾਬਜ਼ ਪਦਾਰਥਵਾਦੀ ਰਾਜਸੀ ਪ੍ਰਬੰਧਾਂ ਦਾ ਗੁਰਮਤਿ ਵਿਚਾਰਧਾਰਾ ਨਾਲ ਬੁਨਿਆਦੀ ਰੂਪ ਵਿਚ ਟਕਰਾਅ ਰਿਹਾ ਹੈ।ਮੁਗਲਾਂ ਨੇ ਗੁਰਮਤਿ ਵਿਚਾਰਧਾਰਾ ਨੂੰ ਨਸ਼ਲਕੁਸ਼ੀ ਕਰਕੇ ਅਤੇ ਅੰਗਰੇਜ਼ਾਂ ਨੇ ਨਿਆਰੀ ਪਹਿਚਾਣ ਨੂੰ ਪੇਤਲਾ ਪਾ ਕੇ ਖਤਮ ਕਰਨ ਦਾ ਤਰੀਕਾ ਅਪਣਾਇਆ।ਹੁਣ ਬ੍ਰਾਹਮਣਵਾਦੀ (ਭਾਰਤੀ) ਯੂਨੀਅਨ ਦੋਵੇਂ ਤਰੀਕੇ ਅਪਣਾ ਰਹੀ ਹੈ। ਭਾਰਤੀ ਹਕੂਮਤ ਇਕ ਪਾਸੇ ਵੇਲਾ ਵਿਹਾ ਚੁੱਕੇ ਜਾਤੀ ਪ੍ਰਬੰਧ ਨੂੰ ਵੀ ਲਾਗੂ ਕਰਨਾ ਚਾਹੂੰਦੀ ਹੈ ਤੇ ਦੂਜੇ ਪਾਸੇ ਅਧੁਨਿਕ ਯੂਰਪੀਅਨ 'ਇਕ ਕੌਮ ਇਕ ਦੇਸ਼' ਵਾਲੇ ਮਾਡਲ ਨੂੰ ਵੀ ਲਾਗੂ ਕਰਨਾ ਚਾਹੁੰਦੀ ਹੈ ਜਿਸ ਕਰਕੇ ਇਸ ਨੂੰ ਖਾਲਸਾ ਪੰਥ ਦੋਵਾਂ ਪੱਖਾਂ ਤੋਂ ਦੁਸ਼ਮਣ ਨਜ਼ਰ ਆਉਂਦਾ ਹੈ। ਇਹੋ ਵਜ੍ਹਾ ਹੈ ਕਿ ਇਹ ਦੋਵੇਂ ਤਰੀਕੇ ਅਪਣਾ ਰਹੇ ਹਨ।ਇਕ ਪੱਖੋਂ ਸਾਨੂੰ ਖਤਮ ਵੀ ਕਰਨਾ ਚਾਹੁੰਦਾ ਹੈ ਤੇ ਦੂਜੇ ਪਾਸੇ ਆਪਣੇ ਵਿਚ ਜਜ਼ਬ ਵੀ ਕਰਨਾ ਚਾਹੁੰਦਾ ਹੈ।

ਭਾਈ ਦਲਜੀਤ ਸਿੰਘ ਅੰਮ੍ਰਿਤਸਰ ਜੇਲ੍ਹ ਵਿਚੋਂ ਰਿਹਾਅ; ਦਰਬਾਰ ਸਾਹਿਬ ਦਰਸ਼ਨ ਕੀਤੇ

ਸ਼੍ਰੀ ਅੰਮ੍ਰਿਤਸਰ, ਪੰਜਾਬ (28 ਫਰਵਰੀ, 2012 - ਸਿੱਖ ਸਿਆਸਤ): ਸਿੱਖ ਸੰਘਰਸ਼ ਦੇ ਸਿਧਾਂਤਕ ਆਗੂ ਤੇ ਅਕਾਲੀ ਦਲ ਪੰਚ ਪ੍ਰਧਾਨੀ ਦੇ ਮੁਖੀ ਭਾਈ ਦਲਜੀਤ ਸਿੰਘ ਅੱਜ ਸ਼੍ਰੀ ਅੰਮ੍ਰਿਤਸਰ ਜੇਲ੍ਹ ਵਿਚੋਂ ਰਿਹਾਅ ਹੋ ਗਏ। ਪਿਛਲੇ ਲੰਮੇ ਸਮੇਂ ਤੋਂ ਸਿਆਸੀ ਕਾਰਨਾਂ ਕਰਕੇ ਉਨ੍ਹਾਂ ਨੂੰ ਇਸ ਜੇਲ੍ਹ ਵਿਚ ਨਜ਼ਰਬੰਦ ਰੱਖਿਆ ਜਾ ਰਿਹਾ ਸੀ। ਸਰਕਾਰ ਵੱਲੋਂ ਉਨ੍ਹਾਂ ਖਿਲਾਫ ਪਾਏ ਝੂਠੇ ਕੇਸ ਅਦਾਲਤਾਂ ਵਿਚ ਦਮ ਤੋੜ ਰਹੇ ਹਨ ਜਿਸ ਕਾਰਨ ਉਨ੍ਹਾਂ ਦੀ ਰਿਹਾਈ ਲਈ ਰਾਹ ਪੱਧਰਾ ਹੋਇਆ ਹੈ। ਅੱਜ ਰਿਹਾਈ ਉਪਰੰਤ ਭਾਈ ਦਲਜੀਤ ਸਿੰਘ ਸ਼੍ਰੀ ਦਰਬਾਰ ਸਾਹਿਬ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ। ਪੰਜਾਬ ਵਿਚ ਸਿੱਖਾਂ ਦੇ ਰਾਜਸੀ ਹਾਲਾਤ ਇਸ ਸਮੇਂ ਬਹੁਤ ਨਾਜੁਕ ਮੋੜ ਉੱਤੇ ਪਹੁੰਚ ਚੁੱਕੇ ਹਨ ਅਜਿਹੇ ਸਮੇਂ ਸੁਹਿਰਦ ਸਿੱਖ ਹਲਕਿਆਂ ਵਿਚ ਭਾਈ ਸਾਹਿਬ ਦੀ ਰਿਹਾਈ ਦੀ ਬੜੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਸੀ। ਭਾਈ ਦਲਜੀਤ ਸਿੰਘ ਨੇ ਸਿੱਖ ਸੰਘਰਸ਼ ਦੌਰਾਨ ਸਿਧਾਤਕ ਤੇ ਵਿਹਾਰਕ ਦੋਹਾਂ ਪੱਖੋਂ ਤੋਂ ਜੋ ਯੋਗਦਾਨ ਪਾਇਆ ਉਹ ਉਨ੍ਹਾਂ ਦੀ ਡੂੰਘੀ ਸੋਚ ਅਤੇ ਸਮਰੱਥਾ ਦਾ ਜਾਮਨ ਹੈ। ਉਨ੍ਹਾਂ ਵੱਲੋਂ ਸਾਲ 2000-02 ਦੌਰਾਨ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਇਕ ਵਿਦਿਆਰਥੀ ਤੇ ਨੌਜਵਾਨ ਜਥੇਬੰਦੀ ਵੱਜੋਂ ਸੁਰਜੀਤ ਕਰਨਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਭਾਈ ਦਲਜੀਤ ਸਿੰਘ ਸਿੱਖ ਸੰਘਰਸ਼ ਨੂੰ ਸਿੱਖਾਂ ਦੀ ਨੌਜਵਾਨ ਪੀੜ੍ਹੀ ਦੇ ਹੱਥਾਂ ਵਿਚ ਦੇਖਣਾ ਚਾਹੁੰਦੇ ਹਨ। ਇਸ ਤੋਂ ਬਾਅਦ ਸਾਲ 2006 ਤੋਂ 2009 ਤੱਕ ਦੇ ਸਮੇਂ ਵਿਚ ਭਾਈ ਦਲਜੀਤ ਸਿੰਘ ਵੱਲੋਂ ਕੀਤੀ ਗਈ ਜਨਤਕ ਅਤੇ ਸਿਆਸੀ ਸਰਗਰਮੀ ਸਰਕਾਰਾਂ ਲਈ ਖਾਸ ਸਿਰਦਰਦੀ ਦਾ ਵਿਸ਼ਾ ਬਣੀ ਹੋਈ ਸੀ। ਇਸ ਲਈ ਲੰਮੀ ਵਿਚਾਰ ਤੋਂ ਬਾਅਦ ਭਾਈ ਸਾਹਿਬ ਨੂੰ ਸਿਆਸੀ ਤੇ ਜਨਤਕ ਸਰਗਰਮੀ ਦੇ ਪਿੜ ਵਿਚੋਂ ਬਾਹਰ ਰੱਖਣ ਲਈ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਸਿੱਖ ਆਗੂ ਭਾਈ ਦਲਜੀਤ ਸਿੰਘ ਦੀ ਰਿਹਾਈ ਮੰਗਲਵਾਰ ਨੂੰ ਸੰਭਵ

ਸ਼੍ਰੀ ਅੰਮ੍ਰਿਤਸਰ, ਪੰਜਾਬ (27 ਫਰਵਰੀ, 2012): ਪਿਛਲੇ ਲੰਮੇ ਸਮੇਂ ਤੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਚ ਨਜ਼ਰਬੰਦ ਸਿੱਖ ਆਗੂ ਤੇ ਅਕਾਲੀ ਦਲ ਪੰਚ ਪ੍ਰਧਾਨੀ ਦੇ ਮੁਖੀ ਭਾਈ ਦਲਜੀਤ ਸਿੰਘ ਦੀ ਰਿਹਾਈ ਅੱਜ ਪ੍ਰਸ਼ਾਸਕੀ ਦਬਾਅ ਕਾਰਨ ਨਾ ਹੋ ਸਕੀ। ਅੱਜ ਸਵੇਰ ਤੋਂ ਹੀ ਪੰਥਕ ਆਗੂ ਤੇ ਸਖਸ਼ੀਅਤਾਂ ਸ਼੍ਰੀ ਅੰਮ੍ਰਿਤਸਰ ਵਿਖੇ ਪਹੁੰਚਣ ਲੱਗ ਪਏ ਸਨ ਤੇ ਆਸ ਕੀਤੀ ਜਾ ਰਹੀ ਸੀ ਕਿ ਅੱਜ ਭਾਈ ਦਲਜੀਤ ਸਿੰਘ ਨੂੰ ਰਿਹਾਅ ਕਰ ਦਿੱਤਾ ਜਾਵੇਗਾ; ਪਰ ਬਾਅਦ ਦੁਪਹਰ ਮਿਲੀਆਂ ਖਬਰਾਂ ਅਨੁਸਾਰ ਅੱਜ ਭਾਈ ਸਾਹਿਬ ਦੀ ਰਿਹਾਈ ਨਹੀਂ ਹੋ ਸਕੀ ਜਿਸ ਪਿੱਛੇ ਪ੍ਰਸ਼ਾਸਕੀ ਦਬਾਅ ਨੂੰ ਕਾਰਨ ਦੱਸਿਆ ਜਾ ਰਿਹਾ ਹੈ। ਭਾਈ ਦਲਜੀਤ ਸਿੰਘ ਨੂੰ ਖਾੜਕੂ ਸਿੱਖ ਸੰਘਰਸ਼ ਦੇ ਸਮੇਂ ਤੋਂ ਹੀ ਸਿੱਖ ਸੰਘਰਸ਼ ਦਾ ਸਿਧਾਂਤਕ ਆਗੂ ਮੰਨਿਆ ਜਾਂਦਾ ਰਿਹਾ ਹੈ ਤੇ ਭਾਈ ਸਾਹਿਬ ਨੂੰ ਭਾਰਤ ਸਰਕਾਰ ਵੱਲੋਂ ਕੁੱਲ 12 ਸਾਲ ਤੋਂ ਵਧੀਕ ਸਮੇਂ ਲਈ ਨਜ਼ਰਬੰਦ ਰੱਖਿਆ ਗਿਆ ਹੈ। ਸਾਲ 1996 ਵਿਚ ਭਾਈ ਸਾਹਿਬ ਦੀ ਪਹਿਲੀ ਵਾਰ ਗ੍ਰਿਫਤਾਰੀ ਹੋਈ ਸੀ ਤੇ ਸਾਲ 2005 ਵਿਚ ਤਕਰੀਬਨ ਦਹਾਕੇ ਦੀ ਨਜ਼ਰਬੰਦੀ ਤੋਂ ਬਾਅਦ ਕੁਝ ਸਮੇਂ ਲਈ ਉਨ੍ਹਾਂ ਦੀ ਰਿਹਾਈ ਹੋਈ।

ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਬੇਅਦਬੀ ਦੀਆਂ ਘਟਨਾਵਾਂ ਗੰਭੀਰ ਚਿੰਤਾ ਦਾ ਵਿਸ਼ਾ

ਲੁਧਿਆਣਾ (20 ਫਰਵਰੀ, 2012 - ਸਿੱਖ ਸਿਆਸਤ): ਅਕਾਲੀ ਦਲ ਪੰਚ ਪ੍ਰਧਾਨੀ ਦੇ ਮੀਡੀਆ ਕਮੇਟੀ ਮੈਂਬਰ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਬੀਤੇ ਸਮੇਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਜਿੱਥੇ ਗੰਭੀਰ ਚਿੰਤਾ ਦਾ ਵਿਸ਼ਾ ਦੱਸਿਆ ਉਥੇ ਨਾਲ ਹੀ ਸਿੱਖ ਪੰਥ ਨੂੰ ਆਪਾ ਪੜਚੋਲਣ ਦਾ ਸੁਨੇਹਾ ਵੀ ਦਿੱਤਾ।ਉਨ੍ਹਾਂ ਕਿਹਾ ਕਿ ਦੁਨੀਆਂ ਦੇ ਧਰਮਾਂ ਦੇ ਇਤਿਹਾਸ ਵਿਚ ਸਾਰੇ ਧਾਰਮਿਕ ਗ੍ਰੰਥ ਸਤਿਕਾਰਯੋਗ ਹਨ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਸਾਂ ਪਾਤਸ਼ਾਹੀਆਂ ਦੀ ਜਾਗਦੀ ਜੋਤ ਪ੍ਰਤੱਖ ਸ਼ਬਦ ਗੁਰੂ ਹਨ। ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਨਾ ਜਿੱਥੇ ਹਰੇਕ ਸਿੱਖ ਦਾ ਮੁੱਢਲਾ ਫਰਜ਼ ਹੈ ਉਥੇ ਹਰੇਕ ਮਨੁੱਖ ਨੂੰ ਮਨੁੱਖਤਾ ਨੂੰ ਬਚਾਈ ਰੱਖਣ ਲਈ ਗੁਰੂ ਗ੍ਰੰਥ ਸਾਹਿਬ ਜੀ ਦਾ ਸਰਬੱਤ ਦੇ ਭਲੇ ਦਾ ਸਿਧਾਂਤ ਦੁਨੀਆ ਵਿਚ ਪਰਸਾਰਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਕਰਨ ਵਾਲੇ ਲੋਕ ਮਨੁੱਖਤਾ ਦੇ ਨਾਂਅ ਉਤੇ ਵੱਡਾ ਕਲੰਕ ਹਨ।

ਭਾਈ ਸਵਰਨ ਸਿੰਘ ਕੋਟਧਰਮੂੰ (ਨਜ਼ਰਬੰਦ ਕਰਨਾਲ ਜੇਲ੍ਹ) ਨੂੰ ਵੇਖਣ ਲਈ ਸੰਗਤਾਂ ਦਾ ਹੜ ਉਮੜਿਆ; ਬਾਪੂ ਕਰਨੈਲ ਸਿੰਘ ਦੀ ਅੰਤਿਮ ਅਰਦਾਸ ਮੌਕੇ ਪੰਥਕ ਸਖਸ਼ੀਅਤਾਂ ਨੇ ਹਾਜ਼ਰ ਹੋਈਆਂ

ਕੋਟਧਰਮੂੰ, ਮਾਨਸਾ (20 ਫਰਵਰੀ, 2012 - ਸਿੱਖ ਸਿਆਸਤ) ਸੌਦਾ ਸਾਧ ਤੇ ਨੀਲੋਖੇੜੀ (ਕਰਨਾਲ) ਵਿਖੇ ਹਮਲਾ ਕਰਨ ਦੇ ਕੇਸ ਵਿਚ ਕਰਨਾਲ ਜੇਲ ਵਿਚ ਨਜ਼ਰਬੰਦ ਭਾਈ ਸਵਰਣ ਸਿੰਘ ਕੋਟਧਰਮੂੰ ਦੇ ਪਿਤਾ ਬਾਪੂ ਕਰਨੈਲ ਸਿੰਘ ਦੀ ਅੰਤਿਮ ਅਰਦਾਸ ਪਿੰਡ ਕੋਟ ਧਰਮੂੰ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ। ਜਿਸ ਵਿਚ ਜਿੱਥੇ ਵੱਖ ਵੱਖ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਬਾਪੂ ਕਰਨੈਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਉਥੇ ਇਲਾਕੇ ਦੀਆਂ ਸੰਗਤਾਂ ਵਿਚ ਭਾਈ ਸਵਰਣ ਸਿੰਘ ਨੂੰ ਮਿਲਣ ਦਾ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ।

21ਵੀਂ ਸਦੀ ਦੀ ਸਿੱਖ ਸਿਆਸਤ ਦਾ ਸੱਚਾ ਪਾਂਧੀ - ਭਾਈ ਦਲਜੀਤ ਸਿੰਘ

ਪੰਚ ਪ੍ਰਧਾਨੀ ਦੇ ਮੁਖੀ ਭਾਈ ਦਲਜੀਤ ਸਿੰਘ ਬਿੱਟੂ ਨੂੰ ਜਮਾਨਤ ਮਿਲੀ; ਅਗਲੇ ਹਫਤੇ ਰਿਹਾਈ ਦੀ ਆਸ

* ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਿਲੀ ਜਮਾਨਤ। * ਸਿੱਖ ਸਿਆਸਤ ਵਿਚ ਜਮੀਨੀ ਪੱਧਰ ਦੀ ਹਲਚਲ ਦੇ ਅਸਾਰ। * ਬਦਲੇ ਮਹੌਲ ਵਿਚ ਸਿੱਖ ਸੋਚ ਦੇ ਉਭਾਰ ਲਈ ਬੁਨਿਆਦੀ ਫੈਸਲੇ ਲੈਣੇ ਪੈਣਗੇ। * ਪੰਜਾਬ ਤੇ ਵਿਦੇਸ਼ਾਂ ਦੀ ਸਿੱਖ ਲੀਡਰਸ਼ਿਪ ਲਈ ਸਿਰ ਜੋੜ ਕੇ ਬੈਠਣ ਦਾ ਸਮਾਂ।

ਨਸਲਕੁਸ਼ੀ 1984 ਦੇ ਪੀੜਤਾਂ ਨੇ ਕਤਲੇਆਮ ਕਰਵਾਉਣ ਵਾਲੇ ਜਗਦੀਸ ਟਾਈਟਲਰ ’ਤੇ ਮੁਕੱਦਮਾ ਚਲਾਉਣ ਦੀ ਮੰਗ ਕੀਤੀ

ਨਵੀਂ ਦਿੱਲੀ (16 ਫਰਵਰੀ 2012): ਨਵੰਬਰ 1984 ਦੀਆਂ ਵਿਧਵਾਵਾਂ ਨੇ ਕੜਕੜਡੂਮਾ ਅਦਾਲਤ ਦੇ ਬਾਹਰ ਇਨਸਾਫ ਰੈਲੀ ਕੀਤੀ ਜਿਥੇ ਵਧੀਕ ਸੈਸ਼ਨ ਜੱਜ ਸੀ ਬੀ ਆਈ ਵਲੋਂ ਜਗਦੀਸ਼ ਟਾਈਟਲਰ ਨੂੰ ਦਿੱਤੀ ਕਲੀਨ ਚਿਟ ਦੇ ਖਿਲਾਫ 1984 ਦੇ ਪੀੜਤਾਂ ਦੀ ਅਪੀਲ ਦੀ ਸੁਣਵਾਈ ਕਰ ਰਹੇ ਹਨ। ਇਸ ਇਨਸਾਫ ਰੈਲੀ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ ਤੇ ਮੰਗ ਕੀਤੀ ਕਿ ਕਾਂਗਰਸ (ਆਈ) ਦੇ ਆਗੂ ਜਗਦੀਸ਼ ਟਾਈਟਲਰ ਦੇ ਖਿਲਾਫ ਮੁਕੱਦਮਾ ਚਲਾਇਣ ਜਾਵੇ ਤੇ ਨਵੰਬਰ 1984 ਦੌਰਾਨ ਸਿਖਾਂ ਦਾ ਕਤਲੇਆਮ ਕਰਨ ਵਾਲੇ ਕਿਸ਼ੋਰੀ ਲਾਲ ਦੀ ਸੰਭਵਿਤ ਸਜ਼ਾ ਘਟਾਉਣ ਵਿਰੁੱਧ ਜ਼ੋਰਦਾਰ ਰੋਸ ਪ੍ਰਗਟਾਇਆ। ਨਵੰਬਰ 1984 ਦੇ ਪੀੜਤਾਂ ਦੀ ਪੈਰਵਾਈ ਕਰ ਰਹੀ ਵਕੀਲ ਐਡਵੋਕੇਟ ਕਾਮਨੀ ਵੋਹਰਾ ਨੇ ਅਮਰੀਕਾ ਸਥਿਤ ਅਟਾਰਨੀ ਗੁਰਪਤਵੰਤ ਸਿੰਘ ਪੰਨੂ, ਜਿਨ੍ਹਾਂ ਨੇ ਦਸੰਬਰ 2008 ਵਿਚ ਸੀ ਬੀ ਆਈ ਦੇ ਅਮਰੀਕਾ ਦੌਰੇ ਦੌਰਾਨ ਗਵਾਹਾਂ ਮਰਹੂਮ ਗਿਆਨੀ ਸੁਰਿੰਦਰ ਸਿੰਘ, ਜਸਬੀਰ ਸਿੰਘ ਤੇ ਰੇਸ਼ਮ ਸਿੰਘ ਦੀ ਪ੍ਰਤੀਨਿਧਤਾ ਕੀਤੀ ਸੀ, ਦਾ ਹਲਫੀਆ ਬਿਆਨ ਪੇਸ਼ ਕੀਤਾ।

ਮਾਨਸਾ ਕੇਸ ਦੀ ਸੁਣਵਾਈ ਹੁਣ 9 ਮਾਰਚ ਤੱਕ ਟਲੀ

ਮਾਨਸਾ (15 ਫਰਵਰੀ, 2012): ਸਾਲ 2009 ਵਿਚ ਸਿਆਸੀ ਕਾਰਨਾਂ ਕਰਕੇ ਭਾਈ ਦਲਜੀਤ ਸਿੰਘ ਖਿਲਾਫ ਪਾਏ ਗਏ ਮਾਨਸਾ ਕੇਸ ਦੀ ਸੁਣਵਾਈ ਮਾਨਸਾ ਦੀ ਜਿਲ੍ਹਾ (ਸੈਸ਼ਨ) ਅਦਾਲਤ ਵਿਚ 15 ਫਰਵਰੀ ਨੂੰ ਹੋਣੀ ਸੀ ਪਰ ਅੱਜ ਵੀ ਇਸ ਮਾਮਲੇ ਵਿਚ ਸੁਣਵਾਈ ਦੀ ਕਾਰਵਾਈ ਅੱਗੇ ਨਾ ਵਧ ਸਕੀ। ਅਦਾਲਤ ਨੇ ਹੁਣ ਅਗਲੀ ਸੁਣਵਾਈ ਲਈ 9 ਮਾਰਚ ਦੀ ਤਰੀਕ ਮਿੱਥੀ ਹੈ ਤੇ ਤਾਕੀਦ ਜਾਰੀ ਕੀਤੀ ਹੈ ਕਿ ਇਸ ਦਿਨ ਰਹਿੰਦੇ ਸਾਰੇ ਗਵਾਹ ਪੇਸ਼ ਕੀਤੇ ਜਾਣ। ਇਸ ਕੇਸ ਦੀ ਕਾਰਵਾਈ ਹੁਣ ਤੱਕ ਬਹੁਤ ਹੀ ਨਾਟਕੀ ਢੰਗ ਨਾਲ ਬਦਲਦੀ ਰਹੀ ਹੈ। ਇਸ ਮਾਮਲੇ ਵਿਚ ਮ੍ਰਿਤਕ ਲਿੱਲੀ ਸ਼ਰਮਾ ਪਟਵਾਰੀ ਜੋ ਕਿ ਡੇਰਾ ਸਿਰਸਾ ਦਾ ਮਾਨਸਾ ਦਾ ਪ੍ਰਮੁੱਖ ਕਾਰਕੁੰਨ ਸੀ, ਦੇ ਭਰਾ ਨੇ ਦਾਅਵਾ ਕੀਤਾ ਸੀ ਕਿ ਉਹ ਮੌਕੇ ਦਾ ਚਸ਼ਮਦੀਦ ਗਵਾਹ ਹੈ। ਉਸ ਨੇ ਹੀ ਇਸ ਮਾਮਲੇ ਵਿਚ ਕਥਿਤ ਦੋਸ਼ੀਆਂ ਖਿਲਾਫ ਉਨ੍ਹਾਂ ਦੇ ਨਾਂ ਲਿਖਵਾ ਕੇ ਐਫ. ਆਈ. ਆਰ ਦਰਜ ਕਰਵਾਈ ਸੀ, ਪਰ ਪੁਲਿਸ ਨੇ ਬਾਅਦ ਵਿਚ ਬਾਦਲ ਸਰਕਾਰ ਦੇ ਸਿਆਸੀ ਦਬਾਅ ਹੇਠ ਪੰਚ ਪ੍ਰਧਾਨੀ ਦੇ ਆਗੂਆਂ ਨੂੰ ਇਸ ਮਾਮਲੇ ਵਿਚ ਲਪੇਟਣਾ ਸ਼ੁਰੂ ਕਰ ਦਿੱਤਾ।

ਯੂ ਕੇ ਦੇ ਸਿੱਖ ਆਗੂਆਂ ਨੇ ਕੁਲਵੰਤ ਸਿੰਘ ਦੀ ਮੌਤ ਲਈ ਜੇਹਲ ਤੇ ਪੁਲਿਸ ਪ੍ਰਸ਼ਾਸਨ ਜਿੰਮੇਵਾਰ ਠਹਿਰਾਇਆ

ਬ੍ਰਮਿੰਘਮ (15 ਫਰਵਰੀ, 2012): ਬੀਤੇ ਦਿਨੀਂ ਅੰਮ੍ਰਿਤਸਰ ਦੀ ਕੇਂਦਰੀ ਜੇਹਲ ਵਿਚ ਅੱਗ ਲਾ ਕੇ ਸ਼ਹੀਦ ਕੀਤੇ ਗਏ ਭਾਈ ਕੁਲਵੰਤ ਸਿੰਘ ਦੀ ਮੌਤ ਲਈ ਯੂ ਕੇ ਦੇ ਸਿੱਖ ਆਗੂਆਂ ਨੇ ਪੁਲਿਸ ਅਤੇ ਸਰਕਾਰੀ ਪ੍ਰਸ਼ਾਸਨ ਨੂੰ ਜਿੰਮੇਵਾਰ ਦੱਸਿਆ ਹੈ । ਇਹ ਜੇਹਲ ਅਧਿਕਾਰੀਆਂ ਦੀ ਅਣਗਹਿਲੀ ਜਾਂ ਪੁਲਿਸ ਨਾਲ ਮਿਲੀਭੁਗਤ ਕਾਰਨ ਹੀ ਹੋ ਸਕਦਾ ਹੈ ਕਿ ਕੁਲਵੰਤ ਸਿੰਘ ਨੂੰ ਪੁਲਿਸ ਵਿਰੁੱਧ ਮੁਕੱਦਮੇ ਦੀ ਵੀਰਵਾਰ ਨੂੰ ਤਾਰੀਕ ਤੋਂ ਤਿੰਨ ਚਾਰ ਦਿਨ ਪਹਿਲਾਂ ਹੀ ਕਤਲ ਕਰ ਦਿੱਤਾ ਗਿਆ ਹੈ। ਸਿੱਖ ਆਗੂਆਂ ਨੇ ਕਿਹਾ ਕਿ ਇਸ ਘਟਨਾ ਦੀ ਉਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ, ਕਿਉਂਕਿ ਇਸ ਵੀਰਵਾਰ 16 ਫਰਵਰੀ ਨੂੰ ਹਾਈਕੋਰਟ ਵਿਚ ਪੁਲਿਸ ਤਸ਼ੱਦਦ ਵਿਰੁੱਧ ਉਸ ਦੇ ਮੁਕੱਦਮੇ ਦੀ ਸੁਣਵਾਈ ਲਈ ਤਾਰੀਕ ਸੀ । ਉਸ ਦੀ ਗ੍ਰਿਫ਼ਤਾਰੀ ਸਮੇਂ ਪੁਲਿਸ ਵੱਲੋਂ ਭਾਰੀ ਤਸ਼ੱਦਦ ਕੀਤਾ ਗਿਆ ਸੀ, ਜਿਸ ਕਾਰਨ ਕੁਲਵੰਤ ਸਿੰਘ ਦੀਆਂ ਕਿਡਨੀਆਂ ਫੇਹਲ ਹੋ ਗਈਆਂ ਸਨ ।

ਸ਼ਰਮ ਸੀ ਆਤੀ ਹੈ ਇਸ ਵਤਨ ਕੋ ਵਤਨ ਕਹਿਤੇ ਹੂਏ (ਮਨਵਿੰਦਰ ਸਿੰਘ ਗਿਆਸਪੁਰ)

ਜਰਮਨ ਵਿੱਚ ਯਹੂਦੀਆਂ ਦੇ ਕਤਲੇਆਮ ਦਾ ਮੁੱਢ 9 ਨਵੰਬਰ 1938 ਨੂੰ ਬੰਨਿਆ ਗਿਆ। ਉਸ ਦਿਨ ਹਿਟਲਰ ਨੇ ਆਪਣੇ ਖਾਸਮ ਖਾਸ ਮੰਤਰੀ ਗੋਬਲਜ਼ ਨਾਲ਼ ਸੰਖੇਪ ਰੂਪ ਵਿੱਚ ਸਲਾਹ ਮਸ਼ਵਰਾ ਕੀਤਾ ਅਤੇ ਗੋਬਲਜ਼ ਨੇ ਮੀਟਿੰਗ ਵਿੱਚ ਪਰਤ ਕੇ ਬਾਕੀ ਮੈਂਬਰਾਂ ਨੂੰ ਸਿਰਫ ਏਨੀ ਕੁ ਗੱਲ ਹੀ ਦੱਸੀ ਕਿ ਰਾਜ ਦੇ ਮੁਖੀ ਹਿਟਲਰ ਦਾ ਫੈਸਲਾ ਹੈ ਕਿ ਅੱਜ ਦੀ ਰਾਤ ਜੇਕਰ ਦੇਸ਼ ਭਰ ਅੰਦਰ ਹਿੰਸਾਂ ਤੇ ਦੰਗੇ ਭੜਕ ਉੱਠਦੇ ਹਨ ਤਾਂ ਉਹਨਾਂ ਤੋਂ ਘਬਰਾਉਣ ਤੇ ਉਹਨਾਂ ਨੂੰ ਦਬਾਉਣ ਦੀ ਖੇਚਲ ਨਾਂ ਕੀਤੀ ਜਾਵੇ । ਪਾਰਟੀ ਦੇ ਲੀਡਰਾਂ ਨੇ ਆਪਣੇ ਆਗੂ ਦਾ ਇਸ਼ਾਰਾ ਸਮਝ ਲਿਆ ਸੀ । ਉਸ ਰਾਤ ਜਰਮਨੀ ਦੇ ਤਕਰੀਬਨ ਹਰ ਸ਼ਹਿਰ ਅੰਦਰ ਯਹੂਦੀਆਂ ਉਪਰ ਹਿੰਸਕ ਹਮਲੇ, ਸਾੜਫੂਕ, ਕਤਲ ਠੀਕ ਉਸੇ ਤਰੀਕੇ ਕੀਤੇ ਗਏ, ਜਿਵੇ 31 ਅਕਤੂਬਰ 84 ਵਿੱਚ ਰਾਜੀਵ ਗਾਂਧੀ ਦੇ ਉਸ ਬਿਆਨ ਜੋ ਉਹਨਾਂ ਧਰਮ ਦਾਸ ਸ਼ਾਸਤਰੀ ਜੀ ਦੇ ਸਾਹਮਣੇ ਦਿਤਾ ‘ ਮੇਰੀ ਮਾਂ ਮਰ ਗਈ ਹੈ, ਅਤੇ ਤੁਸੀਂ ਕੀ ਕੀਤਾ ਹੈ?’ ਤੋਂ ਬਾਅਦ ਕਤਲੇਆਮ ਹੋਇਆ । (ਮਨਵਿੰਦਰ ਸਿੰਘ ਗਿਆਸਪੁਰ)

Next Page »