January 2017 Archive

ਅਖੰਡ ਕੀਰਤਨੀ ਜਥੇ ਦੇ ਭਾਈ ਆਰ.ਪੀ. ਸਿੰਘ ਵਲੋਂ ਸੁਖਬੀਰ ਬਾਦਲ ਖਿਲਾਫ ਮਾਣਹਾਨੀ ਮੁਕੱਦਮਾ ਦਾਇਰ

ਅਖੰਡ ਕੀਰਤਨੀ ਜਥਾ ਦੇ ਬੁਲਾਰੇ ਭਾਈ ਰਜਿੰਦਰ ਪਾਲ ਸਿੰਘ (ਆਰ.ਪੀ. ਸਿੰਘ) ਨੇ ਬਾਦਲ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਹੈ।

ਪਾਕਿਸਤਾਨੀ ਮੀਡੀਆ ਮੁਤਾਬਕ ਹਾਫਿਜ਼ ਸਈਦ ਦੀ ਨਜ਼ਰਬੰਦੀ ਲਈ ਅਮਰੀਕੀ ਦਬਾਅ

ਆਪਣੀ ਨਜ਼ਰਬੰਦੀ ਤੋਂ ਐਨ ਪਹਿਲਾਂ ਹਾਫਿਜ਼ ਸਈਦ ਨੇ ਸੋਸ਼ਲ ਮੀਡੀਆ ਜ਼ਰੀਏ ਇਕ ਬਿਆਨ ਜਾਰੀ ਕੀਤਾ। ਇਸ ਵਿਚ ਉਸਨੇ ਆਪਣੀ ਗ੍ਰਿਫਤਾਰੀ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਚਕਾਰ ਦੋਸਤੀ ਨੂੰ ਦੱਸਿਆ ਹੈ। ਕਸ਼ਮੀਰ ਮੁੱਦੇ ਦੀ ਗੱਲ ਕਰਦੇ ਹੋਏ ਹਾਫਿਜ਼ ਸਈਦ ਨੇ ਕਿਹਾ ਕਿ ਭਾਰਤ ਅਮਰੀਕਾ ਦੇ ਜ਼ਰੀਏ ਪਾਕਿਸਤਾਨ 'ਤੇ ਦਬਾਅ ਵਧਾ ਰਿਹਾ ਹੈ। ਹਾਫਿਜ਼ ਸਈਦ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਵੀ ਅਮਰੀਕਾ ਅਤੇ ਭਾਰਤ ਅੱਗੇ ਝੁਕਣ ਕਰਕੇ ਸਖਤ ਹੱਥੀਂ ਲਿਆ।

ਕੇਜਰੀਵਾਲ ਨੇ ਭਾਈ ਮੇਜਰ ਸਿੰਘ ਅਤੇ ਸਾਥੀ ਸਿੰਘਾਂ ਨਾਲ ਮੁਲਾਕਾਤ ਕੀਤੀ, ਕਿਹਾ; ਅਸ਼ੀਰਵਾਦ ਲੈਣ ਆਇਆ ਹਾਂ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਦੀ ਸੇਵਾ ਨਿਭਾਅ ਚੁੱਕੇ ਭਾਈ ਮੇਜਰ ਸਿੰਘ ਦੇ ਨਿਵਾਸ ਉਤੇ ਮੁਲਾਕਾਤ ਕੀਤੀ।

ਕੈਨੇਡਾ ‘ਚ ਮਸਜਿਦ ‘ਤੇ ਹਮਲਾ ਕਰਕੇ 6 ਬੰਦਿਆਂ ਨੂੰ ਕਤਲ ਕਰਨ ਵਾਲਾ ਟਰੰਪ ਦਾ ਪ੍ਰਸ਼ੰਸਕ

ਕੈਨੇਡਾ ਦੇ ਕਿਊਬੈਕ ਸੂਬੇ ਦੀ ਇਕ ਮਸਜਿਦ 'ਤੇ ਹਮਲਾ ਕਰਕੇ ਛੇ ਮੁਸਲਮਾਨ ਨਮਾਜ਼ੀਆਂ ਦੀ ਜਾਨ ਲੈਣ ਦੇ ਮਾਮਲੇ 'ਚ ਕੈਨੇਡਾ ਦੀ ਪੁਲਿਸ ਨੇ ਇਕ ਫਰੈਂਚ-ਕੈਨੇਡੀਆਈ ਵਿਦਿਆਰਥੀ 'ਤੇ ਦੋਸ਼ ਤੈਅ ਕੀਤੇ ਹਨ। ਅਲੈਕਜ਼ੈਂਡਰ ਬਿਸੋਨੇਟ 'ਤੇ ਛੇ ਲੋਕਾਂ ਦੇ ਕਤਲ ਅਤੇ ਪੰਜ ਹੋਰਾਂ ਦੀ ਕਤਲ ਦੀ ਕੋਸ਼ਿਸ਼ ਦਾ ਦੋਸ਼ ਤੈਅ ਕੀਤਾ ਗਿਆ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਫਰਵਰੀ ਦੇ ਅਖੀਰ ‘ਚ ਹੋਣ ਦੀ ਆਸ: ਮੀਡੀਆ ਰਿਪੋਰਟ

ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 26 ਫਰਵਰੀ ਨੂੰ ਹੋਣ ਦੀਆਂ ਸੰਭਾਵਨਾਵਾਂ ਹਨ। ਮੁੱਖ ਮੁਕਾਬਲਾ ਭਾਜਪਾ ਦੇ ਸਮਰਥਨ ਵਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸਰਨਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵਿਚ ਹੈ।

ਰਾਮਪੁਰਾ ਫੂਲ ‘ਚ ‘ਆਪ’ ਹਮਾਇਤੀ ਪਰਿਵਾਰ ਦੀ ਕੁੱਟਮਾਰ; ਪਰਿਵਾਰ ਵਲੋਂ ਕਾਂਗਰਸ ਉਮੀਦਵਾਰ ‘ਤੇ ਦੋਸ਼

ਮੀਡੀਆ ਦੀਆਂ ਖ਼ਬਰਾਂ ਮੁਤਾਬਕ ਪਿੰਡ ਕਾਂਗੜ ਵਿੱਚ ਕਾਂਗਰਸੀ ਉਮੀਦਵਾਰ ਗੁਰਪ੍ਰੀਤ ਸਿੰਘ ਕਾਂਗੜ ਦੇ ਭਾਣਜੇ ਰਾਹੁਲ ਅਤੇ ਉਸ ਦੇ ਦੋਸਤ ਕਰਮਜੀਤ ਚੀਨਾ ਨੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੇ ਸਮਰਥਕ ਸਤਨਾਮ ਸਿੰਘ ਦੇ ਘਰ ਵੜ ਕੇ ਕੁੱਟਮਾਰ ਕੀਤੀ।

ਬੀਰ ਦਵਿੰਦਰ, ਗੌਤਮਬੀਰ ਸਿੰਘ, ਅਰਵਿੰਦਰ ਕੌਰ ਓਬਰਾਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਸੋਮਵਾਰ ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਉਮੀਦਵਾਰ ਡਾ. ਬਲਬੀਰ ਸਿੰਘ ਅਤੇ ਸੀਨੀਅਰ ਆਗੂ ਜੱਸੀ ਜਸਰਾਜ ਦੀ ਮੌਜੂਦਗੀ ਵਿੱਚ ‘ਆਪ’ ਵਿੱਚ ਸ਼ਾਮਲ ਹੋ ਗਏ। ਬੀਰ ਦਵਿੰਦਰ ਸਿੰਘ ਨੂੰ ਖਰੀਆਂ ਗੱਲਾਂ ਆਖਣ ਵਾਲੇ ਆਗੂ ਵਜੋਂ ਜਾਣਿਆ ਜਾਂਦਾ ਹੈ।

ਆਤਮ ਨਗਰ ਹਲਕੇ ‘ਚ ਕਾਂਗਰਸੀ ਉਮੀਦਵਾਰ ਕਮਲਜੀਤ ਕੜਵਲ ਦੀ ਪਤਨੀ ਦੀ ਗੱਡੀ ‘ਤੇ ਹਮਲਾ: ਮੀਡੀਆ ਰਿਪੋਰਟ

ਆਤਮ ਨਗਰ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੀ ਪਤਨੀ ਕੋਮਲਪ੍ਰੀਤ ਕੜਵਲ ਉੱਪਰ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਵੱਲੋਂ ਹਮਲਾ ਕੀਤਾ ਗਿਆ ਹੈ। ਹਮਲਾ ਉਸ ਵਕਤ ਹੋਇਆ ਜਦੋਂ ਕੋਮਲਪ੍ਰੀਤ ਕੜਵਲ ਆਪਣੀ ਇਨੋਵਾ ਗੱਡੀ ਵਿੱਚ ਚੋਣ ਪ੍ਰਚਾਰ ਲਈ ਜਾ ਰਹੀ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕਾਰ ਦੇ ਸ਼ੀਸ਼ੇ ਉਤੇ ਰਾਡ ਮਾਰੀ ਤੇ ਫਰਾਰ ਹੋ ਗਏ।

ਸਿੱਖ ਇਤਿਹਾਸਕਾਰ ਭਾਈ ਅਜਮੇਰ ਸਿੰਘ ਵਲੋਂ ਮਸਤੂਆਣਾ (ਸੰਗਰੂਰ) ਵਿਖੇ ਵਖਿਆਨ 31 ਜਨਵਰੂ ਨੂੰ

ਸਿੱਖ ਇਤਿਹਾਸਕਾਰ ਭਾਈ ਅਜਮੇਰ ਸਿੰਘ ਵਲੋਂ ਮਸਤੂਆਣਾ (ਸੰਗਰੂਰ) ਵਿਖੇ ਵਖਿਆਨ ਦਾ ਪ੍ਰੋਗਰਾਮ ਰੱਖਿਆ ਗਿਆ ਹੈ।

ਪੰਜ ਤੀਰ ਰਿਕਾਰਡਸ ਦੀ ਨਵੀਂ ਛੋਟੀ ਪੰਜਾਬੀ ਫਿਲਮ ‘ਵੋਟ ਦੰਗਲ’

4 ਫਰਵਰੀ ਨੂੰ ਪੰਜਾਬ 'ਚ ਵਿਧਾਨ ਸਭਾ ਦੀਆਂ ਚੋਣਾਂ ਹੋਣ ਵਾਲੀਆਂ ਹਨ। ਇਸ ਵਾਰ ਮੁਕਾਬਲਾ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ (ਬਾਦਲ), ਵਿਰੋਧੀ ਧਿਰ ਕਾਂਗਰਸ ਅਤੇ ਨਵੀਂ ਆਈ ਆਮ ਆਦਮੀ ਪਾਰਟੀ ਵਿਚਕਾਰ ਹੋਣਾ ਹੈ।

Next Page »