ਸਿਆਸੀ ਖਬਰਾਂ

ਰਾਖਵਾਂਕਰਨ: ਜਾਟਾਂ ਵਲੋਂ ਪੁਲਿਸ ਦੀਆਂ ਦੋ ਬੱਸਾਂ ਸਾੜੀਆਂ ਗਈਆਂ; ਐਸਪੀ ਸਣੇ 18 ਪੁਲਿਸ ਮੁਲਾਜ਼ਮ ਫੱਟੜ

March 20, 2017 | By

ਫਤਿਆਬਾਦ: ਦਿੱਲੀ ਵੱਲ ਮਾਰਚ ਕਰਨ ਤੋਂ ਰੋਕਣ ਉਤੇ ਕੱਲ੍ਹ (ਐਤਵਾਰ) ਜਾਟਾਂ ਅਤੇ ਪੁਲਿਸ ਵਿਚਕਾਰ ਹੋਈ ਝੜਪ ਵਿੱਚ ਐਸਪੀ, ਡੀਐਸਪੀ ਤੇ 18 ਪੁਲਿਸ ਮੁਲਾਜ਼ਮਾਂ ਸਮੇਤ ਕੁੱਲ 35 ਵਿਅਕਤੀ ਫੱਟੜ ਹੋ ਗਏ। ਸਿਰਸਾ-ਹਿਸਾਰ-ਦਿੱਲੀ ਮੁੱਖ ਮਾਰਗ ਉਤੇ ਪਿੰਡ ਢਾਣੀ ਗੋਪਾਲ ਵਿੱਚ ਹੋਏ ਟਕਰਾਅ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀਆਂ ਦੋ ਬੱਸਾਂ ਨੂੰ ਅੱਗ ਲਗਾ ਦਿੱਤੀ। ਸਥਿਤੀ ਉਦੋਂ ਤਣਾਅਪੂਰਨ ਬਣ ਗਈ ਜਦੋਂ ਜ਼ਿਲ੍ਹਾ ਹਿਸਾਰ ਦੇ ਪਿੰਡ ਚਮਾਰਖੇੜਾ ਤੇ ਖੇੜੀ ਦੇ ਜਾਟ ਪ੍ਰਦਰਸ਼ਨਕਾਰੀਆਂ ਨੇ ਢਾਣੀ ਗੋਪਾਲ ਵਿੱਚ ਲੱਗੇ ਧਰਨੇ ਵਿੱਚ ਸ਼ਾਮਲ ਹੋਣ ਲਈ ਫਤਿਆਬਾਦ ਜ਼ਿਲ੍ਹੇ ਵਿੱਚ ਦਾਖ਼ਲ ਹੋਣ ਦਾ ਯਤਨ ਕੀਤਾ।

injured SSP Jaat reservation

ਪੁਲਿਸ ਨੇ ਦੱਸਿਆ ਕਿ ਟਰੈਕਟਰ-ਟਰਾਲੀਆਂ ਉਤੇ ਸਵਾਰ ਜਾਟਾਂ ਨੇ ਪੁਲਿਸ ਰੋਕਾਂ ਤੋੜਨ ਦਾ ਯਤਨ ਕੀਤਾ। ਡੀਐਸਪੀ ਗੁਰਦਿਆਲ ਸਿੰਘ, ਜੋ ਇਥੇ ਨਾਕੇ ਉਤੇ ਤਾਇਨਾਤ ਸੀ, ਨੇ ਪ੍ਰਦਰਸ਼ਨਕਾਰੀਆਂ ਨੂੰ ਪੈਦਲ ਜਾਣ ਲਈ ਕਿਹਾ ਪਰ ਪ੍ਰਦਰਸ਼ਨਕਾਰੀ ਨਾ ਮੰਨੇ। ਪੁਲਿਸ ਵਲੋਂ ਜ਼ਬਰਦਸਤੀ ਰੋਕਣ ਕਰਕੇ ਦੋਵਾਂ ਧਿਰਾਂ ‘ਚ ਪਥਰਾਅ ਅਤੇ ਲਾਠੀਚਾਰਜ ਸ਼ੁਰੂ ਹੋ ਗਿਆ। ਇਸ ਟਕਰਾਅ ਵਿੱਚ ਨੌਂ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਅਤੇ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀਆਂ ਦੋ ਬੱਸਾਂ ਨੂੰ ਅੱਗ ਲਗਾ ਦਿੱਤੀ। ਐਸਪੀ ਓਪੀ ਨਰਵਾਲ ਦੇ ਹੱਥ ਉਤੇ ਸੱਟ ਲੱਗੀ ਹੈ।

ਸਬੰਧਤ ਖ਼ਬਰ:

ਹਰਿਆਣਾ ਦੇ 8 ਕਸਬਿਆਂ ਵਿੱਚ ਕਰਫਿਊ; ਦਿੱਲੀ ਨੂੰ ਪਾਣੀ ਦੀ ਸਪਲਾਈ ਰੋਕੀ …

Related Topics: ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: