March 2017 Archive

ਲੰਦਨ: ਸੰਸਦ ਦੇ ਬਾਹਰ ਹਮਲਾ; ਸੀਵੀਅਰ (ਅਤਿ ਗੰਭੀਰ ਐਮਰਜੈਂਸੀ) ਦਾ ਐਲਾਨ

ਲੰਦਨ 'ਚ ਸੰਸਦ ਦੇ ਕੋਲ ਬੁੱਧਵਾਰ ਨੂੰ ਹੋਏ ਹਮਲੇ 'ਚ ਇਕ ਹਮਲਾਵਰ ਦੀ ਮੌਤ ਹੋ ਗਈ ਅਤੇ 40 ਹੋਰ ਜ਼ਖਮੀ ਹੋ ਗਈ ਹਨ।

ਫਿਰੌਤੀ ਲੈਣ ਲਈ ਇਕੱਠਾ ਕੀਤੇ ਹਥਿਆਰਾਂ ਸਣੇ ਬਾਦਲ ਦਲ ਦਾ ਆਗੂ ਗ੍ਰਿਫਤਾਰ: ਮੀਡੀਆ ਰਿਪੋਰਟ

ਵਿਧਾਨ ਸਭਾ ਚੋਣਾਂ ਵਿੱਚ ਫ਼ਰੀਦਕੋਟ ਤੋਂ ਬਾਦਲ ਦਲ ਦੇ ਸਟਾਰ ਪ੍ਰਚਾਰਕ ਰਹੇ ਪਿੰਡ ਗੋਲੇਵਾਲਾ ਦੇ ਜਰਮਨਜੀਤ ਸਿੰਘ ਕੋਲੋਂ ਪੁਲਿਸ ਨੇ ਹਥਿਆਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਚੋਣ ਨਤੀਜਿਆਂ ਤੋਂ ਪਹਿਲਾਂ ਜਰਮਨਜੀਤ ਸਿੰਘ ਨੇ ਫ਼ਰੀਦਕੋਟ ਤੋਂ ਬਾਦਲ ਦਲ ਦੇ ਉਮੀਦਵਾਰ ਦੀ ਜਿੱਤ ਅਤੇ ਬਾਦਲ ਦਲ ਦੀ ਸਰਕਾਰ ਬਣਨ ਦਾ ਦਾਅਵਾ ਕਰਦਿਆਂ ਸੋਸ਼ਲ ਮੀਡੀਆ ‘ਤੇ ਪੰਜ ਕਰੋੜ ਰੁਪਏ ਦੀ ਸ਼ਰਤ ਲਾਈ ਸੀ।

ਬਾਦਲ ਦਲ ਦੇ ਆਗੂ ਸਿਰਸਾ ਨੇ ਭਾਜਪਾ ਉਮੀਦਵਾਰ ਵਜੋਂ ਦਿੱਲੀ ਜ਼ਿਮਨੀ ਚੋਣ ਲਈ ਕਾਗਜ਼ ਭਰੇ

ਰਾਜੌਰੀ ਗਾਰਡਨ ਵਿਧਾਨ ਸਭਾ ਦੀ 9 ਅਪਰੈਲ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਜਪਾ ਤੇ ਬਾਦਲ ਦਲ ਗੱਠਜੋੜ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ, ‘ਆਪ’ ਦੇ ਹਰਜੀਤ ਸਿੰਘ ਤੇ ਕਾਂਗਰਸੀ ਉਮੀਦਵਾਰ ਮਨੀਕਸ਼ੀ ਚੰਦੇਲਾ ਨੇ ਮੰਗਲਵਾਰ (21 ਮਾਰਚ) ਨੂੰ ਆਪੋ-ਆਪਣੇ ਪਰਚੇ ਦਾਖ਼ਲ ਕਰ ਦਿੱਤੇ।

ਜਰਮਨ ਦੀ ਅਦਾਲਤ ਨੇ ਗੁਰਦੁਆਰੇ ’ਚ ਧਮਾਕਾ ਕਰਨ ਦੇ ਦੋਸ਼ ‘ਚ 3 ਨੌਜਵਾਨਾਂ ਨੂੰ ਬੱਚਿਆਂ ਦੀ ਜੇਲ੍ਹ ਭੇਜਿਆ

ਜਰਮਨੀ ਦੇ ਤਿੰਨ ਨੌਜਵਾਨਾਂ ਨੂੰ ਗੁਰਦੁਆਰੇ ਵਿੱਚ ਕੀਤੇ ਬੰਬ ਧਮਾਕੇ ਲਈ ਬਰਲਿਨ ਦੀ ਇਕ ਅਦਾਲਤ ਨੇ ਬਾਲ ਸੁਧਾਰ ਘਰ ਵਿੱਚ ਨਜ਼ਰਬੰਦ ਰੱਖੇ ਜਾਣ ਦੀ ਸਜ਼ਾ ਸੁਣਾਈ ਹੈ। ਮੁਲਜ਼ਮਾਂ ’ਚੋਂ ਇਕ ਨੂੰ ਸੱਤ ਸਾਲ, ਦੂਜੇ ਨੂੰ ਛੇ ਸਾਲ ਨੌਂ ਮਹੀਨੇ ਜਦਕਿ ਤੀਜੇ ਨੂੰ ਛੇ ਸਾਲ ਲਈ ਬਾਲ ਸੁਧਾਰ ਗ੍ਰਹਿ ਵਿੱਚ ਰਹਿਣਾ ਪਏਗਾ। ਇਸ ਹਮਲੇ ’ਚ ਗੁਰਦੁਆਰੇ ਦੇ ਭਾਈ ਸਮੇਤ ਤਿੰਨ ਜਣੇ ਜ਼ਖ਼ਮੀ ਹੋ ਗਏ ਸਨ।

ਪੱਛਮੀ ਆਸਟਰੇਲੀਆ ਦੇ ਸਕੂਲਾਂ ‘ਚ 5ਵੀਂ, 6ਵੀਂ, 9ਵੀਂ ਜਮਾਤ ‘ਚ ਪੜ੍ਹਾਇਆ ਜਾਏਗਾ ਸਿੱਖ ਇਤਿਹਾਸ

ਪੱਛਮੀ ਆਸਟਰੇਲੀਆ ਦੇ ਸਕੂਲਾਂ 'ਚ ਹੁਣ ਸਿੱਖਾਂ ਦਾ ਇਤਿਹਾਸ ਪਾਠਕ੍ਰਮ ਦਾ ਹਿੱਸਾ ਹੋਵੇਗਾ ਸੂਬੇ ਦੇ ਸਕੂਲਾਂ 'ਚ ਹੁਣ ਸਥਾਨਕ ਬੱਚੇ ਸਿੱਖ ਭਾਈਚਾਰੇ ਦੇ ਕੌਮਾਂਤਰੀ ਇਤਿਹਾਸ ਤੋਂ ਜਾਣੂ ਹੋ ਸਕਣਗੇ ਇਸ ਸੰਬੰਧੀ ਹਿਸਟਰੀ ਟੀਚਰਜ਼ ਐਸੋਸੀਏਸ਼ਨ ਆਫ਼ ਵੈਸਟਰਨ ਆਸਟਰੇਲੀਆ (ਐਚ.ਟੀ.ਏ.ਡਬਲਿਊ.ਏ) ਵਲੋਂ ਤਿਆਰ ਸਲੇਬਸ ਪਰਥ 'ਚ ਹੋਈ ਸੂਬਾਈ ਕਾਨਫਰੰਸ 'ਚ ਜਾਰੀ ਕੀਤਾ ਗਿਆ ਹੈ।

ਇਟਲੀ: ਹੋਲੇ-ਮਹੱਲੇ ਤੇ ਨਾਨਕਸ਼ਾਹੀ ਸੰਮਤ ਦੇ ਆਗਮਨ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਇਟਲੀ ਦੇ ਵਿਚੈਸਾ ਜ਼ਿਲ੍ਹੇ ਵਿੱਚ ਸਥਿੱਤ ਗੁਰਦੁਆਰਾ ਸਿੰਘ ਸਭਾ ਕਸਤਲਗੌਮਬੈਰਤੋ ਵੱਲੋਂ ਹੋਲੇ-ਮਹੱਲੇ ਤੇ ਨਾਨਕਸ਼ਾਹੀ ਸੰਮਤ ਦੇ ਆਗਮਨ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿਚ ਸਿੱਖ ਸੰਗਤਾਂ ਪੂਰੀ ਇਟਲੀ ਤੋਂ ਪੁੱਜੀਆ, ਨਗਰ ਕੀਰਤਨ ਦੀ ਆਰੰਭਤਾ ਬਾਅਦ ਦੁਪਿਹਰ 2 ਵਜੇ ਕੀਤੀ ਗਈ।

ਭਾਈ ਜਗਤਾਰ ਸਿੰਘ ਤਾਰਾ ਪਿੱਠ ਦਰਦ ਤੋਂ ਪੀੜਤ; ਵਕੀਲ ਸੋਢੀ ਨੇ ਪਟਿਆਲਾ ਅਦਾਲਤ ‘ਚ ਲਾਈ ਅਰਜ਼ੀ

ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਤਾਰਾ ਪਿੱਠ ਦਰਦ ਤੋਂ ਪੀੜਤ ਹਨ। ਉਹ ਚੰਡੀਗੜ੍ਹ ਦੀ ਬੁੜੈਲ ਜੇਲ੍ਹ 'ਚ ਬੰਦ ਹਨ। ਮੀਡੀਆ ਰਿਪੋਰਟ ਮੁਤਾਬਕ ਮੰਗਲਵਾਰ (21 ਮਾਰਚ) ਨੂੰ ਪਟਿਆਲਾ ਅਦਾਲਤ 'ਚ ਭਾਈ ਤਾਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਸੀ। ਰਾਸ਼ਟਰੀ ਸਿੱਖ ਸੰਗਤ ਦੇ ਮੁਖੀ ਰੁਲਦਾ ਸਿੰਘ ਕਤਲ ਕੇਸ ਵਿਚ ਹੋਈ ਪੇਸ਼ੀ ਦੌਰਾਨ ਭਾਈ ਤਾਰਾ ਦੇ ਵਕੀਲ ਬਰਜਿੰਦਰ ਸਿੰਘ ਸੋਢੀ ਨੇ ਪਿੱਠ ਦਰਦ ਦਾ ਮੁੱਦਾ ਚੁੱਕਿਆ।

ਪ੍ਰਾਇਵੇਟ ਸਕੂਲਾਂ ਦੀ ਫੀਸਾਂ ਅਤੇ ਸਿੱਖਿਆ ਵਿਵਸਥਾ ਨੂੰ ਦਿੱਲੀ ਦੀ ਤਰਜ ‘ਤੇ ਕਰੇ ਸੂਬਾ ਸਰਕਾਰ: ਫੂਲਕਾ

ਪ੍ਰਾਇਵੇਟ ਸਕੂਲਾਂ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਲੁਟ ਦਾ ਨੋਟਿਸ ਲੈਂਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਐਚ.ਐਸ. ਫੂਲਕਾ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਨੂੰ ਇਸ ਸੰਬੰਧੀ ਫੌਰੀ ਤੌਰ 'ਤੇ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਦੀ ਫੀਸ, ਮੁੜ ਦਾਖਲਾ ਫੀਸ ਅਤੇ ਕਿਤਾਬਾਂ ਖਰੀਦਣ ਦੇ ਮਾਮਲੇ ਵਿਚ ਪ੍ਰਾਇਵੇਟ ਸਕੂਲਾਂ ਦੀ ਮਨਮਾਨੀ ਨੂੰ ਰੋਕਣਾ ਚਾਹੀਦਾ ਹੈ।

ਕਿਰਪਾਲ ਸਿੰਘ ਬਡੂੰਗਰ ਨੇ ਕਿਹਾ; ਸ਼੍ਰੋਮਣੀ ਕਮੇਟੀ ਭਾਈ ਧਿਆਨ ਸਿੰਘ ਮੰਡ ਹੁਰਾਂ ਨਾਲ ਗੱਲਬਾਤ ਲਈ ਤਿਆਰ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋਫ਼ੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਾਰਜਕਾਰੀ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ ਹੁਰਾਂ ਨਾਲ ਹਰ ਪਲੇਟਫਾਰਮ ’ਤੇ ਗੱਲਬਾਤ ਲਈ ਤਿਆਰ ਹੈ। ਕਮੇਟੀ ਸਿੱਖ ਮਸਲਿਆਂ ਬਾਰੇ ਟਕਰਾਅ ਦੀ ਸਥਿਤੀ ਦੀ ਥਾਂ ਰਲ ਕੇ ਮਸਲੇ ਹੱਲ ਕਰਨ ਨੂੰ ਤਰਜੀਹ ਦੇਵੇਗੀ। ਉਹ ਕੱਲ੍ਹ (ਬੁੱਧਵਾਰ ਨੂੰ) ਖਾਲਸਾ ਕਾਲਜ ਗੜ੍ਹਦੀਵਾਲਾ ਵਿੱਚ ਸ਼੍ਰੋਮਣੀ ਕਮੇਟੀ ਅਧੀਨ ਚੱਲਦੀਆਂ ਵਿੱਦਿਅਕ ਸੰਸਥਾਵਾਂ ਦੇ ਖਾਲਸਾਈ ਸੱਭਿਆਚਾਰਕ ਪ੍ਰੋਗਰਾਮਾਂ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ।

4 ਅਪ੍ਰੈਲ ਦੀ ਮੀਟਿੰਗ ‘ਚ ਡੇਰਾ ਸਿਰਸਾ ਤੋਂ ਹਮਾਇਤ ਲੈਣ ਵਾਲੇ ਆਗੂਆਂ ਬਾਰੇ ਹੋ ਸਕਦਾ ਹੈ ਫੈਸਲਾ

ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਦੀ ਹਮਾਇਤ ਲੈਣ ਅਤੇ ਡੇਰਾ ਮੁਖੀ ਦੇ ਪ੍ਰੋਗਰਾਮ ਪੰਜਾਬ 'ਚ ਕਰਵਾਉਣ ਦੇ ਐਲਾਨ ਕਰਨ ਵਾਲੇ ਸਿੱਖ ਆਗੂਆਂ ਨੂੰ ਜਲਦੀ ਹੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕੀਤਾ ਜਾ ਸਕਦਾ ਹੈ। ਇਸ ਸਬੰਧੀ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ 4 ਅਪਰੈਲ ਨੂੰ ਸੱਦੀ ਗਈ ਇਕੱਤਰਤਾ ਵਿੱਚ ਇਸ ਮਾਮਲੇ ਨੂੰ ਵਿਚਾਰਿਆ ਜਾਵੇਗਾ ਅਤੇ ਅਗਲੀ ਕਾਰਵਾਈ ਬਾਰੇ ਵਿਚਾਰ ਕੀਤਾ ਜਾਵੇਗਾ।

« Previous PageNext Page »