ਸਿਆਸੀ ਖਬਰਾਂ

ਸੁਖਬੀਰ ਮੁਤਾਬਕ ਚੋਣਾਂ ‘ਚ ਹਾਰ ਦਾ ਕਾਰਨ; ਕੁਝ ਜ਼ਿਆਦਾ ਹੀ ਖਵਾ ਲੋਕਾਂ ਨੂੰ, ਉਹ ਪਚਾ ਨਹੀਂ ਸਕੇ

March 19, 2017 | By

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਨਮੋਸ਼ੀਜਨਕ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਦਰਦ ਬਾਹਰ ਆ ਗਿਆ। ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਬੀਰ ਨੇ ਕਿਹਾ ਕਿ ਬਾਦਲ ਸਰਕਾਰ ਨੇ ਆਮ ਜਨਤਾ ਨੂੰ ਜ਼ਰੂਰਤ ਤੋਂ ਜ਼ਿਆਦਾ ਖੁਆ ਦਿੱਤਾ। ਇਸ ਕਰਕੇ ਉਹ ਹਜ਼ਮ ਨਹੀਂ ਕਰ ਸਕੀ ਤੇ ਉਲਟੀ ਕਰ ਦਿੱਤੀ।

ਸੁਖਬੀਰ ਬਾਦਲ ਦਾ ਇਹ ਵਿਵਾਦਤ ਬਿਆਨ ਵਾਲਾ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਈਰਲ ਹੋ ਰਿਹਾ ਹੈ। ਇਸ ਲਈ ਸੁਖਬੀਰ ਬਾਦਲ ਦੀ ਅਲੋਚਨਾ ਵੀ ਹੋ ਰਹੀ ਹੈ। ਇਸ ਵੀਡੀਓ ਵਿੱਚ ਸੁਖਬੀਰ ਬਾਦਲ ਦੀ ਨਿਮੋਸ਼ੀ ਵੀ ਸਪਸ਼ਟ ਨਜ਼ਰ ਆ ਰਹੀ ਹੈ।

ਸੁਖਬੀਰ ਬਾਦਲ (ਫਾਈਲ ਫੋਟੋ)

ਸੁਖਬੀਰ ਬਾਦਲ (ਫਾਈਲ ਫੋਟੋ)

ਦਰਅਸਲ ਅਬੋਹਰ ਦੇ ਇੱਕ ਪੈਲੇਸ ਵਿੱਚ ਸੁਖਬੀਰ ਬਾਦਲ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਅਕਾਲੀ-ਬੀਜੇਪੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਹੀ ਸੁਖਬੀਰ ਬਾਦਲ ਦੀ ਜ਼ੁਬਾਨ ਫਿਸਲ ਗਈ ਤੇ ਹਾਰ ਦਾ ਦਰਦ ਬਾਹਰ ਆ ਗਿਆ।

ਸੁਖਬੀਰ ਨੇ ਕਿਹਾ ਕਿ ਅਗਲੇ ਪੰਜ ਸਾਲਾਂ ਵਿੱਚ ਜਦੋਂ ਸੋਕਾ ਪਏਗਾ ਤਾਂ ਲੋਕਾਂ ਨੂੰ ਫਿਰ ਬਾਦਲ ਦਲ ਯਾਦ ਆਊਗਾ। ਸੁਖਬੀਰ ਨੇ ਕਿਹਾ ਕਿ ਹੁਣ ਜਦੋਂ ਪੰਜ ਸਾਲ ਲੋਕਾਂ ਦੇ ਹੱਕਾਂ ਦਾ ਘਾਣ ਹੋਏਗਾ ਤਾਂ ਬਾਦਲ ਦਲ ਦੇ ਮਹੱਤਵ ਦੀ ਸਮਝ ਆਏਗੀ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

We Actually Gave People To Much To Eat So They Puked: says Sukhbir Badal …

Related Topics: , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: