ਸਿਆਸੀ ਖਬਰਾਂ

ਕੈਪਟਨ ਅਮਰਿੰਦਰ ਨੇ ਕੇ.ਪੀ.ਐਸ. ਗਿੱਲ ਲਈ ਮਹਿੰਗੀ ਐਂਬੂਲੈਂਸਾਂ ਅਤੇ ਡਾਕਟਰਾਂ ਦਾ ਇੰਤਜ਼ਾਮ ਕੀਤਾ

May 19, 2017 | By

ਚੰਡੀਗੜ੍ਹ: ਮੀਡੀਆਂ ਦੀਆਂ ਰਿਪੋਰਟਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਦੀ ਪੰਜਾਬ ਸਰਕਾਰ ਨੇ ਪਿਛਲੇ ਮਹੀਨੇ (7 ਅਪ੍ਰੈਲ) ਵਿਵਾਦਤ ਸਾਬਕਾ ਪੰਜਾਬ ਪੁਲਿਸ ਮੁਖੀ ਕੇ.ਪੀ.ਐਸ. ਗਿੱਲ ਨੂੰ ਉਸਦੀ ਦਿੱਲੀ ਰਿਹਾਇਸ਼ ‘ਤੇ ਦੋ ਉੱਚ ਤਕਨੀਕ ਵਾਲੀਆਂ ਐਂਬੂਲੈਂਸਾਂ ਅਤੇ 24 ਘੰਟੇ ਲਈ ਡਾਕਟਰ ਦਾ ਇੰਤਜ਼ਾਮ ਕੀਤਾ ਹੈ। ਇਕ ਐਂਬੂਲੈਂਸ ਪੰਜਾਬ ਦੇ ਸਿਹਤ ਵਿਭਾਗ ਦੀ ਬਠਿੰਡਾ ਤੋਂ ਅਤੇ ਦੂਜੀ ਫਾਜ਼ਿਲਕਾ ਜ਼ਿਲ੍ਹੇ ਤੋਂ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਸਾਬਕਾ ਡੀਜੀਪੀ ਕੇ.ਪੀ.ਐਸ.ਗਿੱਲ ਨੂੰ ਗੁਲਦਸਤਾ ਭੇਟ ਕਰਦੇ ਹੋਏ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਸਾਬਕਾ ਡੀਜੀਪੀ ਕੇ.ਪੀ.ਐਸ.ਗਿੱਲ ਨੂੰ ਗੁਲਦਸਤਾ ਭੇਟ ਕਰਦੇ ਹੋਏ

ਇਕ ਪੰਜਾਬੀ ਅਖ਼ਬਾਰ ਦੀ ਰਿਪੋਰਟ ਮੁਤਾਬਕ ਡਾ. ਕਰਮਦੀਪ ਪਾਲ, ਜਿਹੜੇ ਕਿ ਕੇ.ਪੀ.ਐਸ. ਗਿੱਲ ਦੀ ‘ਸੇਵਾ’ ਵਿਚ ਲੱਗੇ ਸੀ, ਨੇ ਜਲਦੀ ਹੀ ਆਪਣੀ ਡਿਊਟੀ ਤੋਂ ਅਸਤੀਫਾ ਦੇ ਦਿੱਤਾ।

ਮੀਡੀਆ ਰਿਪੋਰਟਾਂ ‘ਚ ਅੱਗੇ ਲਿਖਿਆ ਹੈ ਕਿ ਪੰਜਾਬ ਸਰਕਾਰ ਨੇ ਦਿੱਲੀ ਦੇ ਗਰਮ ਵਾਤਾਵਰਣ ਦਾ ਧਿਆਨ ਰੱਖਦੇ ਹੋਏ ਏਅਰ ਕੰਡੀਸ਼ਨ ਐਂਬੂਲੈਂਸ ਭੇਜਣ ਦਾ ਫੈਸਲਾ ਕੀਤਾ ਅਤੇ ਇਸ ਉਦੇਸ਼ ਲਈ 24 ਲੱਖ ਰੁਪਏ ਦਾ ਇੰਤਜ਼ਾਮ ‘ਸਰਹੱਦੀ ਖੇਤਰ ਦੇ ਲੋਕਾਂ ਦੀ ਭਲਾਈ ਵਾਲੀ ਸਕੀਮ’ ਤਹਿਤ ਕੀਤਾ ਗਿਆ। ਪੰਜਾਬ ਸਿਹਤ ਮਹਿਕਮੇ ਦੀ ਇਕ ਟੀਮ ਇਸ ਲਈ ਪੰਜਾਬ ਭਵਨ ਦਿੱਲੀ ਵਿਖੇ ਰਹਿ ਰਹੀ ਹੈ।

ਇਸਤੋਂ ਅਲਾਵਾ ਕੇ.ਪੀ.ਐਸ. ਗਿੱਲ ਸੀ.ਆਰ.ਪੀ. ਦੀ ਸਖਤ ਨਿਗਰਾਨੀ ‘ਚ ਹੈ ਅਤੇ ਡਾਕਟਰਾਂ ਨੂੰ ਉਸਦੀ ਜਾਂਚ ਕਰਨ ਦੀ ਆਗਿਆ ਮਿਲੀ ਹੋਈ ਹੈ। ਇਹ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਕੇ.ਪੀ.ਐਸ. ਗਿੱਲ ਗੰਭੀਰ ਰੋਗਾਂ ਤੋਂ ਪੀੜਤ ਹੈ, ਪਰ ਉਸਦੀ ਸਿਹਤ ਦੀ ਸਥਿਤੀ ਬਾਰੇ ਰਹੱਸ ਬਣਿਆ ਹੋਇਆ ਹੈ।

ਇਥੇ ਇਹ ਜ਼ਿਕਰਯੋਗ ਹੈ ਕਿ ਕੇ.ਪੀ.ਐਸ. ਗਿੱਲ ਨੇ ਪੰਜਾਬ ਪੁਲਿਸ ਦੇ ਮੁਖੀ ਰਹਿੰਦਿਆਂ ਸਿੱਖ ਨੌਜਵਾਨਾਂ ਦਾ ਵੱਡੇ ਪੱਧਰ ‘ਤੇ ਝੂਠੇ ਪੁਲਿਸ ਮੁਕਾਬਲਿਆਂ ਰਾਹੀਂ ਕਤਲੇਆਮ ਕੀਤਾ ਗਿਆ। ਕੇ.ਪੀ.ਐਸ. ਗਿੱਲ ਦੇ ਕਾਰਜਕਾਲ ਨੂੰ ਸਿੱਖ ਨੌਜਵਾਨਾਂ ਨੂੰ ‘ਅਣਪਛਾਤੀਆਂ ਲਾਸ਼ਾਂ’ ਬਣਾਉਣ ਲਈ ਯਾਦ ਕੀਤਾ ਜਾਂਦਾ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Capt. Amarinder showers expensive facilities on KPS Gill; Deputes Hi-Tech Ambulances, Doctor at his Delhi Residence …

Related Topics: , , , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: