ਸਿੱਖ ਖਬਰਾਂ

ਸਿਹਤ ਖਰਾਬ ਹੋਣ ਕਰਕੇ ਸਿੱਖ ਸਿਆਸੀ ਕੈਦੀ ਹਰਮਿੰਦਰ ਸਿੰਘ ਮਿੰਟੂ ਨੂੰ ਪੀ.ਜੀ.ਆਈ. ਚੰਡੀਗੜ੍ਹ ਭੇਜਿਆ

May 16, 2017 | By

ਪਟਿਆਲਾ: ਸਿੱਖ ਸਿਆਸੀ ਕੈਦੀ ਹਰਮਿੰਦਰ ਸਿੰਘ ਮਿੰਟੂ ਨੂੰ ਸੋਮਵਾਰ ਨੂੰ ਸਿਹਤ ਖਰਾਬ ਹੋਣ ਕਰਕੇ ਪੀ.ਜੀ.ਆਈ. ਚੰਡੀਗੜ੍ਹ ਭੇਜ ਦਿੱਤਾ ਗਿਆ ਹੈ। ਛਾਤੀ ‘ਚ ਦਰਦ ਅਤੇ ਬਲੱਡ ਪ੍ਰੈਸ਼ਰ ਘਟਣ ਕਰਕੇ ਐਤਵਾਰ ਨੂੰ ਉਨ੍ਹਾਂ ਨੂੰ ਪਹਿਲਾਂ ਰਜਿੰਦਰਾ ਹਸਪਤਾਲ ਪਟਿਆਲਾ ਭੇਜਿਆ ਗਿਆ ਸੀ।

ਹਰਮਿੰਦਰ ਸਿੰਘ ਮਿੰਟੂ ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਜ਼ੇਰੇ ਇਲਾਜ (15 ਮਈ, 2017)

ਹਰਮਿੰਦਰ ਸਿੰਘ ਮਿੰਟੂ ਪਟਿਆਲਾ ਦੇ ਰਜਿੰਦਰਾ ਹਸਪਤਾਲ ‘ਚ ਜ਼ੇਰੇ ਇਲਾਜ (15 ਮਈ, 2017)

ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਰਕੇ ਰਜਿੰਦਰਾ ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ। ਹਾਲਾਂਕਿ ਡਾਕਟਰਾਂ ਨੇ ਕਿਹਾ ਕਿ ਉਹ ਖਤਰੇ ਤੋਂ ਬਾਹਰ ਹਨ।

ਭਾਈ ਹਰਮਿੰਦਰ ਸਿੰਘ ਮਿੰਟੂ ਇਸ ਸਮੇਂ ਵੱਖ-ਵੱਖ ਕੇਸਾਂ ਵਿਚ ਨਾਭਾ ਜੇਲ੍ਹ ਵਿਚ ਬੰਦ ਹਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Sikh Political Prisoner Harminder Singh Mintoo Referred to PGI after chest pain …

Related Topics: , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: