ਖੇਤੀਬਾੜੀ » ਸਿਆਸੀ ਖਬਰਾਂ

ਬਾਦਲ ਸਰਕਾਰ ਨੇ 13,000 ਕਰੋੜ ਦੀਆਂ ਦੇਣਦਾਰੀਆਂ ਛੱਡੀਆਂ, ਕਰਜ਼ਾ ਮੁਆਫ਼ੀ ਲਈ ਦੋ ਮਹੀਨੇ ਕਰੋ ਉਡੀਕ: ਮਨਪ੍ਰੀਤ

July 14, 2017 | By

ਚੰਡੀਗੜ੍ਹ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਸੂਬਾ ਸਰਕਾਰ ਪੰਜ ਏਕੜ ਤੱਕ ਦੇ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਫ਼ਸਲੀ ਕਰਜ਼ਾ ਮੁਆਫ਼ ਕਰ ਚੁੱਕੀ ਹੈ ਪਰ ਇਸ ਫ਼ੈਸਲੇ ਨੂੰ ਅਮਲੀ ਜਾਮਾ ਪਵਾਉਣ ਵਾਸਤੇ ਨੋਟੀਫਿਕੇਸ਼ਨ ਜਾਰੀ ਕਰਨ ਵਿੱਚ ਦੋ ਮਹੀਨਿਆਂ ਦਾ ਹੋਰ ਸਮਾਂ ਲੱਗ ਜਾਵੇਗਾ।

ਮਨਪ੍ਰੀਤ ਬਾਦਲ (ਫਾਈਲ ਫੋਟੋ)

ਮਨਪ੍ਰੀਤ ਬਾਦਲ (ਫਾਈਲ ਫੋਟੋ)

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰ ਦਿੱਤਾ ਹੈ, ਹੁਣ ਬੈਂਕਾਂ ਤੇ ਸਰਕਾਰ ਵਿਚਕਾਰ ਲੈਣ ਦੇਣ ਹੋਵੇਗਾ, ਇਸ ਦਾ ਕਿਸਾਨਾਂ ਨਾਲ ਕੋਈ ਸਬੰਧ ਨਹੀਂ ਹੈ। ਕਰਜ਼ੇ ਦੀ ਅਦਾਇਗੀ ਸਰਕਾਰ ਵੱਲੋਂ ਬੈਂਕਾਂ ਨੂੰ ਕੀਤੀ ਜਾਣੀ ਹੈ ਪਰ ਦੂਜੇ ਪਾਸੇ ਬਾਦਲ ਦਲ ਕਰਜ਼ਾ ਮੁਆਫ਼ੀ ਦੇ ਮੁੱਦੇ ’ਤੇ ਲਗਾਤਾਰ ਸਰਕਾਰ ਨੂੰ ਘੇਰਨ ਦਾ ਯਤਨ ਕਰ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਲੋਕਾਂ ਨੂੰ ਦੱਸਿਆ ਜਾਵੇ ਕਿ ਕੈਪਟਨ ਸਰਕਾਰ ਨੇ ਕਿੰਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਹੈ, ਇਸ ਦੀ ਜਾਣਕਾਰੀ ਜਨਤਕ ਤੌਰ ’ਤੇ ਦਿੱਤੀ ਜਾਵੇ।

ਸਬੰਧਤ ਖ਼ਬਰ:

ਕੇਂਦਰ ਵਲੋਂ ਕਿਸਾਨਾਂ ਨੂੰ ਕੋਈ ਕਰਜ਼ਾ ਮਾਫੀ ਨਹੀਂ, ਪਰ ਿਕਵੇਂ ਹੋ ਜਾਂਦੇ ਨੇ ਸਨਅਤਾਂ ਦੇ ਅਰਬਾਂ ਰੁਪਏ ਮਾਫ? …

ਬਾਦਲ ਦਲ ਦਾ ਕਹਿਣਾ ਹੈ ਕਿ ਕਰਜ਼ਾ ਮੁਆਫ਼ੀ ਲਾਗੂ ਨਾ ਕੀਤੇ ਜਾਣ ਕਰ ਕੇ ਕਿਸਾਨ ਖ਼ੁਦਕਸ਼ੀਆਂ ਕਰ ਰਹੇ ਹਨ। ਵਿੱਤ ਮੰਤਰੀ ਨੇ ਸੂਬੇ ਦੀ ਵਿੱਤੀ ਹਾਲਤ ਮਾੜੀ ਹੋਣ ਦੀ ਗੱਲ ਪ੍ਰਵਾਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਦੇ ਕਾਰਜਕਾਲ ਵਿੱਚ ਸਿਰਫ਼ ਤਿੰਨ ਵਾਰ ਓਵਰਡਰਾਫਟ ਹੋਇਆ ਹੈ, ਜਦੋਂ ਕਿ ਬਾਦਲ-ਭਾਜਪਾ ਸਰਕਾਰ ਦੌਰਾਨ ਸਾਲ ਵਿੱਚ 283 ਦਿਨ ਤੱਕ ਓਵਰਡਰਾਫਟ ਹੁੰਦਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਓਵਰਡਰਾਫਟ ’ਤੇ ਕਾਬੂ ਪਾਉਣ ਵਿੱਚ ਲਗਭਗ ਸਫ਼ਲਤਾ ਹਾਸਲ ਕਰ ਲਈ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ 13 ਹਜ਼ਾਰ ਕਰੋੜ ਰੁਪਏ ਦੀਆਂ ਦੇਣਦਾਰੀਆਂ ਛੱਡ ਗਈ ਹੈ, ਜਿਸ ਕਰ ਕੇ ਟੀਏ, ਡੀਏ ਤੇ ਹੋਰ ਜ਼ਰੂਰੀ ਬਿੱਲਾਂ ਦੇ ਭੁਗਤਾਨ ਲਈ ਬਿੱਲ ਖ਼ਜ਼ਾਨਾ ਦਫ਼ਤਰ ਵਿੱਚ ਬਕਾਇਆ ਹਨ। ਪਿਛਲੀ ਸਰਕਾਰ ਵੱਲੋਂ 31 ਹਜ਼ਾਰ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਨੂੰ ਕਰਜ਼ੇ ਵਿੱਚ ਤਬਦੀਲ ਕਰਵਾਉਣ ਦੇ ਸਵਾਲ ’ਤੇ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਤੀਜੀ ਧਿਰ ਕੋਲੋਂ ਆਡਿਟ ਸ਼ੁਰੂ ਕਰਵਾ ਦਿੱਤਾ ਹੈ ਤੇ ਰਿਪੋਰਟ ਆਉਣ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਸਬੰਧਤ ਖ਼ਬਰ:

ਕਿਸਾਨੀ ਕਰਜ਼ੇ ਹੇਠ ਦੱਬੇ ਕਿਸਾਨ ਨੂੰ ਬੁਢਾਪਾ ਪੈਨਸ਼ਨ ਦੇਣ ਤੋਂ ਬੈਂਕ ਦਾ ਇਨਕਾਰ …

Related Topics: , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: