ਖੇਤੀਬਾੜੀ » ਸਿਆਸੀ ਖਬਰਾਂ

ਕਿਸਾਨੀ ਕਰਜ਼ਾ: ਕੇਂਦਰ ਨੇ ਪੰਜਾਬ ਨੂੰ ਕੇਸ ਤਿਆਰ ਕਰਕੇ ਭੇਜਣ ਲਈ ਕਿਹਾ, ਪੰਜਾਬ ਸਰਕਾਰ ਆਸਵੰਦ

August 10, 2017 | By

ਚੰਡੀਗੜ੍ਹ: ਮੀਡੀਆ ਰਿਪੋਰਟਾਂ ਅਨੁਸਾਰ ਕੇਂਦਰ ਨੇ ਪੰਜਾਬ ਸਰਕਾਰ ਨੂੰ ਸੰਕੇਤ ਦਿੱਤਾ ਹੈ ਕਿ ਉਹ ਕਿਸਾਨਾਂ ਦੀ ਕਰਜ਼ਾ ਮੁਆਫੀ ਬਾਰੇ ਕੇਸ ਤਿਆਰ ਕਰਕੇ ਭੇਜਣ ਤੇ ਉਸ ਵੱਲੋਂ ਅਧਿਐਨ ਕਰਕੇ ਫੈ਼ਸਲਾ ਲਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਅਗਲੇ ਕੁਝ ਦਿਨਾਂ ’ਚ ਕੇਸ ਤਿਆਰ ਕਰਕੇ ਕੇਂਦਰ ਨੂੰ ਭੇਜਿਆ ਜਾਵੇਗਾ।

ਬੀਤੇ ਦਿਨ ਨਰਿੰਦਰ ਮੋਦੀ ਨਾਲ ਮੁਲਾਕਾਤ ਵੇਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਰਕ ਦਿੱਤਾ ਸੀ ਕਿ ਸੂਬੇ ਦੇ ਕਿਸਾਨ ਸੰਕਟ ਦਾ ਸ਼ਿਕਾਰ ਹਨ ਅਤੇ ਖ਼ੁਦਕੁਸ਼ੀਆਂ ਕਰ ਰਹੇ ਹਨ। ਖੁਦਕੁਸ਼ੀਆਂ ਰੋਕਣ ਲਈ ਕਿਸਾਨਾਂ ਦੀ ਵਿੱਤੀ ਮਦਦ ਦੀ ਲੋੜ ਹੈ। ਇਸ ਲਈ ਇਕ ਵਾਰ ਕਰਜ਼ਾ ਮੁਆਫ ਕਰਕੇ ਉਨ੍ਹਾਂ ਨੂੰ ਪੈਰਾਂ ’ਤੇ ਖੜ੍ਹੇ ਕਰਨ ਦੀ ਲੋੜ ਹੈ। ਪੰਜਾਬ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਗੱਲਬਾਤ ਸ਼ੁਰੂ ਹੋ ਗਈ ਹੈ ਤੇ ਇਸ ਮਸਲੇ ਦਾ ਹੱਲ ਨਿਕਲੇਗਾ। ਪੰਜਾਬ ਸਰਕਾਰ ਨੇ ਡਾ. ਟੀ.ਹੱਕ ਦੀ ਅਗਵਾਈ ਹੇਠ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਲਈ ਇਕ ਕਮੇਟੀ ਬਣਾਈ ਹੈ, ਜਿਸ ਨੇ ਪਿਛਲੇ ਦਿਨੀਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਕਰਜ਼ਾ ਮੁਆਫੀ ਬਾਰੇ ਕਿਸਾਨਾਂ ਦੇ ਵਿਚਾਰ ਸੁਣੇ ਸਨ ਤੇ ਇਸ ਕਮੇਟੀ ਦੀ ਰਿਪੋਰਟ ਵੀ ਕੁਝ ਸਮੇਂ ’ਚ ਆ ਜਾਵੇਗੀ। ਇਹ ਰਿਪੋਰਟ ਹੀ ਅਸਲ ’ਚ ਕਰਜ਼ਾ ਮੁਆਫੀ ਦਾ ਆਧਾਰ ਬਣੇਗੀ।

loan-on-punjab-farmer

ਰਾਜ ਸਰਕਾਰ ਨੇ ਸੂਬੇ ਦੇ ਪੰਜ ਏਕੜ ਤਕ ਜ਼ਮੀਨ ਵਾਲੇ ਕਿਸਾਨਾਂ ਦਾ ਦੋ ਲੱਖ ਰੁਪਏ ਤਕ ਫਸਲੀ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਹੈ। ਇਸ ਵਾਸਤੇ ਰਾਜ ਸਰਕਾਰ ਨੂੰ 9600 ਕਰੋੜ ਰੁਪਏ ਦੀ ਲੋੜ ਹੈ। ਐਨੀ ਰਾਸ਼ੀ ਦਾ ਪ੍ਰਬੰਧ ਕੇਂਦਰ ਸਰਕਾਰ ਵੱਲੋਂ ‘ਵਿੱਤੀ ਜ਼ਿੰਮੇਵਾਰੀ ਤੇ ਬਜਟ ਪ੍ਰਬੰਧ ਐਕਟ’ ਵਿੱਚ ਸੋਧ ਦੀ ਆਗਿਆ ਦੇਣ ਨਾਲ ਹੀ ਹੋ ਸਕਦਾ ਹੈ।

ਸਬੰਧਤ ਖ਼ਬਰ:

ਕੈਪਟਨ ਨੇ ਮੋਦੀ ਅਤੇ ਜੇਤਲੀ ਨੂੰ ਮਿਲ ਕੇ ਕਿਸਾਨ ਕਰਜ਼ਾ ਮੁਆਫੀ ਸਕੀਮ ਲਈ ਸਹਾਇਤਾ ਮੰਗੀ …

Related Topics: , , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: