ਸਿਆਸੀ ਖਬਰਾਂ

ਗੁਰਦਾਸਪੁਰ ਜ਼ਿਮਨੀ ਚੋਣ ਲਈ ਕੱਲ੍ਹ 11 ਅਕਤੂਬਰ ਨੂੰ ਪੈਣਗੀਆਂ ਵੋਟਾਂ

October 10, 2017 | By

ਪਠਾਨਕੋਟ: ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਪ੍ਰਚਾਰ ਦੇ ਆਖਰੀ ਦਿਨ ਕੱਲ੍ਹ (9 ਅਕਤੂਬਰ, 2017) ਕਾਂਗਰਸ ਪਾਰਟੀ ਨੇ ਰੋਡ ਸ਼ੋਅ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰੋਡ ਸ਼ੋਅ ਕੱਢਿਆ ਗਿਆ, ਜੋ ਪਠਾਨਕੋਟ ਹਲਕੇ ਤੋਂ ਸ਼ੁਰੂ ਕੀਤਾ ਗਿਆ ਅਤੇ ਸ਼ਹਿਰ ਦੇ ਢਾਂਗੂ ਰੋਡ, ਰੇਲਵੇ ਰੋਡ, ਗੁਰਦਾਸਪੁਰ ਰੋਡ ਤੋਂ ਹੁੰਦਾ ਹੋਇਆ ਸੁਜਾਨਪੁਰ, ਭੋਆ ਹਲਕੇ ਦੇ ਖੇਤਰਾਂ ਨੂੰ ਰਵਾਨਾ ਹੋ ਗਿਆ। ਇਥੇ ਰੋਡ ਸ਼ੋਅ ਦੌਰਾਨ ਕੈਪਟਨ ਅਮਰਿੰਦਰ ਸਿੰਘ ਬੱਸ ਵਿੱਚ ਸਵਾਰ ਸਨ, ਜਿਸ ਵਿੱਚ ਏਅਰ ਵਿੰਡੋ ਵਾਲੀ ਜਗ੍ਹਾ ਸੀਟ ਫਿੱਟ ਕੀਤੀ ਗਈ ਸੀ। ਇਸ ਸੀਟ ’ਤੇ ਬੈਠੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੈਠੇ ਸੀ।

ਪ੍ਰਚਾਰ ਦੇ ਆਖਰੀ ਦਿਨ ਪਠਾਨਕੋਟ ਵਿੱਚ ਰੋਡ ਸ਼ੋਅ ਕਰਦੇ ਹੋਏ ਕਾਂਗਰਸ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ

ਪ੍ਰਚਾਰ ਦੇ ਆਖਰੀ ਦਿਨ ਪਠਾਨਕੋਟ ਵਿੱਚ ਰੋਡ ਸ਼ੋਅ ਕਰਦੇ ਹੋਏ ਕਾਂਗਰਸ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ

ਜ਼ਿਕਰਯੋਗ ਹੈ ਕਿ ਗੁਰਦਾਸਪੁਰ ਤੋਂ ਭਾਜਪਾ ਸਾਂਸਦ ਵਿਨੋਦ ਖੰਨਾ ਦੀ ਮੌਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਗੁਰਦਾਸਪੁਰ ਜ਼ਿਮਨੀ ਚੋਣ ‘ਚ ਕਾਂਗਰਸ, ਭਾਜਪਾ, ਆਪ ਅਤੇ ਮਾਨ ਦਲ ਦੇ ਉਮੀਦਵਾਰ ਮੈਦਾਨ ਵਿਚ ਹਨ।

Related Topics: , , , , , , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: