ਸਿਆਸੀ ਖਬਰਾਂ

ਗੁਰਵਿੰਦਰ ਸਿੰਘ ਸ਼ਾਮਪੁਰਾ‘ਮੁੜ ਬਾਦਲ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ’ਆਪਣੀ ਪਿਤਰੀ ਪਾਰਟੀ ‘ਚ ਸ਼ਾਮਲ

October 9, 2017 | By

ਬਟਾਲਾ: ਦੋ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹੇ ਗੁਰਵਿੰਦਰ ਸਿੰਘ ਸ਼ਾਮਪੁਰਾ ਆਮ ਆਦਮੀ ਪਾਰਟੀ ਨੂੰ ਛੱਡ ਕੇ ਬਾਦਲ ਦਲ ’ਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਜਥੇਦਾਰ ਸ਼ਾਮਪੁਰਾ ਨੇ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ‘ਆਪ’ ਦੀ ਸੀਟ ’ਤੇ ਚੋਣ ਲੜੀ ਸੀ। ਇਸੇ ਤਰ੍ਹਾਂ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਦੇ ਵੱਡੇ ਭਰਾ ਇੰਦਰ ਸੇਖੜੀ ਨੂੰ ਸੋਮਵਾਰ ਨੂੰ ਬਾਦਲ ਦਲ ’ਚ ਸ਼ਾਮਲ ਕੀਤਾ ਜਾ ਰਿਹਾ ਹੈ। ਇੰਦਰ ਸੇਖੜੀ ਨੇ ਮੀਡੀਆ ਸਾਹਮਣੇ ਇਸ ਗੱਲ ਦੀ ਪੁਸ਼ਟੀ ਕੀਤੀ।

ਗੁਰਵਿੰਦਰ ਸਿੰਘ ਸ਼ਾਮਪੁਰਾ ਬਾਦਲ ਦਲ ’ਚ ਸ਼ਾਮਲ ਕਰਨ ਮੌਕੇ, ਨਾਲ ਖੜ੍ਹੇ ਹਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ

ਗੁਰਵਿੰਦਰ ਸਿੰਘ ਸ਼ਾਮਪੁਰਾ ਬਾਦਲ ਦਲ ’ਚ ਸ਼ਾਮਲ ਕਰਨ ਮੌਕੇ, ਨਾਲ ਖੜ੍ਹੇ ਹਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ

ਜ਼ਿਮਨੀ ਚੋਣ ਜਿੱਤਣ ਲਈ ਕਾਂਗਰਸ ਅਤੇ ਬਾਦਲ-ਭਾਜਪਾ ਹਰ ਪੈਂਤੜਾ ਵਰਤਦਿਆਂ ਇੱਕ-ਦੂਜੇ ਦੇ ਆਗੂਆਂ ਨੂੰ ਤੋੜ ਰਹੀਆਂ ਹਨ। ਸ਼ਾਮਪੁਰਾ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਨ ਦਾ ਮੁੱਢ ਬਟਾਲਾ ਤੋਂ ਪਾਰਟੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ਬੰਨ੍ਹਿਆ। ਸ਼ਾਮਪੁਰਾ ਨੇ ਕਿਹਾ ਕਿ ਉਹ ਆਪਣੀ ਪਿਤਰੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਇਸੇ ਤਰ੍ਹਾਂ ਸੁਖਬੀਰ ਬਾਦਲ ਨੇ ਕਾਂਗਰਸ ’ਚ ਜਬਰਦਸਤ ਸੰਨ੍ਹ ਲਾਉਂਦਿਆਂ ਬਟਾਲਾ ਤੋਂ ਅਸ਼ਵਨੀ ਸੇਖੜੀ ਦੇ ਵੱਡੇ ਭਰਾ ਇੰਦਰ ਸੇਖੜੀ ਨੂੰ ਪਾਰਟੀ ’ਚ ਸ਼ਾਮਲ ਕਰਨ ਲਈ ਰਾਜ਼ੀ ਕਰ ਲਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸ਼ੁੱਕਰਵਾਰ-ਸ਼ਨੀਵਾਰ ਰਾਤ 1 ਵਜੇ ਬਾਦਲ ਨੇ ਇੰਦਰ ਸੇਖੜੀ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਸੀ।

Related Topics: , , , , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: