ਸਿਆਸੀ ਖਬਰਾਂ

ਅੱਜ ਪੈ ਰਹੀਆਂ ਹਨ ਗੁਰਦਾਸਪੁਰ ਲੋਕ ਸਭਾ ਹਲਕੇ ਲਈ ਵੋਟਾਂ, 15 ਨੂੰ ਆਏਗਾ ਨਤੀਜਾ

October 11, 2017 | By

ਗੁਰਦਾਸਪੁਰ: ਗੁਰਦਾਸਪੁਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਅੱਜ (11 ਅਕਤੂਬਰ, 2017) ਪੈ ਰਹੀਆਂ ਹਨ। ਇਸ ਸੀਟ ਜਿਹੜੀ ਵਿਨੋਦ ਖੰਨਾ ਦੀ ਮੌਤ ਹੋਣ ਕਾਰਨ ਖਾਲੀ ਹੋ ਗਈ ਸੀ, ‘ਤੇ ਕਾਂਗਰਸ, ਭਾਜਪਾ ਅਤੇ ਆਪ ਵਿਚਕਾਰ ਤਿਕੋਣੀ ਟੱਕਰ ਹੋਣ ਦੀ ਸੰਭਾਵਨਾ ਹੈ। ਇਸ ਚੋਣ ਲਈ ਕਾਂਗਰਸ ਨੇ ਆਪਣੀ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਜਦਕਿ ਭਾਜਪਾ ਨੇ ਕਾਰੋਬਾਰੀ ਸਵਰਨ ਸਲਾਰੀਆ ਨੂੰ ਮੈਦਾਨ ਵਿਚ ਉਤਾਰਿਆ ਹੈ। ਆਮ ਆਦਮੀ ਪਾਰਟੀ ਵਲੋਂ ਮੇਜਰ ਜਨਰਲ (ਸੇਵਾ ਮੁਕਤ) ਸੁਰੇਸ਼ ਖਜੂਰੀਆ ਚੋਣ ਮੈਦਾਨ ਵਿਚ ਨਿੱਤਰੇ ਹੋਏ ਹਨ।

ਗੁਰਦਾਸਪੁਰ ਲੋਕ ਸਭਾ ਹਲਕੇ ਦੀ ਤਸਵੀਰ

ਗੁਰਦਾਸਪੁਰ ਲੋਕ ਸਭਾ ਹਲਕੇ ਦੀ ਤਸਵੀਰ

ਕੁੱਲ 11 ਉਮੀਦਵਾਰਾਂ ਵਲੋਂ ਲੜੀ ਜਾ ਰਹੀ ਇਸ ਜ਼ਿਮਨੀ ਚੋਣ ਵਿਚ 15.22 ਲੱਖ ਵੋਟਰ ਹਨ। ਇਕ ਚੋਣ ਅਧਿਕਾਰੀ ਨੇ ਦੱਸਿਆ ਕਿ ਕੁੱਲ 15,22,922 ਵੋਟਾਂ ‘ਚੋਂ 7,12,077 ਔਰਤਾਂ ਵੋਟਰ ਹਨ। ਵੋਟਾਂ ਪਵਾਉਣ ਲਈ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਨੀਮ ਫ਼ੌਜੀ ਦਸਤਿਆਂ ਦੀਆਂ 30 ਕੰਪਨੀਆਂ ਅਤੇ ਪੰਜਾਬ ਪੁਲਿਸ ਦੇ 7000 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ। ਚੋਣ ਅਧਿਕਾਰੀ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 15 ਅਕਤੂਬਰ ਨੂੰ ਹੋਵੇਗੀ ਅਤੇ ਨਤੀਜੇ ਦਾ ਐਲਾਨ ਵੀ ਉਸੇ ਦਿਨ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਜ਼ਿਮਨੀ ਚੋਣ ਕਾਰਨ ਜ਼ਿਲ੍ਹੇ ਵਿਚ ਸਾਰੇ ਸਰਕਾਰੀ ਦਫ਼ਤਰਾਂ, ਨਿਗਮਾਂ, ਬੋਰਡਾਂ ਅਤੇ ਸਾਰੀਆਂ ਵਿੱਦਿਅਕ ਸੰਸਥਾਵਾਂ ਵਿਚ ਅੱਜ (11 ਅਕਤੂਬਰ) ਨੂੰ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਗੁਰਦਾਸਪੁਰ ਲੋਕ ਸਭਾ ਸੀਟ ਦੇ 9 ਵਿਧਾਨ ਸਭਾ ਹਲਕੇ ਹਨ।

Related Topics:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: