ਵਿਦੇਸ਼ » ਸਿੱਖ ਖਬਰਾਂ

ਜਗਤਾਰ ਸਿੰਘ ਦੇ ਪਰਿਵਾਰ ਅਤੇ ਸਿੱਖ ਸੰਗਤਾਂ ਵਲੋਂ ਉਸਨੂੰ ਰਿਹਾਅ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ

November 14, 2017 | By

ਜਲੰਧਰ: ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਨੂੰ ਮੋਗਾ ਪੁਲਿਸ ਵੱਲੋਂ ਪਿਛਲੇ ਦੋ ਵਰ੍ਹਿਆਂ ‘ਚ ਹੋਏ ਚੋਣਵੇਂ ਕਤਲਾਂ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਜਾਣ ਦਾ ਮਾਮਲਾ ਯੂ.ਕੇ. ਵਿੱਚ ਕਾਫ਼ੀ ਭਖ਼ ਗਿਆ ਹੈ। ਜੱਗੀ ਦੇ ਇੰਗਲੈਂਡ ਰਹਿੰਦੇ ਪਰਿਵਾਰ ਵੱਲੋਂ ਉਸ ਨੂੰ ਰਿਹਾਅ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਉਥੋਂ ਦੇ 50 ਸੰਸਦ ਮੈਂਬਰਾਂ ਤੱਕ ਪਹੁੰਚ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਪਰਿਵਾਰ ਵੱਲੋਂ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਅਤੇ ਦਿੱਲੀ ਵਿੱਚ ਬਰਤਾਨੀਆ ਦੇ ਸਫ਼ਾਰਤਖਾਨੇ ਨਾਲ ਲਗਾਤਾਰ ਰਾਬਤਾ ਰੱਖਿਆ ਜਾ ਰਿਹਾ ਹੈ। ਜਗਤਾਰ ਸਿੰਘ ਦੇ ਭਰਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹੁਣ ਤੱਕ 50 ਸੰਸਦ ਮੈਂਬਰਾਂ ਨਾਲ ਗੱਲਬਾਤ ਹੋ ਚੁੱਕੀ ਹੈ ਤੇ ਆਉਂਦੇ ਦਿਨਾਂ ‘ਚ ਉਹ ਬਰਤਾਨੀਆ ਦੇ 100 ਸੰਸਦ ਮੈਂਬਰਾਂ ਤੱਕ ਪਹੁੰਚ ਕਰ ਲੈਣਗੇ।

ਜਗਤਾਰ ਸਿੰਘ ਜੱਗੀ ਦੇ ਪਰਿਵਾਰ ਅਤੇ ਸਿੱਖ ਸੰਗਤਾਂ ਵਲੋਂ ਉਸਨੂੰ ਰਿਹਾਅ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ

ਜਗਤਾਰ ਸਿੰਘ ਜੱਗੀ ਦੇ ਪਰਿਵਾਰ ਅਤੇ ਸਿੱਖ ਸੰਗਤਾਂ ਵਲੋਂ ਉਸਨੂੰ ਰਿਹਾਅ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ

ਪਰਿਵਾਰ ਵੱਲੋਂ ਸੋਸ਼ਲ ਮੀਡੀਆ ’ਤੇ ‘ਫ੍ਰੀ ਜੱਗੀ ਨਾਓ’ ਦੇ ਬੈਨਰ ਹੇਠ ਮੁਹਿੰਮ ਵਿੱਢੀ ਗਈ ਹੈ। ਸਿੱਖ ਯੂਥ ਫੈਡਰੇਸ਼ਨ ਦੇ ਆਗੂਆਂ ਨੇ ਦੱਸਿਆ ਕਿ ਸੰਸਦ ਮੈਂਬਰ ਮਾਰਟਿਨ ਡੌਹੈਰੀ ਨੇ ਪਹਿਲਾਂ ਹੀ ਜੱਗੀ ਦੀ ਗ੍ਰਿਫ਼ਤਾਰੀ ’ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਹੈ ਕਿ ਉਹ ਇਸ ਮਾਮਲੇ ਨੂੰ ਸੁਲਝਾਉਣ ਲਈ ਪਰਿਵਾਰ ਦੀ ਮਦਦ ਕਰਨਗੇ। ਗੁਰਪ੍ਰੀਤ ਸਿੰਘ ਜੌਹਲ ਨੇ ਕਿਹਾ ਕਿ ਪੰਜਾਬ ਪੁਲਿਸ ਉਨ੍ਹਾਂ ਨੂੰ ਅਤੇ ਪਰਿਵਾਰ ਨੂੰ ਧਮਕੀਆਂ ਦੇ ਰਹੀ ਹੈ। ਇਸ ਬਾਰੇ ਵੀ ਭਾਰਤੀ ਹਾਈ ਕਮਿਸ਼ਨ ਨੂੰ ਜਾਣਕਾਰੀ ਦਿੱਤੀ ਗਈ ਹੈ। ਇੱਕ ਵੀਡੀਓ ਵਿੱਚ ਜਗਤਾਰ ਸਿੰਘ ਦੇ ਭਰਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕਿਵੇਂ ਪੰਜਾਬ ਪੁਲਿਸ ਜਗਤਾਰ ਸਿੰਘ ਦਾ ਪਾਸਪੋਰਟ ਹਾਸਲ ਕਰਨ ਲਈ ਉਸ ਦੇ ਪਿੱਛੇ ਪੈ ਗਈ ਸੀ। ਉਹ ਖ਼ੁਦ ਵੀ ਪੰਜਾਬ ਤੋਂ ਵਾਪਸ ਇੰਗਲੈਂਡ ਆ ਗਿਆ ਸੀ ਕਿਉਂਕਿ ਉਸ ਨੂੰ ਡਰ ਸੀ ਕਿ ਪੁਲਿਸ ਉਨ੍ਹਾਂ ਦੇ ਹੋਰ ਪਰਿਵਾਰਕ ਮੈਂਬਰਾਂ ਨੂੰ ਵੀ ਪ੍ਰੇਸ਼ਾਨ ਨਾ ਕਰੇ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਆਰਥਿਕ ਮਦਦ ਦੀ ਲੋੜ ਨਹੀਂ ਤੇ ਨਾ ਹੀ ਕੋਈ ਜੱਗੀ ਦੀ ਰਿਹਾਈ ਲਈ ਪੈਸੇ ਇੱਕਠੇ ਕਰੇ। ਇੰਗਲੈਂਡ ਦੇ ਪਹਿਲੇ ਦਸਤਾਰਧਾਰੀ ਸੰਸਦ ਮੈਂਬਰ ਤਮਨਮਜੀਤ ਸਿੰਘ ਢੇਸੀ ਨੇ ਇਸ ਮੁੱਦੇ ’ਤੇ ਟਵੀਟ ਕੀਤਾ ਹੈ ਕਿ ਉਹ ਪਹਿਲਾਂ ਹੀ ਇਸ ਮਾਮਲੇ ਬਾਰੇ ਇੰਗਲੈਂਡ ਦੇ ਵਿਦੇਸ਼ ਸਕੱਤਰ ਅਤੇ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਨਾਲ ਗੱਲ ਕਰ ਚੁੱਕੇ ਹਨ। ਜਗਤਾਰ ਸਿੰਘ ਦੇ ਪਰਿਵਾਰ ਦਾ ਕਹਿਣਾ ਹੈ ਕਿ ਜਗਤਾਰ ਨੂੰ ਪੰਜਾਬ ਪੁਲਿਸ ਨੇ ਝੂਠੇ ਕੇਸ ਵਿੱਚ ਫਸਾਇਆ ਹੈ।

ਸਬੰਧਤ ਖ਼ਬਰ:

ਸਰਾਜ ਸੰਧੂ ਦੀ ਫੇਸਬੁਕ ਪੋਸਟ ਨੇ ਕੱਢੀ ਅਮਰਿੰਦਰ ਅਤੇ ਰਵਨੀਤ ਬਿੱਟੂ ਦੇ ਬਿਆਨਾਂ ਦੀ ਫੂਕ …

ਜਲੰਧਰ ਦੇ ਜੰਡਿਆਲਾ ਮੰਜਕੀ ਦਾ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਇੰਗਲੈਂਡ ਤੋਂ ਵਿਆਹ ਕਰਵਾਉਣ ਲਈ 2 ਅਕਤੂਬਰ ਨੂੰ ਪੰਜਾਬ ਆਇਆ ਸੀ। ਉਸ ਦਾ ਵਿਆਹ 18 ਅਕਤੂਬਰ ਨੂੰ ਪਿੰਡ ਸੋਹਲ ਜਗੀਰ ਪਿੰਡ ਦੀ ਲੜਕੀ ਨਾਲ ਹੋਇਆ ਸੀ। ਉਸ ਨੂੰ 4 ਨਵੰਬਰ ਨੂੰ ਪੁਲਿਸ ਨੇ ਉਦੋਂ ਚੁੱਕ ਲਿਆ ਸੀ ਜਦੋਂ ਉਹ ਆਪਣੀ ਪਤਨੀ ਤੇ ਭੈਣ ਨਾਲ ਰਾਮਾਮੰਡੀ ਤੋਂ ਚੰਡੀਗੜ੍ਹ ਜਾ ਰਿਹਾ ਸੀ।

ਸਬੰਧਤ ਖ਼ਬਰ:

ਰਮਨਦੀਪ ਸਿੰਘ ਦੇ ਪੁਲਿਸ ਰਿਮਾਂਡ ‘ਚ 3 ਦਿਨ ਦਾ ਵਾਧਾ, ਜਿੰਮੀ ਸਿੰਘ ਨੂੰ ਭੇਜਿਆ ਜੇਲ੍ਹ …

Related Topics: , , , , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: