ਸਿੱਖ ਖਬਰਾਂ

ਮੋਗਾ ਪੁਲਿਸ ਵਲੋਂ ਜੰਮੂ ਤੋਂ ਚੁੱਕੇ ਸਿੱਖ ਨੌਜਵਾਨ ਜਗਜੀਤ ਸਿੰਘ ਦਾ ਤਿੰਨ ਦਿਨਾ ਪੁਲਿਸ ਰਿਮਾਂਡ

December 3, 2017 | By

ਮੋਗਾ: ਪਿਛਲੇ 2 ਸਾਲਾਂ ‘ਚ ਪੰਜਾਬ ਵਿੱਚ ਹੋਏ ਚੋਣਵੇਂ ਸਿਆਸੀ ਕਤਲਾਂ ’ਚ ਬਾਘਾਪੁਰਾਣਾ (ਮੋਗਾ) ਪੁਲਿਸ ਨੇ ਜੰਮੂ ਤੋਂ ਚੁੱਕੇ ਸਿੱਖ ਨੌਜਵਾਨ ਤੋਂ ਪੁੱਛ-ਪੜਤਾਲ ਕਰਨ ਲਈ ਅਦਾਲਤ ਤੋਂ ਤਿੰਨ ਰੋਜ਼ਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਥਾਣਾ ਬਾਘਾਪੁਰਾਣਾ ਮੁਖੀ ਇੰਸਪੈਕਟਰ ਜੰਗਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਜਗਜੀਤ ਸਿੰਘ ਜੱਗੀ ਵਾਸੀ ਨਾਨਕ ਨਗਰ, ਸੈਕਟਰ 9, ਜੰਮੂ ਨੂੰ ਥਾਣਾ ਬਾਘਾਪੁਰਾਣਾ ਵਿੱਚ 17 ਦਸੰਬਰ 2016 ਨੂੰ ਦਰਜ ਮੁਕੱਦਮੇ ਦੇ ਸਿਲਸਿਲੇ ‘ਚ ਪੁੱਛਗਿੱਛ ਲਈ ਰਿਮਾਂਡ ‘ਤੇ ਲਿਆ ਹੈ।

ਜੰਮੂ ਤੋਂ ਗ੍ਰਿਫ਼ਤਾਰ ਨੌਜਵਾਨ ਨੂੰ ਬਾਘਾਪੁਰਾਣਾ ਅਦਾਲਤ ’ਚ ਪੇਸ਼ ਕਰਨ ਸਮੇਂ ਦੀ ਤਸਵੀਰ

ਜੰਮੂ ਤੋਂ ਗ੍ਰਿਫ਼ਤਾਰ ਨੌਜਵਾਨ ਨੂੰ ਬਾਘਾਪੁਰਾਣਾ ਅਦਾਲਤ ’ਚ ਪੇਸ਼ ਕਰਨ ਸਮੇਂ ਦੀ ਤਸਵੀਰ

ਇਸ ਮੁਕੱਦਮੇ ‘ਚ ਪੁਲਿਸ ਵਲੋਂ ਧਮਾਕਾਖੇਜ਼ ਸਮੱਗਰੀ ਤੇ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ 1967 ਦੀਆਂ ਧਾਰਾਵਾਂ ਲਾਈਆਂ ਗਈਆਂ ਹਨ। ਮੀਡੀਆ ‘ਚ ਛਪੀਆਂ ਖ਼ਬਰਾਂ ਅਤੇ ਪੁਲਿਸ ਸੂਤਰਾਂ ਮੁਤਾਬਕ ਜਗਜੀਤ ਸਿੰਘ ਜੱਗੀ ਤੋਂ ਉਸਦੇ ਖਾਤੇ ‘ਚ ਆਏ ਪੈਸਿਆਂ ਬਾਰੇ ਪੁਲਿਸ ਵਲੋਂ ਪੁੱਛਗਿੱਛ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਜਗਜੀਤ ਸਿੰਘ ਜੱਗੀ ਨੂੰ 5 ਦਸੰਬਰ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਏਗਾ।

ਸਬੰਧਤ ਖ਼ਬਰ:

ਮੀਡੀਆ ਰਿਪੋਰਟਾਂ: ਜਗਜੀਤ ਸਿੰਘ ਜੱਗੀ ਨਾਂ ਦੇ ਸਿੱਖ ਨੌਜਵਾਨ ਨੂੰ ਪੰਜਾਬ ਪੁਲਿਸ ਨੇ ਜੰਮੂ ਤੋਂ ਚੁੱਕਿਆ …

Related Topics: , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: