ਵਿਦੇਸ਼ » ਸਿਆਸੀ ਖਬਰਾਂ

ਬਰਤਾਨੀਆ ਸਰਕਾਰ ਨੂੰ ਹੁਣ ਜਲ੍ਹਿਆਂਵਾਲਾ ਬਾਗ਼ ‘ਚ ਹੋਏ ਕਤਲੇਆਮ ਦੀ ਮਾਫੀ ਮੰਗ ਲੈਣੀ ਚਾਹੀਦੀ ਹੈ: ਸਾਦਿਕ ਖਾਨ

December 7, 2017 | By

ਅੰਮ੍ਰਿਤਸਰ: ਲੰਡਨ ਦੇ ਮੇਅਰ ਸਾਦਿਕ ਖਾਨ ਨੇ ਬੁੱਧਵਾਰ (6 ਦਸੰਬਰ, 2017) ਇਥੇ ਜੱਲ੍ਹਿਆਂਵਾਲਾ ਬਾਗ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ 13 ਅਪਰੈਲ, 1919 ਨੂੰ ਹੋਏ ਇਸ ਕਾਂਡ ਲਈ ਬਰਤਾਨਵੀ ਸਰਕਾਰ ਨੂੰ ਇਥੋਂ ਦੇ ਲੋਕਾਂ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਉਹ ਦਰਬਾਰ ਸਾਹਿਬ ਦਰਸ਼ਨਾਂ ਨੂੰ ਗਏ ਸੀ। ਜਲ੍ਹਿਆਂਵਾਲਾ ਬਾਗ ਦਾ ਦੌਰਾ ਕਰਦਿਆਂ ਅਤੇ ਇਸ ਦੇ ਇਤਿਹਾਸ ਨੂੰ ਪੜ੍ਹਦਿਆਂ ਸਾਦਿਕ ਖਾਨ ਨੇ ਕਿਹਾ ਕਿ ਉਸ ਵੇਲੇ ਬਰਤਾਨਵੀ ਸਾਮਰਾਜ ਦੇ ਅਫ਼ਸਰਾਂ ਵੱਲੋਂ ਚਲਾਈਆਂ ਗੋਲੀਆਂ ਨਾਲ ਸੈਂਕੜੇ ਲੋਕ ਮਾਰੇ ਗਏ ਸਨ, ਜੋ ਬੇਹੱਦ ਦੁਖਦਾਈ ਹੈ। ਇਥੇ ਯਾਤਰੀ ਕਿਤਾਬ ’ਚ ਉਨ੍ਹਾਂ ਨੇ ਆਪਣੀਆਂ ਭਾਵਨਾਵਾਂ ਦਰਜ ਕਰਦਿਆਂ ਕਿਹਾ ਕਿ ਬਰਤਾਨਵੀ ਸਾਮਰਾਜ ਦੀ ਇਹ ਕਾਰਵਾਈ ਮੰਦਭਾਗੀ ਸੀ, ਜਿਸ ਲਈ ਮੁਆਫੀ ਮੰਗੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਯਾਦਗਾਰ ‘ਤੇ ਫੁੱਲਾਂ ਦਾ ਗੁਲਦਸਤਾ ਰੱਖ ਕੇ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਲੰਡਨ ਦੇ ਮੇਅਰ ਸਾਦਿਕ ਖਾਨ 1919 'ਚ ਜਲ੍ਹਿਆਂਵਾਲਾ ਬਾਗ਼ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

ਲੰਡਨ ਦੇ ਮੇਅਰ ਸਾਦਿਕ ਖਾਨ 1919 ‘ਚ ਜਲ੍ਹਿਆਂਵਾਲਾ ਬਾਗ਼ ‘ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

ਇਸ ਤੋਂ ਪਹਿਲਾਂ ਸਵੇਰੇ ਉਹ ਦਰਬਾਰ ਸਾਹਿਬ ਗਏ ਜਿੱਥੇ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਨੂੰ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਕਿਤਾਬਾਂ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਨੇ ਇੰਗਲੈਂਡ ਦੀ ਤਰੱਕੀ ਵਿੱਚ ਸਿੱਖਾਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਇਹ ਜਾਣਕਾਰੀ ਦਿੱਤੀ ਗਈ ਕਿ ਦੂਜੀ ਸੰਸਾਰ ਜੰਗ ਦੌਰਾਨ ਮਾਰੇ ਗਏ ਸਿੱਖਾਂ ਦੀ ਯਾਦ ‘ਚ ਮੇਅਰ ਵੱਲੋਂ ਲੰਡਨ ’ਚ ਯਾਦਗਾਰ ਬਣਾਉਣ ਦੀ ਯੋਜਨਾ ਹੈ। ਅੰਮ੍ਰਿਤਸਰ ਦੀ ਯਾਤਰਾ ਤੋਂ ਬਾਅਦ ਉਹ ਆਪਣੇ 16 ਮੈਂਬਰੀ ਵਫ਼ਦ ਸਮੇਤ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਰਵਾਨਾ ਹੋ ਗਏ।

ਸਬੰਧਤ ਖ਼ਬਰ:

ਲੰਡਨ ਦੇ ਮੇਅਰ ਸਾਦਿਕ ਖਾਨ ਦਾ ਦਰਬਾਰ ਸਾਹਿਬ ਪਹੁੰਚਣ ‘ਤੇ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ …

Related Topics:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: