ਸਾਹਿਤਕ ਕੋਨਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਸਰਬੰਸਦਾਨੀ: ਸਿੱਖਿਆਵਾਂ ਅਤੇ ਪ੍ਰੇਰਨਾਵਾਂ ਵਿਸ਼ੇ ‘ਤੇ ਸੈਮੀਨਾਰ ਕਰਵਾਇਆ

December 26, 2017 | By

ਚੰਡੀਗੜ: ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵੱਲੋਂ ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਯਾਦ ਨੂੰ ਸਮਰਪਿਤ “ਸਰਬੰਸਦਾਨੀ: ਸਿੱਖਿਆਵਾਂ ਅਤੇ ਪ੍ਰੇਰਨਾਵਾਂ” ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਡਾ. ਪਰਮਵੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਪ੍ਰੋ. ਸਰਬਜੀਤ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸੈਮੀਨਾਰ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸੁਖਦਰਸ਼ਨ ਸਿੰਘ ਖਹਿਰਾ ਨੇ ਕੀਤੀ।

ਮੁੱਖ ਮਹਿਮਾਨ ਡਾ. ਪਰਮਵੀਰ ਸਿੰਘ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਅਜਿਹੀਆਂ ਅਕਾਦਮਿਕ ਗਤੀਵਿਧੀਆਂ ਉਲੀਕਣ ਦੀ ਸਖ਼ਤ ਜ਼ਰੂਰਤ ਹੈ ਅਤੇ ਅਜਿਹੀਆਂ ਅਕਾਦਮਿਕ ਗਤੀਵਿਧੀਆਂ ਦੁਆਰਾ ਦੂਰ-ਦਰਾਡੇ ਤੋਂ ਆਈਆਂ ਸੰਗਤਾਂ ਨੂੰ ਸਾਹਿਬਜ਼ਾਦਿਆਂ ਦੇ ਸੰਦੇਸ਼ ਅਤੇ ਜੀਵਨ ਸਿੱਖਿਆ ਨਾਲ ਜਾਣੂ ਕਰਾਉਣ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰ ਕੇ ਆਪਣੀ ਜ਼ਿੰਦਗੀ ਨੂੰ ਸੱਚੇ-ਸੁੱਚੇ ਅਤੇ ਇਮਾਨਦਾਰੀ ਨਾਲ ਬਤੀਤ ਕਰੀਏ।

ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੇ ਵਾਈਸ ਚਾਂਸਲਰ ਡਾ. ਸੁਖਦਰਸ਼ਨ ਸਿੰਘ ਖਹਿਰਾ ਸੈਮੀਨਾਰ ਵਿੱਚ ਹਾਜ਼ਰ ਸੰਗਤ ਨਾਲ ਵੀਚਾਰ ਸਾਝੇ ਕਰਦੇ ਹੋਏ।

ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੇ ਵਾਈਸ ਚਾਂਸਲਰ ਡਾ. ਸੁਖਦਰਸ਼ਨ ਸਿੰਘ ਖਹਿਰਾ ਸੈਮੀਨਾਰ ਵਿੱਚ ਹਾਜ਼ਰ ਸੰਗਤ ਨਾਲ ਵੀਚਾਰ ਸਾਝੇ ਕਰਦੇ ਹੋਏ।

ਵਿਸ਼ੇਸ਼ ਮਹਿਮਾਨ ਪ੍ਰੋ. ਸਰਬਜੀਤ ਸਿੰਘ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਜ਼ਿੰਦਗੀ ਅਤੇ ਫਲਸਫੇ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹਾਦਤ ਨੂੰ ਧਾਰ ਕੇ ਆਪਣੇ ਜੀਵਨ ਨੂੰ ਉਤਸ਼ਾਹਪੂਰਵਕ ਅਤੇ ਸਾਕਾਰਤਮਕ ਢੰਗ ਨਾਲ ਬਤੀਤ ਕਰੀਏ।

ਵਾਈਸ ਚਾਂਸਲਰ ਡਾ. ਸੁਖਦਰਸ਼ਨ ਸਿੰਘ ਖਹਿਰਾ ਨੇ ਦੱਸਿਆ ਕਿ ਸਿੱਖ ਧਰਮ ਦੇ ਪੈਰੋਕਾਰਾਂ ਨੇ ਬਹੁਤ ਥੋੜੇ ਸਮੇਂ ਵਿਚ ਮਾਨਵਤਾ ਦੀ ਭਲਾਈ ਲਈ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ। ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਅਤੇ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਫਲਸਫਾ ਸਰਬ ਸਾਂਝੀਵਾਲਤਾ ਦਾ ਅਨਮੋਲ ਸੰਦੇਸ਼ ਦਿੰਦਾ ਹੈ। ਡਾ. ਖਹਿਰਾ ਨੇ ਦੱਸਿਆ ਕਿ ਸਿੱਖ ਗੁਰੂ ਸਾਹਿਬਾਨ ਨੇ ਮਾਨਵੀ ਹੱਕਾਂ ਅਤੇ ਸਮਾਜਿਕ ਬਰਾਬਰੀ ਦਾ ਸੰਦੇਸ਼ ਦਿੱਤਾ ਹੈ। ਵਾਈਸ ਚਾਂਸਲਰ ਨੇ ਕਿਹਾ ਕਿ ਯੂਨੀਵਰਸਿਟੀ ਅਗਲੇ ਸਾਲ ਤੋਂ ਇਸ ਤਰ੍ਹਾਂ ਦੇ ਅਕਾਦਮਿਕ ਸੈਮੀਨਾਰ ਵਿਚ ਵੱਧ ਤੋਂ ਵੱਧ ਸੰਗਤ ਦੀ ਸ਼ਮੂਲੀਅਤ ਕਰਾਉਣ ਦੇ ਯਤਨ ਕਰੇਗੀ।

ਇਸ ਮੌਕੇੇ ਵਿਸ਼ੇਸ਼ ਸੱਦੇ ਤੇ ਪਹੁੰਚੇ ਜ਼ਿਲਾ ਯੂਥ ਵੈਲਫੇਅਰ ਡਿਪਟੀ ਡਾਇਰੈਕਟਰ ਡਾ. ਦਿਲਬਰ ਸਿੰਘ ਨੇ ਯੂਨੀਵਰਸਿਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਾਹਿਬਜ਼ਾਦੇ, ਮਾਤਾ ਗੁਜ਼ਰੀ ਜੀ ਅਤੇ ਗੁਰੂ ਸਾਹਿਬਾਨ ਦੇ ਸੰਦੇਸ਼ ਅਤੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੁਰਜ਼ੋਰ ਕੋਸ਼ਿਸ਼ ਕੀਤੀ ਜਾਏ। ਇਸ ਮੌਕੇ ਗੁਰਮਤਿ ਕਾਲਜ, ਪਟਿਆਲਾ ਤੋਂ ਆਏ ਡਾ. ਹਰਜੀਤ ਸਿੰਘ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਰੂਹਾਨੀ ਪ੍ਰਭਾਵ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਵਿਫਟ ਗਰੁੱਪ ਆਫ਼ ਕਾਲਜਿਜ਼ ਤੋਂ ਆਏ ਡਾ. ਗੁਰਜਿੰਦਰ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਦੀ ਪ੍ਰਵਰਿਸ਼ ਅਤੇ ਸ਼ਹਾਦਤ ਬਾਰੇ ਦੱਸਿਆ।

ਇਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਡੀਨ ਵਿਿਦਆਰਥੀ ਭਲਾਈ ਡਾ੍ਹ ਬੀਰਬਿਕਰਮ ਸਿੰਘ ਨੇ ਆਏ ਹੋਏ ਵਿਿਦਵਾਨਾਂ ਅਤੇ ਮਹਿਮਾਨਾਂ ਦਾ ਸੁਆਗਤ ਕੀਤਾ ਅਤੇ ਸੈਮੀਨਾਰ ਦੀ ਰੂਪਖ਼ਰੇਖਾ ਬਾਰੇ ਦੱਸਿਆ। ਸੈਮੀਨਾਰ ਦੇ ਅਖੀਰ ਵਿਚ ਰਜਿਸਟਰਾਰ ਡਾ. ਪਰਿਤਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਅਤੇ ਵਿਦਵਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਮੁੱਚੀ ਕੌਮ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਸਾਰੇ ਸਿੱਖੀ ਸਿਧਾਤਾਂ ਨਾਲ ਜੁੜੀਏ ਅਤੇ ਇਸ ਦਾ ਪ੍ਰਚਾਰ ਅਤੇ ਪ੍ਰਸਾਰ ਕਰੀਏ।


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: