January 2018 Archive

ਪੰਜਾਬ ਸਰਕਾਰ ਵੱਲੋਂ 20 ਕੀਟਨਾਸ਼ਕਾਂ ਦੀ ਵਿੱਕਰੀ ‘ਤੇ ਪਾਬੰਦੀ ਦੇ ਹੁਕਮ ਜਾਰੀ

ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਦੀ ਰਜਿਸਟਰੇਸ਼ਨ ਕਮੇਟੀ ਅਤੇ ਪੰਜਾਬ ਰਾਜ ਕਿਸਾਨ ਕਮਿਸ਼ਨ (ਪੀ.ਐਸ.ਐਫ.ਸੀ) ਦੀਆਂ ਸਿਫ਼ਾਰਸ਼ਾਂ 'ਤੇ ਕਾਰਵਾਈ ਕਰਦਿਆਂ ਮੁੱਖ ਮੰਤਰੀ ਨੇ 1 ਫਰਵਰੀ, 2018 ਤੋਂ 20 ਕੀਟਨਾਸ਼ਕਾਂ ਦੀ ਵਿਕਰੀ 'ਤੇ ਪਾਬੰਦੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜੋ ਮਨੁੱਖ ਅਤੇ ਵਾਤਾਵਰਣ ਲਈ ਨੁਕਸਾਨਦੇਹ ਹਨ।

ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਗੁਰਦੁਆਰਾ ਸਿੱਖ ਸੈਂਟਰ ਫਲਸ਼ਿੰਗ ਨਿਊਯੋਰਕ ਵਿਖੇ 4 ਫ਼ਰਵਰੀ ਦਿਨ ਐਤਵਾਰ ਨੂੰ ਮਨਾਇਆ ਜਾਵੇਗਾ

ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਹਰਮਿੰਦਰ ਸਿੰਘ ਸ਼ਾਮ ਚੁਰਾਸੀ, ਭਾਈ ਬਲਧੀਰ ਸਿੰਘ ਫੌਜੀ ਰਾਮਗੜ੍ਹ ਅਤੇ ਭਾਈ ਝਲਮਣ ਸਿੰਘ ਰਾਜੋਵਾਲ ਗੋਰਸੀਆਂ ਦੀ 32ਵੀਂ ਬਰਸੀ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਸਿੱਖ ਸੈਂਟਰ ਫਲਸ਼ਿੰਗ ਨਿਊਯੋਰਕ ਵਿਖੇ 4 ਫਰਵਰੀ 2018 ਨੂੰ ਮਨਾਇਆ ਜਾ ਰਿਹਾ ਹੈ।

ਭਾਈ ਰਣਧੀਰ ਸਿੰਘ ਦੀ ਤਸਵੀਰ ਦਿੱਲੀ ਵਿਧਾਨ ਸਭਾ ਗੈਲਰੀ ’ਚ ਲਾਈ ਜਾਵੇ: ਦਿੱਲੀ ਕਮੇਟੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਵਿਧਾਨ ਸਭਾ ਗੈਲਰੀ ’ਚ ਅਖੰਡ ਕੀਰਤਨੀ ਜਥੇ ਦੇ ਸੰਸਥਾਪਕ ਭਾਈ ਰਣਧੀਰ ਸਿੰਘ ਦੀ ਤਸਵੀਰ ਲਗਾਉਣ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਵਿਧਾਨ ਸਭਾ ਸਪੀਕਰ ਰਾਮ ਨਿਵਾਸ ਗੋਇਲ ਨੂੰ ਇਸ ਸੰਬੰਧੀ ਭੇਜੇ ਪੱਤਰ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਈ ਰਣਧੀਰ ਸਿੰਘ ਨੇ ਅੰਗਰੇਜ ਹਕੂਮਤ ਨੂੰ ਚੁਨੌਤੀ ਦੇਣ ਵਾਲੇ ਗੱਦਰੀ ਬਾਬੇਆਂ ਦਾ ਸਾਥ ਦੇਣ ਦੇ ਨਾਲ ਹੀ ਗੁਰਦੁਆਰਾ ਸੁਧਾਰ ਲਹਿਰ ਨੂੰ ਖੜਾ ਕਰਨ ’ਚ ਅਹਿਮ ਭੂਮਿਕਾ ਨਿਭਾਈ ਸੀ।

ਪੰਜਾਬ, ਹਰਿਆਣਾ, ਚੰਡੀਗੜ, ਜੰਮੂ ਕਸ਼ਮੀਰ ਅਤੇ ਦਿੱਲੀ ਵਿੱਚ ਭੁਚਾਲ ਦੇ ਝਟਕੇ

ਪੰਜਾਬ, ਹਰਿਆਣਾ, ਚੰਡੀਗੜ, ਜੰਮੂ ਕਸ਼ਮੀਰ ਅਤੇ ਦਿੱਲੀ ਵਿੱਚ ਅੱਜ ਦੁਪਿਹਰ 12:39 ਵਜੇ ਭੁਚਾਲ ਆਇਆ।

ਭਾਈ ਕਾਨ੍ਹ ਸਿੰਘ ਨਾਭਾ ਲਾਇਬਰੇਰੀ ਨੇ ਮਾਈਕਰੋ ਫ਼ਿਲਮਾਂ ਨੂੰ ਡਿਜੀਟਲ ਰੂਪ ਦੇਣ ਦਾ ਕੰਮ ਆਰੰਭ ਕੀਤਾ

ਪੰਜਾਬੀ ਯੂਨੀਵਰਸਿਟੀ ਦੀ ਭਾਈ ਕਾਨ੍ਹ ਸਿੰਘ ਨਾਭਾ ਲਾਇਬਰੇਰੀ ਵਿੱਚ ਮਾਈਕਰੋ ਫ਼ਿਲਮ ਦੇ ਰੂਪ ਵਿੱਚ ਪਏ ਸਾਹਿਤ ਦੇ ਖ਼ਜ਼ਾਨੇ ਨੂੰ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ,ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਡਿਜੀਟਲ ਰੂਪ ਵਿੱਚ ਕੀਤਾ ਜਾ ਰਿਹਾ ਹੈ।

ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਪਿੰਡ ਲਿੱਤਰਾਂ ਵਿਖੇ 4 ਫ਼ਰਵਰੀ 2018 ਦਿਨ ਐਤਵਾਰ ਨੂੰ ਮਨਾਇਆ ਜਾਵੇਗਾ।

ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਹਰਮਿੰਦਰ ਸਿੰਘ ਸ਼ਾਮ ਚੁਰਾਸੀ, ਭਾਈ ਬਲਧੀਰ ਸਿੰਘ ਫੌਜੀ ਰਾਮਗੜ੍ਹ ਅਤੇ ਭਾਈ ਝਲਮਣ ਸਿੰਘ ਰਾਜੋਵਾਲ ਗੋਰਸੀਆਂ ਦੀ 32ਵੀਂ ਬਰਸੀ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਬੋਹੜਾਂ ਵਾਲਾ ਲਿੱਤਰਾਂ ਵਿਖੇ 4 ਫਰਵਰੀ ਨੂੰ ਸਮਾਗਮ ਕੀਤੇ ਜਾਣਗੇ।

ਪੁਲਿਸ ਨੇ ਵਿੱਕੀ ਗੌਂਡਰ ਨੂੰ ਪੇਸ਼ ਹੋਣ ਲਈ ਗੱਲਬਾਤ ਬਹਾਨੇ ਬੁਲਾ ਕੇ ਝੂਠੇ ਮੁਕਾਬਲੇ ‘ਚ ਮਾਰਿਆ: ਪਰਵਾਰ ਦਾ ਦੋਸ਼, ਜਾਂਚ ਮੰਗੀ

ਬੀਤੇ ਦਿਨੀਂ ਪੰਜਾਬ ਪੁਲਿਸ ਵੱਲੋਂ ਮਾਰੇ ਗਏ "ਗੈਂਗਸਟਰ" ਵਿੱਕੀ ਗੌਂਡਰ ਦੇ ਪਰਿਵਾਰਕ ਮੈਂਬਰਾਂ ਪੁਲਿਸ ਮੁਕਾਬਲੇ ਝੂਠਾ ਦੱਸਦਿਆਂ ਇਸ ਦੀ ਜਾਂਚ ਮੰਗੀ ਹੈ। ਪਰਿਵਾਰ ਨੇ ਕਿਹਾ ਕਿ ਜੇਕਰ ਸਰਕਾਰ ਇਸ ਦੀ ਨਿਰਪੱਖ ਜਾਂਚ ਨਹੀਂ ਕਰਦੀ ਤਾਂ ਉਹ ਅਦਾਲਤ ਵਿੱਚ ਜਾਣਗੇ।

ਸਰ੍ਹੋਂ ਦੇ ਤੇਲ ਨਾਲ ਚੱਲਣ ਵਾਲੇ ਜਹਾਜ਼ ਨੇ ਉਡਾਣ ਭਰੀ

ਚੰਡੀਗੜ: ਹਵਾਈ ਕੰਪਨੀ ਕੁਆਂਟਸ ਵੱਲੋਂ ਤਿਆਰ ਕੀਤੇ ਸਰ੍ਹੋਂ ਦੇ ਤੇਲ ਨਾਲ ਉੱਡਣ ਵਾਲੇ ਜਹਾਜ਼ ਕਿਓਐਫ਼-96 ਨੇ ਅਮਰੀਕਾ ਦੇ ਲਾਸ ਏਂਜਲਸ ਤੋਂ ਉਡਾਣ ਭਰ ਲਈ ਹੈ ...

ਆਰ.ਐਸ.ਐਸ ਵਲੋਂ ਇੰਦੌਰ ’ਚ ਕਰਵਾਏ ਗੁਰੂ ਗੋਬਿੰਦ ਸਿੰਘ ਸ਼ਤਾਬਤੀ ਸਮਾਰੋਹ ਦਾ ਸਿੱਖ ਸੰਗਤਾਂ ਵਲੋਂ ਭਰਵਾਂ ਵਿਰੋਧ

ਸੰਘ ਵਲੋਂ ਸਿੱਖ ਸਮਾਜ ’ਚ ਘੁਸਪੈਠ ਕਰਨ ਲਈ ਬਣਾਈ ਜਥੇਬੰਦੀ ਰਾਸ਼ਟਰੀ ਸਿੱਖ ਸੰਗਤ ਵਲੋਂ ਇੰਦੌਰ ’ਚ ਵਿਵਾਦਤ ‘‘ ਗੁਰੂ ਗੋਬਿੰਦ ਸਿੰਘ ਸ਼ਤਾਬਤੀ ਸਮਾਰੋਹ ’’ ਪੂਰੀ ਤਰਾਂ ਫ਼ਲਾਪ ਸ਼ੋਅ ਸਾਬਿਤ ਹੋਇਆ ਹੈ । ਜਿਕਰਯੋਗ ਹੈ ਕਿ ਇਹ ਸਮਾਰੋੋਹ ਸ਼੍ਰੀ ਗੁਰੂ ਸਿੰਘ ਸਭਾ ਇੰਦੌਰ ਅਤੇ ਪੰਜਾਬੀ ਸਾਹਿਤ ਅਕਾਦਮੀ ਮੱਧ ਪ੍ਰਦੇਸ਼ ਦੇ ਬੈਨਰ ਹੇਠ ਹੋ ਰਿਹਾ ਸੀ । ਇਸ ਸਮਾਰੋਹ ਲਈ ਕਰੀਬ 2000 ਸੱਦਾ ਪੱਤਰ ਭੇਜੇ ਗਏ ਸਨ ਅਤੇ ਇਸ ਵਿੱਚ ਫਿਲਮਾਂ , ਕਵਿ-ਦਰਬਾਰ, ਨਾਟਕ ਅਤੇ ਸੈਮੀਨਾਰ ਰੱਖਿਆ ਹੋਇਆ ਸੀ।

ਪੰਜਾਬ ਬੋਰਡ ਵੱਲੋਂ ਦਸਵੀਂ ਜਮਾਤ ਦੇ ਪਰਚੇ 12 ਮਾਰਚ ਤੋਂ ਅਤੇ ਬਾਰ੍ਹਵੀਂ ਜਮਾਤ ਦੇ ਪਰਚੇ 28 ਫਰਵਰੀ ਤੋਂ, 2707 ਪ੍ਰੀਖਿਆ ਕੇਂਦਰ ਬਣਾਏ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਨਕਲ ਰਹਿਤ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਸੂਬੇ ਵਿੱਚ 2707 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿੱਚ ਦੋਵੇਂ ਜਮਾਤਾਂ ਦੇ 7 ਲੱਖ 42 ਹਜ਼ਾਰ ਵਿਿਦਆਰਥੀ ਹਾਜ਼ਰ ਹੋਣਗੇ।

Next Page »