ਸਿੱਖ ਖਬਰਾਂ

ਭੁੱਖ ਹੜਤਾਲ ਤੋਂ ਬਾਅਦ ਜੇਲ੍ਹ ਅਧਿਕਾਰੀ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਬੰਦ ਹਾਤੇ ਵਿਚੋਂ ਬਾਹਰ ਕੱਢਣ ਲਈ ਮੰਨੇ

January 7, 2018 | By

ਪਟਿਆਲਾ: ਕੇਂਦਰੀ ਜੇਲ੍ਹ, ਪਟਿਆਲਾ ਵਿਖੇ ਨਜ਼ਰਬੰਦ ਸਿੱਖ ਸਿਆਸੀ ਕੈਦੀ ਭਾਈ ਹਰਮਿੰਦਰ ਸਿੰਘ ਮਿੰਟੂ ਨੇ ਬੀਤੇ ਕੱਲ ਜੇਲ੍ਹ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਸੀ ਜਿਸ ਤੋਂ ਬਾਅਦ ਅੱਜ ਜੇਲ੍ਹ ਅਧਿਕਾਰੀ ਭਾਈ ਮਿੰਟੂ ਨੂੰ ਬੰਦ ਹਾਤੇ ਵਿੱਚੋਂ ਬਾਹਰ ਕੱਢਣ ਲਈ ਸਹਿਮਤ ਹੋ ਗਏ।

ਹਰਮਿੰਦਰ ਸਿੰਘ ਮਿੰਟੂ (ਪੁਰਾਣੀ ਤਸਵੀਰ)

ਲੁਧਿਆਣਾ ਵਿਖੇ ਚੱਲਦੇ ਇਕ ਮੁਕਦਮੇਂ ਦੀ ਬੀਤੇ ਕੱਲ ਵੀਡੀਓ ਕਾਨਫਰੰਸਿੰਗ ਰਾਹੀਂ ਪਈ ਪੇਸ਼ੀ ਮੌਕੇ ਭਾਈ ਮਿੰਟੂ ਨੇਆਪਣੇ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੂੰ ਦੱਸਿਆ ਸੀ ਕਿ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਦੋ ਮਹੀਨੇ ਤੋਂ ਬੰਦ ਹਾਤੇ ਵਿੱਚ ਰੱਖਿਆ ਹੈ ਜਿੱਥੇ ਧੁੱਪ ਵੀ ਦਾਖਲ ਨਹੀਂ ਹੁੰਦੀ। ਉਨ੍ਹਾਂ ਜੇਲ੍ਹ ਅਧਿਕਾਰੀਆਂ ਤੋਂ ਆਪਣੀ ਜਾਨ ਨੂੰ ਖਤਰਾ ਦੱਸਦਿਆਂ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ।

ਭਾਈ ਮਿੰਟੂ ਦੇ ਵਕੀਲ ਸ. ਜਸਪਾਲ ਸਿੰਘ ਮੰਝਪੁਰ ਨੇ ਅੱਜ ਸਿੱਖ ਸਿਆਸਤ ਨੂੰ ਦੱਸਿਆ ਕਿ ਭੁੱਖ ਹੜਤਾਲ ਦੇ ਮੱਦੇਨਜ਼ਰ ਪਟਿਆਲਾ ਜੇਲ੍ਹ ਦੇ ਅਧਿਕਾਰੀ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਬੰਦ ਹਾਤੇ ਵਿੱਚੋਂ ਬਾਹਰ ਕੱਢਣ ਲਈ ਸਹਿਮਤ ਹੋ ਗਏ ਹਨ ਤੇ ਹਰਮਿੰਦਰ ਸਿੰਘ ਮਿੰਟੂ ਨੇ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ।

Related Topics: , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: