ਖਾਸ ਖਬਰਾਂ » ਸਿੱਖ ਖਬਰਾਂ

ਕਾਂਗਰਸ ਆਗੂ ਸੱਜਣ ਕੁਮਾਰ ਸਿੱਖ ਕਤਲੇਆਮ ਵਿੱਚ ਸ਼ਾਮਲ ਸੀ: ਸ਼ੀਲਾ ਕੌਰ ਦਾ ਅਦਾਲਤ ‘ਚ ਬਿਆਨ

January 16, 2018 | By

ਨਵੀਂ ਦਿੱਲੀ: ਸੁਲਤਾਨਪੁਰੀ ਵਿਖੇ ਨਵੰਬਰ 1984 ਦੌਰਾਨ ਹੋਏ ਸਿੱਖਾਂ ਦੇ ਕਤਲੇਆਮ ਸਬੰਧੀ ਮੁਕੱਦਮੇ ਵਿੱਚ ਸ਼ੀਲਾ ਕੌਰ ਨੇ ਪਟਿਆਲਾ ਹਾਊਸ ਅਦਾਲਤ ’ਚ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਗਵਾਹੀ ਦਿੱਤੀ। ਸ਼ੀਲਾ ਕੌਰ ਨੇ ਕਿਹਾ ਕਿ ਸੱਜਣ ਕੁਮਾਰ ਸਿੱਖ ਕਤਲੇਆਮ ਵਿੱਚ ਸ਼ਾਮਲ ਸੀ ਅਤੇ ਉਸ ਦਾ ਨਾਂ ਲੈਣ ’ਤੇ ਉਸ ਦੇ ਬੱਚਿਆਂ ਨੂੰ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ।

Sajjan Kumar

ਸੱਜਣ ਕੁਮਾਰ

ਸ਼ੀਲਾ ਨੇ ਅਦਾਲਤ ਤੋਂ ਆਪਣੀ ਸੁਰੱਖਿਆ ਦੀ ਮੰਗ ਵੀ ਕੀਤੀ। ਪਟਿਆਲਾ ਹਾਊਸ ਕੋਰਟ ਦੀ ਸੈਸ਼ਨ ਜੱਜ ਪੂਨਮ ਬਾਮਾ ਦੀ ਅਦਾਲਤ ਵਿੱਚ ਸੱਜਣ ਕੁਮਾਰ ਦੇ ਵਕੀਲ ਅਨਿਲ ਵੱਲੋਂ ਜ਼ਿਰਹਾ ਕੀਤੀ ਗਈ। ਸ਼ੀਲਾ ਕੌਰ ਵੱਲੋਂ ਪੇਸ਼ ਵਕੀਲ ਐਚ. ਐਸ. ਫੂਲਕਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ਼ੀਲਾ ਕੌਰ ਦੇ ਬਿਆਨ ‘ਤੇ ਸੱਜਣ ਕੁਮਾਰ ਦੇ ਵਕੀਲ ਵੱਲੋਂ ਕੀਤੇ ਜਾ ਰਹੇ ਸਵਾਲ-ਜਵਾਬ 7 ਫਰਵਰੀ ਨੂੰ ਵੀ ਜਾਰੀ ਰਹਿਣਗੇ।

ਸੁਲਤਾਨਪੁਰੀ ਵਿੱਚ ਹੋਏ ਸਿੱਖ ਕਤਲੇਆਮ ਬਾਰੇ ਸ਼ੀਲਾ ਨੇ ਦੱਸਿਆ ਕਿ ਸੱਜਣ ਕੁਮਾਰ ਨੇ ਉੱਥੇ ਭੜਕਾਊ ਭਾਸ਼ਣ ਦਿੱਤਾ ਤੇ ਸਿੱਖਾਂ ਨੂੰ ਮਾਰਨ ਦੀਆਂ ਗੱਲਾਂ ਕੀਤੀਆਂ। ਸ਼ੀਲਾ ਦੇ ਪਰਿਵਾਰਕ ਮੈਬਰ ਇਸ ਦੌਰਾਨ ਮਾਰੇ ਗਏ ਸਨ।

♦ ਇਸ ਖਬਰ ਨੂੰ ਅੰਗਰੇਜ਼ੀ ਵਿੱਚ ਪੜ੍ਹੋ: → 1984 Sikh Genocide Survivor Deposes Against Sajjan Kumar In Delhi Court

ਸੀਬੀਆਈ ਵੱਲੋਂ ਵਕੀਲ ਜੀਪੀ ਸਿੰਘ ਤੇ ਤਰੰਨੁਮ ਚੀਮਾ ਅਦਾਲਤ ਵਿੱਚ ਹਾਜ਼ਰ ਹੋਏ। ਦਿੱਲੀ ਕਮੇਟੀ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਗਵਾਹ ਨੂੰ ਕਥਿਤ ਧਮਕਾਉਣ ਦੀ ਸ਼ਿਕਾਇਤ ਦਿੱਲੀ ਪੁਲੀਸ ਨੂੰ ਕੀਤੀ ਹੋਈ ਹੈ।

Related Topics: , , , , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: