ਖਾਸ ਖਬਰਾਂ » ਸਾਹਿਤਕ ਕੋਨਾ

ਖਾਲਸਾ ਕਾਲਜ ਪਟਿਆਲਾ ਵੱਲੋਂ ਪ੍ਰੋ. ਕਿਰਪਾਲ ਸਿੰਘ ਕਸੇਲ ਨੂੰ ਸਨਮਾਨਿਤ ਕੀਤਾ ਜਾਵੇਗਾ

February 7, 2018 | By

ਪਟਿਆਲਾ: ਖਾਲਸਾ ਕਾਲਜ ਪਟਿਆਲਾ ਵੱਲੋਂ 21 ਅਤੇ 22 ਫਰਵਰੀ ਨੂੰ ਕਰਵਾਈ ਜਾ ਰਹੀ ‘ਖਾਲਸਾ ਕਾਲਜ ਗਲੋਬਲ ਪੰਜਾਬੀ ਕਾਨਫਰੰਸ’ ਵਿੱਚ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਪਾਏ ਯੋਗਦਾਨ ਦੇ ਮੱਦੇਨਜ਼ਰ ਪ੍ਰੋ. ਕਿਰਪਾਲ ਸਿੰਘ ਕਸੇਲ ਨੂੰ ਪੁਰਸਕਾਰ ਦੇਣ ਦਾ ਫ਼ੈਸਲਾ ਲਿਆ ਹੈ।

ਕਾਲਜ ਦੀ ਗਵਰਨਿੰਗ ਬਾਡੀ ਦੇ ਆਨਰੇਰੀ ਸਕੱਤਰ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਵਿੱਚ ਪੰਜਾਬੀ ਸਾਹਿਤਕਾਰ ਤੇ ਅਨੁਵਾਦਕ  ਪ੍ਰੋ. ਕਿਰਪਾਲ ਸਿੰਘ ਕਸੇਲ ਨੂੰ ‘ਖ਼ਾਲਸਾ ਕਾਲਜ ਗਲੋਬਲ ਪੰਜਾਬ ਰਤਨ ਐਵਾਰਡ 2018’ ਨਾਲ ਸਨਮਾਨਿਤ ਕਰਨ ਦਾ ਫੈਸਲਾ ਲਿਆ ਗਿਆ।

ਪ੍ਰੋ. ਕਿਰਪਾਲ ਸਿੰਘ ਕਸੇਲ

ਇਹ ਸਨਮਾਨ ਉਨ੍ਹਾਂ ਨੂੰ ਉਮਰ ਭਰ ਪੰਜਾਬੀ ਭਾਸ਼ਾ ਲਈ ਪਾਏ ਯੋਗਦਾਨ ਤੇ ਕੀਤੀ ਸੇਵਾ ਦੇ ਮੱਦੇਨਜ਼ਰ ਦੇਣ ਦਾ ਨਿਰਣਾ ਕੀਤਾ ਗਿਆ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਪ੍ਰੋ. ਖਾਲਿਦ ਹੁਸੈਨ, ਓਮ ਪ੍ਰਕਾਸ਼ ਗਾਸੋ, ਜਰਨੈਲ ਸਿੰਘ ਸੇਖਾ, ਡਾ. ਗੁਰਮਿੰਦਰ ਸਿੱਧੂ ਅਤੇ ਡਾ. ਕੁਲਦੀਪ ਸਿੰਘ ਦੀਪ ਨੂੰ ਵੱਖ-ਵੱਖ ਸਾਹਿਤਕ ਖੇਤਰਾਂ ਵਿੱਚ ਪਾਏ ਯੋਗਦਾਨ ਸਦਕਾ ‘ਖਾਲਸਾ ਕਾਲਜ ਗਲੋਬਲ ਪੰਜਾਬੀ ਗੌਰਵ ਐਵਾਰਡ’ ਨਾਲ ਸਨਮਾਨਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਪ੍ਰੋ. ਕਿਰਪਾਲ ਸਿੰਘ ਕਸੇਲ ਨੇ ਪ੍ਰੋ. ਪੂਰਨ ਸਿੰਘ ਦੀਆਂ ਅੰਗਰੇਜੀ ਵਿੱਚ ਲਿਖੀਆਂ ਕਿਤਾਬਾਂ ਨੂੰ ਪੰਜਾਬੀ ਭਾਸ਼ਾ ਵਿੱਚ ਅਨੁਵਾਦ ਕਰਨ ਦਾ ਵੱਡਾ ਕਾਰਜ਼ ਕੀਤਾ ਹੈ।

ਪ੍ਰੋ. ਕਿਰਪਾਲ ਸਿੰਘ ਕਸੇਲ ਵੱਲੋ ਅਨੁਵਾਦ ਕੀਤੀਆਂ ਪ੍ਰੋ. ਪੂਰਨ ਸਿੰਘ ਕਿਤਾਬਾਂ ਇਸ ਲੰਿਕ ਤੋਂ ਖਰੀਦ ਸਕਦੇ ਹੋ।


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: