ਖਾਸ ਖਬਰਾਂ » ਸਿਆਸੀ ਖਬਰਾਂ

ਛੱਤੀਸਗੜ੍ਹ ਵਿਚ ਨਕਸਲੀਆਂ ਦਾ ਸੀ.ਆਰ.ਪੀ.ਐਫ ‘ਤੇ ਵੱਡਾ ਹਮਲਾ; 9 ਭਾਰਤੀ ਫੌਜੀਆਂ ਦੀ ਮੌਤ

March 13, 2018 | By

ਸੁਕਮਾ: ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿਚ ਅੱਜ ਨਕਸਲੀਆਂ ਵਲੋਂ ਕੀਤੇ ਹਮਲੇ ਵਿਚ ਭਾਰਤੀ ਦੀ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐਫ) ਦੇ 9 ਜਵਾਨਾਂ ਦੀ ਮੌਤ ਦੀ ਖ਼ਬਰ ਹੈ। ਹਮਲੇ ਵਿਚ ਸੀ.ਆਰ.ਪੀ.ਐਫ ਦੇ ਮਾਈਨ ਸੁਰੱਖਿਅਤ ਵਾਹਨ ਨੂੰ ਉਡਾ ਦਿੱਤਾ ਗਿਆ।

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਤੋਂ ਇਲਾਵਾ 6 ਭਾਰਤੀ ਜਵਾਨਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ, ਜਿਹਨਾਂ ਵਿਚੋਂ 4 ਦੀ ਹਾਲਤ ਗੰਭੀਰ ਹੈ।

ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਸੀ.ਆਰ.ਪੀ.ਐਫ ਦੀ 212ਵੀਂ ਬਟਾਲੀਅਨ ਸੁਕਮਾ ਦੇ ਕਿਸਤਰਾਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ। ਜਾਰੀ ਪ੍ਰੈਸ ਬਿਆਨ ਵਿਚ ਕਿਹਾ ਗਿਆ ਹੈ ਕਿ ਗਸ਼ਤ ਪਾਰਟੀ ਕਿਸਤਰਾਮ ਤੋਂ ਪਲੋਦੀ ਜਾ ਰਹੀ ਸੀ ਜਦੋਂ ਉਸ ਉੱਤੇ ਨਕਸਲੀਆਂ ਵਲੋਂ ਹਮਲਾ ਕੀਤਾ ਗਿਆ।


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: