ਖਾਸ ਖਬਰਾਂ » ਸਿਆਸੀ ਖਬਰਾਂ » ਸਿੱਖ ਖਬਰਾਂ

ਪਹਿਲੀ ਜੂਨ ਨੂੰ ਬਰਗਾੜੀ ਵਿਚ ਪੰਥਕ ਇਕੱਠ ਸੱਦਿਆ

April 15, 2018 | By

ਤਲਵੰਡੀ ਸਾਬੋ: ਦਮਦਮਾ ਸਾਹਿਬ ਵਿਖੇ ਅੱਜ ਖ਼ਾਲਸਾ ਸਾਜਨਾ ਦਿਹਾੜੇ ਮੌਕੇ ਜੁੜੇ ‘ਪੰਥਕ ਇਕੱਠ’ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲਿਆਂ ਖ਼ਿਲਾਫ਼ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਵਿੱਚ ਪਹਿਲੀ ਜੂਨ ਨੂੰ ਬਰਗਾੜੀ ਵਿੱਚ ‘ਪੰਥਕ ਸਮਾਗਮ’ ਕੀਤੇ ਜਾਣ ਦਾ ਐਲਾਨ ਕੀਤਾ ਗਿਆ। ਪਹਿਲੀ ਜੂਨ ਦੇ ਸਮਾਗਮਾਂ ਵਿੱਚ ਅਗਲੀ ਰਣਨੀਤੀ ਐਲਾਨੀ ਜਾਣੀ ਹੈ। ਅੱਜ ਦੇ ਪੰਥਕ ਇਕੱਠ ਵਿੱਚ ਅਕਾਲੀ ਦਲ (ਅੰਮ੍ਰਿਤਸਰ), ਯੂਨਾਈਟਿਡ ਅਕਾਲੀ ਦਲ ਤੇ ਅਕਾਲੀ ਦਲ (1920) ਦੇ ਆਗੂ ਵੀ ਪੁੱਜੇ ਹੋਏ ਸਨ।

ਪੰਥਕ ਇਕੱਤਰਤਾ ਵਿੱਚ ਕੁਝ ਮਤੇ ਵੀ ਪਾਸ ਕੀਤੇ ਗਏ। ਇਸ ਦੌਰਾਨ ਬਹਿਬਲ ਕਲਾਂ ਕਾਂਡ ਅਤੇ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ ਗਿਆ ਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਸੰਘਰਸ਼ ਤੇਜ਼ ਕਰਨ ਦਾ ਵੀ ਪ੍ਰਣ ਲਿਆ ਗਿਆ। ਆਗੂਆਂ ਨੇ ਕਿਹਾ ਕਿ ਮੌੜ ਕਾਂਡ ਵਿੱਚ ਪੁਲੀਸ ਨੇ ਡੇਰਾ ਸਿਰਸਾ ਦੇ ਪੈਰੋਕਾਰਾਂ ਦਾ ਹੱਥ ਦੱਸਿਆ ਹੈ, ਇਸ ਦੇ ਬਾਵਜੂਦ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।

ਇਸ ਮੌਕੇ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਗੁਰਸੇਵਕ ਸਿੰਘ ਜਵਾਹਰਕੇ, ਪ੍ਰੋ. ਮਹਿੰਦਰਪਾਲ ਸਿੰਘ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਯੂਨਾਈਟਡ ਅਕਾਲੀ ਦਲ ਦੇ ਭਾਈ ਮੋਹਕਮ ਸਿੰਘ ਤੇ ਭਾਈ ਗੁਰਦੀਪ ਸਿੰਘ ਬਠਿੰਡਾ, ਚਮਕੌਰ ਸਿੰਘ ਭਾਈਰੂਪਾ, ਅਕਾਲੀ ਦਲ 1920 ਦੇ ਜਥੇਦਾਰ ਬੂਟਾ ਸਿੰਘ ਰਣਸੀਂਹ ਤੇ ਰਮਨਦੀਪ ਸਿੰਘ ਭੰਗਚਿੜੀ, ਸਦਭਾਵਨਾ ਦਲ ਦੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਆਜ਼ਾਦ, ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਤੇ ਬਾਬਾ ਹਰਦੀਪ ਮਹਿਰਾਜ ਆਦਿ ਨੇ ਸੰਬੋਧਨ ਕੀਤਾ।


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: