ਖਾਸ ਖਬਰਾਂ

ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿਚ ਰੈਡ ਅਲਰਟ; ਦੋ ਹਥਿਆਰਬੰਦ ਵਿਅਕਤੀਆਂ ਵਲੋਂ ਕਾਰ ਖੋਹਣ ਦੀ ਖ਼ਬਰ

April 16, 2018 | By

ਪਠਾਨਕੋਟ: ਪਾਕਿਸਤਾਨ ਦੀ ਸਰਹੱਦ ਨਾਲ ਲਗਦੇ ਪੰਜਾਬ ਦੇ ਜ਼ਿਲ੍ਹੇ ਪਠਾਨਕੋਟ ਵਿਚ ਇਕ ਵਿਅਕਤੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਦੋ ਹਥਿਆਰਬੰਦ ਵਿਅਕਤੀਆਂ ਨੇ ਉਸ ਤੋਂ ਕਾਰ ਖੋਹ ਲਈ, ਜਿਸ ਮਗਰੋਂ ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿਚ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਮੀਡੀਆ ਰਿਪੋਰਟਾਂ ਅਨੁਸਾਰ ਮਸਕੀਨ ਅਲੀ ਨਾਮੀਂ ਵਿਅਕਤੀ ਨੇ ਕਿਹਾ ਹੈ ਕਿ ਉਹ ਬੀਤੀ ਰਾਤ ਜਦੋਂ ਆਪਣੇ ਰਿਸ਼ਤੇਦਾਰ ਨੂੰ ਬਮਿਆਲ ਤੋਂ ਫਤਹਿਪੁਰ ਛੱਡਣ ਜਾ ਰਿਹਾ ਸੀ ਤਾਂ ਫੌਜੀ ਵਰਦੀ ਪਾਈ ਦੋ ਹਥਿਆਰਬੰਦ ਵਿਅਕਤੀਆਂ ਨੇ ਉਸ ਕੋਲੋਂ ਉਸਦੀ ਆਲਟੋ ਕਾਰ ਖੋਹ ਲਈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: