ਕੌਮਾਂਤਰੀ ਖਬਰਾਂ » ਖਾਸ ਖਬਰਾਂ » ਸਿਆਸੀ ਖਬਰਾਂ » ਸਿੱਖ ਖਬਰਾਂ

ਯੂ.ਐਨ ਵਿਚ ਭਾਰਤੀ ਨੁਮਾਂਇੰਦੇ ਦੇ ਭਾਸ਼ਣ ਦੌਰਾਨ ਸਿੱਖਾਂ ਨੇ ਭਾਰਤੀ ਨਿਜ਼ਾਮ ਦੇ ਜ਼ੁਲਮਾਂ ਖਿਲਾਫ ਕੀਤਾ ਪ੍ਰਦਰਸ਼ਨ

April 15, 2018 | By

ਚੰਡੀਗੜ੍ਹ: ਡਾ. ਬੀਆਰ ਅੰਬੇਦਕਰ ਦੇ ਜਨਮ ਦਿਨ ਸਬੰਧੀ ਸੰਯੁਕਤ ਰਾਸ਼ਟਰ (ਯੂ.ਐਨ) ਵਿਚ ਹੋ ਰਹੇ ਸਮਾਗਮ ਦੌਰਾਨ ਭਾਰਤ ਵਿਚ ਘੱਟਗਿਣਤੀਆਂ ਅਤੇ ਦਲਿਤਾਂ ਉੱਤੇ ਹੋ ਰਹੇ ਜ਼ੁਲਮਾਂ ਖਿਲਾਫ ਸਿੱਖਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।

ਸਮਾਗਮ ਦੌਰਾਨ ਜਦੋਂ ਭਾਰਤੀ ਨੁਮਾਂਇੰਦੇ ਸਈਅਦ ਅਕਬਰੁਦੀਨ ਨੇ ਆਪਣਾ ਭਾਸ਼ਣ ਸ਼ੁਰੂ ਕੀਤਾ ਤਾਂ 25 ਦੇ ਕਰੀਬ ਸਿੱਖਾਂ ਨੇ ਹੱਥਾਂ ਵਿਚ ਪੋਸਟਰ ਫੜ੍ਹ ਕੇ ਉਸ ਵੱਲ ਆਪਣੀਆਂ ਪਿੱਠਾਂ ਕਰਕੇ ਆਪਣਾ ਸ਼ਾਂਤਮਈ ਵਿਰੋਧ ਦਰਜ ਕਰਵਾਇਆ। ਇਸ ਦੌਰਾਨ ਸਿੱਖਾਂ ਨੇ ਕਾਲੀਆਂ ਪੱਗਾਂ ਅਤੇ ਕਾਲੀਆਂ ਪੱਟੀਆਂ ਬੰਨੀਆਂ ਸਨ।

ਯੂਥ ਅਕਾਲੀ ਦਲ ਅੰਮ੍ਰਿਤਸਰ (ਯੂ.ਐਸ) ਦੇ ਪ੍ਰਧਾਨ ਅਮਨਦੀਪ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਭਾਰਤ ਸਰਕਾਰ ਦੇ ਦੋਹਰੇ ਚਿਹਰੇ ਨੂੰ ਨੰਗਾ ਕਰਨ ਲਈ ਉਨ੍ਹਾਂ ਇਹ ਪ੍ਰਦਰਸ਼ਨ ਕੀਤਾ ਕਿ ਜਿੱਥੇ ਇਕ ਪਾਸੇ ਭਾਰਤ ਸਰਕਾਰ ਅੰਬੇਦਕਰ ਦਾ ਜਨਮ ਦਿਨ ਮਨਾ ਰਹੀ ਹੈ ਉੱਥੇ ਦੂਜੇ ਪਾਸੇ ਭਾਰਤ ਵਿਚ ਅੰਬੇਦਕਰ ਦੀ ਸੋਚ ਵਿਰੁੱਧ ਜਾਂਦਿਆਂ ਸਿੱਖਾਂ, ਮੁਲਸਮਾਨਾਂ, ਇਸਾਈਆਂ ਅਤੇ ਦਲਿਤਾਂ ਉੱਤੇ ਜੁਲਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸਿੱਖਾਂ ਦੇ ਕੇਂਦਰੀ ਧਾਰਮਿਕ ਸਥਾਨ ਦਰਬਾਰ ਸਾਹਿਬ ਦੀ ਬੇਹੁਰਮਤੀ ਕੀਤੀ ਗਈ ਅਤੇ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਪਰ ਕਿਸੇ ਦੋਸ਼ੀ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ।


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: