ਖਾਸ ਖਬਰਾਂ » ਸਿਆਸੀ ਖਬਰਾਂ » ਸਿੱਖ ਖਬਰਾਂ

ਸਿੱਖ ਕਤਲੇਆਮ ਕੇਸ: ਸੱਜਣ ਕੁਮਾਰ ਦੀ ਜ਼ਮਾਨਤ ਵਿਰੁੱਧ ਐਸ.ਆਈ.ਟੀ ਦੀ ਸੁਪਰੀਮ ਕੋਰਟ ਜਾਣ ਦੀ ਤਿਆਰੀ

April 11, 2018 | By

ਨਵੀਂ ਦਿੱਲੀ: ਭਾਰਤ ਦੀ ਕੇਂਦਰ ਸਰਕਾਰ ਵਲੋਂ ਨਵੰਬਰ 1984 ਸਿੱਖ ਕਤਲੇਆਮ ਦੀ ਜਾਂਚ ਲਈ ਬਣਾਈ ਗਈ ਖਾਸ ਜਾਂਚ ਟੀਮ (ਐਸ.ਆਈ.ਟੀ) ਨੇ ਇਸ਼ਾਰਾ ਕੀਤਾ ਹੈ ਕਿ ਉਹ ਜਲਦ ਹੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਲੀ ਦੀ ਹੇਠਲੀ ਅਦਾਲਤ ਵਲੋਂ ਦਿੱਤੀ ਗਈ ਜ਼ਮਾਨਤ, ਜਿਸ ਨੂੰ ਦਿੱਲੀ ਹਾਈ ਕੋਰਟ ਨੇ ਵੀ ਬਰਕਰਾਰ ਰੱਖਿਆ ਸੀ, ਉਸ ਫੈਂਸਲੇ ਖਿਲਾਫ ਸੁਪਰੀਮ ਕੋਰਟ ਵਿਚ ਪਹੁੰਚ ਕਰੇਗੀ।

ਸੱਜਣ ਕੁਮਾਰ

ਜਿਕਰਯੋਗ ਹੈ ਕਿ ਦਸੰਬਰ 2016 ਵਿਚ ਸੱਜਣ ਕੁਮਾਰ ਨੂੰ ਸਿੱਖ ਕਤਲੇਆਮ ਦੌਰਾਨ ਦਿੱਲੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਵਿਚ ਕਤਲ ਕੀਤੇ ਗਏ ਤਿੰਨ ਸਿੱਖਾਂ ਦੇ ਕੇਸਾਂ ਵਿਚ ਦਿੱਲੀ ਦੀ ਸੈਸ਼ਨ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਇਸ ਸਬੰਧੀ ਐਸ.ਆਈ.ਟੀ. ਵਲੋਂ ਹਾਈ ਕੋਰਟ ਵਿਚ ਜ਼ਮਾਨਤ ਰੱਦ ਕਰਨ ਲਈ ਪਾਈ ਗਈ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਸੀ।

ਐਸ.ਆਈ.ਟੀ ਦੇ ਅਧਿਕਾਰੀਆਂ ਨੇ ਹਾਈ ਕੋਰਟ ਵਿਚ ਤਰਕ ਦਿੱਤਾ ਸੀ ਕਿ ਸੱਜਣ ਕੁਮਾਰ ਦੇ ਜੇਲ੍ਹ ਤੋਂ ਬਾਹਰ ਹੋਣ ਕਾਰਨ ਉਹ ਗਵਾਹਾਂ ‘ਤੇ ਅਸਰ ਪਾ ਰਿਹਾ ਹੈ ਤੇ ਉਸ ਖਿਲਾਫ ਗਵਾਹੀ ਦੇਣ ਲਈ ਗਵਾਹ ਅੱਗੇ ਨਹੀਂ ਆ ਰਹੇ।

ਐਸ.ਆਈ.ਟੀ ਵਲੋਂ ਸੁਪਰੀਮ ਕੋਰਟ ਜਾਣ ਦੇ ਇਸ ਫੈਂਸਲੇ ਦਾ ਪੀੜਤ ਧਿਰ ਦੇ ਵਕੀਲ ਐਚ.ਐਸ ਫੂਲਕਾ ਨੇ ਵੀ ਸਵਾਗਤ ਕੀਤਾ ਹੈ।

ਕਾਂਗਰਸ ਦਫ਼ਤਰ ਨੇੜੇ ਸੱਜਣ ਤੇ ਟਾਈਟਲਰ ਵਿਰੁੱਧ ਰੋਸ ਮੁਜ਼ਾਹਰਾ
ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਨੇ ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਕੇਸਾਂ ਵਿੱਚ ਨਾਮਜ਼ਦ ਸੱਜਣ ਕੁਮਾਰ ਤੇ ਜਗਦੀਸ਼ ਟਾਈਟਲਰ ਨੂੰ ਕਾਂਗਰਸ ਵਿੱਚੋਂ ਬਾਹਰ ਕੱਢਣ ਦੀ ਮੰਗ ਕੀਤੀ ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਉੱਤੇ ਭੁੱਖ ਹੜਤਾਲ ਦੌਰਾਨ ਜਾਣਬੁੱਝ ਕੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਨਾਲ ਮੰਚ ਸਾਂਝਾ ਕਰਨ ਦਾ ਦੋਸ਼ ਲਗਾਇਆ ਹੈ।

ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਵਿੱਚ ਅੱਜ ਇੱਥੇ ਅਕਬਰ ਰੋਡ ਉੱਤੇ ਕਾਂਗਰਸ ਮੁੱਖ ਦਫ਼ਤਰ ਨੇੜੇ ਪ੍ਰਦਰਸ਼ਨ ਕਰਦਿਆਂ ਸੈਂਕੜੇ ਸਿੱਖ ਕਾਰਕੁਨਾਂ ਨੇ ਰਾਹੁਲ ਗਾਂਧੀ ਖਿਲਾਫ਼ ਨਾਅਰੇਬਾਜ਼ੀ ਕੀਤੀ। ਕਾਰਕੁਨਾਂ ਨੇ ਰੋਸ ਮਾਰਚ ਦੌਰਾਨ ਹੱਥਾਂ ’ਚ ਤਖ਼ਤੀਆਂ ਫੜੀਆਂ ਹੋਈਆਂ ਸਨ, ਜਿਨ੍ਹਾਂ ’ਚ ਕਾਂਗਰਸ ਵੱਲੋਂ ਕਾਤਲਾਂ ਨੂੰ ਬਚਾਉਣ ਸਬੰਧੀ ਨਾਅਰੇ ਲਿਖੇ ਹੋਏ ਸਨ। ਅਕਾਲੀ ਆਗੂਆਂ ਨੇ ਟਾਈਟਲਰ ਅਤੇ ਸੱਜਣ ਕੁਮਾਰ ਦੇ ਪੁਤਲੇ ਨੂੰ ਦਰੱਖਤ ਨਾਲ ਲਟਕਾ ਕੇ ਸੰਕੇਤਕ ਫ਼ਾਂਸੀ ਦੇਣ ਉਪਰੰਤ ਅੱਗ ਲਾ ਕੇ ਫੂਕਿਆ।

ਇਸ ਮੌਕੇ ਮਨਜੀਤ ਸਿੰਘ ਜੀਕੇ, ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿਤ, ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ, ਧਰਮ ਪ੍ਰਚਾਰ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਰਾਣਾ, ਕਮੇਟੀ ਮੈਂਬਰ ਵਿਕਰਮ ਸਿੰਘ ਰੋਹਿਣੀ, ਸਰਵਜੀਤ ਸਿੰਘ ਵਿਰਕ ਅਤੇ ਅਕਾਲੀ ਆਗੂ ਹਰਬਖਸ਼ੀਸ਼ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਪੁਲੀਸ ਤੁਗਲਕ ਰੋਡ ਥਾਣੇ ਲੈ ਗਈ।

Related Topics: , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: