ਕੌਮਾਂਤਰੀ ਖਬਰਾਂ » ਖਾਸ ਖਬਰਾਂ » ਸਿੱਖ ਖਬਰਾਂ

ਬਰਤਾਨੀਆ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ‘ਸਿੱਖ ਆਫ ਦਾ ਯੀਅਰ’ ਐਵਾਰਡ ਨਾਲ ਸਨਮਾਨ ਕੀਤਾ ਗਿਆ

April 14, 2018 | By

ਜਲੰਧਰ: ਜ਼ਿਲ੍ਹਾ ਜਲੰਧਰ ਦੇ ਪਿੰਡ ਰਾਏਪੁਰ ਦੇ ਵਸਨੀਕ ਅਤੇ ਇੰਗਲੈਂਡ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦਾ ਵਿਸਾਖੀ ਮੌਕੇ ‘ਸਿੱਖ ਆਫ ਦਾ ਯੀਅਰ’ ਐਵਾਰਡ ਨਾਲ ਸਨਮਾਨ ਕੀਤਾ ਗਿਆ ਹੈ। ਇਹ ਸਨਮਾਨ ਇੰਗਲੈਂਡ ਦੀ ਸਮਾਜ ਸੇਵੀ ਸੰਸਥਾ ਸਿੱਖ ਫੋਰਮ ਇੰਟਰਨੈਸ਼ਨਲ ਵੱਲੋਂ 31ਵੇਂ ਸਾਲਾਨਾ ਸਮਾਗਮ ਦੌਰਾਨ ਹਾਊਸ ਆਫ ਲਾਰਡਜ਼ ਵਿੱਚ ਦਿੱਤਾ ਗਿਆ।

ਜਥੇਬੰਦੀ ਉਨ੍ਹਾਂ ਸਿੱਖ ਸ਼ਖ਼ਸੀਅਤਾਂ ਨੂੰ ਇਸ ਪੁਰਸਕਾਰ ਨਾਲ ਨਿਵਾਜਦੀ ਹੈ, ਜੋ ਸਿੱਖ ਕੌਮ ਲਈ ਵਿਸ਼ਵ ਭਰ ਵਿੱਚ ਰੋਲ ਮਾਡਲ ਵਜੋਂ ਉਭਰਦੇ ਹਨ।

ਇਸ ਸਨਮਾਨ ਨੂੰ ਹਾਸਿਲ ਕਰਨ ਤੋਂ ਬਾਅਦ ਢੇਸੀ ਨੇ ਕਿਹਾ ਕਿ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਇਸ ਇਨਾਮ ਨੂੰ ਹਾਸਿਲ ਕਰਨ ਵਾਲੇ ਵਿਅਕਤੀਆਂ ਵਿਚ ਉਨ੍ਹਾਂ ਦਾ ਨਾ ਵੀ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਸਭ ਲੋਕਾਂ ਦਾ ਧੰਨਵਾਦ ਕਰਦੇ ਹਨ ਜਿਹਨਾਂ ਨੇ ਪਿਛਲੇ ਇਕ ਦਹਾਕੇ ਦੌਰਾਨ ਉਨ੍ਹਾਂ ਦੇ ਇਸ ਸਫਰ ਵਿਚ ਸਾਥ ਦਿੱਤਾ।

Related Topics: ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: