ਖਾਸ ਖਬਰਾਂ » ਵਿਦੇਸ਼ » ਸਿੱਖ ਖਬਰਾਂ

ਪਾਕਿਸਤਾਨ ਦੇ ਖੈਬਰ ਪਖਤੂਨਵਾ ਸੂਬੇ ਦੇ ਮੁੱਖ ਮੰਤਰੀ ਨੇ ਸਿੱਖ ਆਗੂ ਚਰਨਜੀਤ ਸਿੰਘ ਦੇ ਕਤਲ ਦੀ ਜਾਂਚ ਦੇ ਹੁਕਮ ਦਿੱਤੇ

June 15, 2018 | By

ਪੇਸ਼ਾਵਰ: ਅਖਬਾਰੀ ਖਬਰਾਂ ਅਨੁਸਾਰ ਪਾਕਿਸਤਾਨ ਦੇ ਖੈਬਰ ਪਖਤੂਨਵਾ ਸੂਬੇ ਦੇ ਮੁੱਖ ਮੰਤਰੀ ਸੇਵਾਮੁਕਤ ਜੱਜ ਦੋਸਤ ਮੋਹਮਦ ਖਾਨ ਨੇ ਸਿੱਖ ਆਗੂ ਚਰਨਜੀਤ ਸਿੰਘ ਦੇ ਕਤਲ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਪੇਸ਼ਾਵਰ ਸਥਿਤ ਆਪਣੇ ਦਫਤਰ ਵਿਚ ਸਿੱਖ ਵਫਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਚਰਨਜੀਤ ਸਿੰਘ ਦੇ ਕਤਲ ਕੇਸ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ।

“ਦਾ ਡਾਅਨ” ਅਖਬਾਰ ਦੀ ਖ਼ਬਰ ਅਨੁਸਾਰ ਉਨ੍ਹਾਂ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ।

ਮੁੱਖ ਮੰਤਰੀ ਨੇ ਸਿੱਖ ਭਾਈਚਾਰੇ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਸ਼ਮਸ਼ਾਨ ਘਾਟ ਦਾ ਨਿਰਮਾਣ, ਗੁਰਦਾਆਰਾ ਸਾਹਿਬ ਵਿਚ ਸਿਹਤ ਅਦਾਰਾ (ਡਿਸਪੈਂਸਰੀ) ਅਤੇ ਇਕ ਵੱਖਰਾ ਸਕੂਲ ਬਣਾਉਣ ਦਾ ਵੀ ਭਰੋਸਾ ਦਿੱਤਾ।

ਗੌਰਤਲਬ ਹੈ ਕਿ ਸਿੱਖ ਆਗੂ ਅਤੇ ਮਨੁੱਖੀ ਅਧਿਕਾਰਾਂ ਬਾਰੇ ਅਵਾਜ਼ ਚੁੱਕਣ ਵਾਲੇ ਸ. ਚਰਨਜੀਤ ਸਿੰਘ ਨੂੰ ਕੁਝ ਹਫਤੇ ਪਹਿਲਾਂ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: