ਕੌਮਾਂਤਰੀ ਖਬਰਾਂ » ਖਾਸ ਖਬਰਾਂ » ਵਿਦੇਸ਼ » ਸਿਆਸੀ ਖਬਰਾਂ » ਸਿੱਖ ਖਬਰਾਂ

ਲੰਡਨ ਵਿਚੋਂ ਉੱਠੇਗੀ ‘ਸਿੱਖ ਅਜ਼ਾਦ ਦੇਸ਼’ ਦੀ ਅਵਾਜ਼, 3 ਜੂਨ ਨੂੰ ਵਿਸ਼ਾਲ ਇਕੱਠ ਦੀਆਂ ਤਿਆਰੀਆਂ

June 2, 2018 | By

ਲੰਡਨ: ਜੂਨ 1984 ਵਿਚ ਭਾਰਤੀ ਫੌਜਾਂ ਵਲੋਂ ਦਰਬਾਰ ਸਾਹਿਬ ਸਮੇਤ ਅਨੇਕਾਂ ਗੁਰਦੁਆਰਾ ਸਾਹਿਬ ‘ਤੇ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿਚ ਮਨਾਇਆ ਜਾਂਦਾ ਘੱਲੂਘਾਰਾ ਹਫਤਾ ਸ਼ੁਰੂ ਹੋਣ ਨਾਲ ਵਿਸ਼ਵ ਭਰ ਵਿਚ ਸਿੱਖ ਸੰਗਤਾਂ ਵਲੋਂ ਘੱਲੂਘਾਰਾ ਦਿਹਾੜਾ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਬਰਤਾਨੀਆ ਦੀ ਰਾਜਧਾਨੀ ਲੰਡਨ ਵਿਚ 3 ਜੂਨ, ਦਿਨ ਐਤਵਾਰ ਨੂੰ ਸਿੱਖ ਸੰਗਤਾਂ ਦਾ ਇਕ ਵਿਸ਼ਾਲ ਇਕੱਠ ਹੋ ਰਿਹਾ ਹੈ ਜਿਸ ਵਿਚ ਸ਼ਹੀਦਾਂ ਨੂੰ ਯਾਦ ਕੀਤਾ ਜਾਵੇਗਾ ਅਤੇ ਸਿੱਖ ਅਜ਼ਾਦ ਕੌਮੀ ਘਰ ਖਾਲਿਸਤਾਨ ਦੀ ਪ੍ਰਾਪਤੀ ਦੀ ਤਾਂਘ ਦਾ ਪ੍ਰਗਟਾਵਾ ਦੁਨੀਆ ਸਾਹਮਣੇ ਸਿੱਖ ਕਰਨਗੇ।

ਸਿੱਖ ਸੰਗਤਾਂ 11 ਵਜੇ ਸਵੇਰ ਤੋਂ ਦੁਪਹਿਰ 1 ਵਜੇ ਤਕ ਲੰਡਨ ਦੇ ਮਸ਼ਹੂਰ ਹਾਈਡ ਪਾਰਕ ਵਿਚ ਇਕੱਤਰ ਹੋਣਗੀਆਂ। ਇੱਥੋਂ ਇਕ ਰੋਸ ਮਾਰਚ ਸੈਂਟਰਲ ਲੰਡਨ ਵਿਚੋਂ ਹੁੰਦਾ ਹੋਇਆ ਟਰਾਫਲਗਾਰ ਸਕੁਏਅਰ ਵਿਖੇ ਪਹੁੰਚੇਗਾ ਜਿੱਥੇ 5 ਵਜੇ ਤਕ ਇਕ ਵਿਸ਼ਾਲ ‘ਅਜ਼ਾਦੀ ਰੈਲੀ’ ਕੀਤੀ ਜਾਵੇਗੀ।

ਇਸ ਸਮਾਗਮ ਦਾ ਮੁੱਖ ਵਿਸ਼ਾ ਸੱਚ, ਇਨਸਾਫ ਅਤੇ ਅਜ਼ਾਦੀ ਰੱਖਿਆ ਗਿਆ ਹੈ।

ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਸਿੱਖ ਫੈਡਰੇਸ਼ਨ ਯੂਕੇ ਨੇ ਦੱਸਿਆ ਕਿ ਬੀਤੇ 12 ਮਹੀਨਿਆਂ ਦੇ ਵਕਫੇ ਦੌਰਾਨ ਵਿਦੇਸ਼ਾਂ ਵਿਚ ਵਸਦੇ ਸਿੱਖਾਂ ਅਤੇ ਭਾਰਤੀ ਹਕੂਮਤ ਵਿਚਕਾਰ ਰਿਸ਼ਤਿਆਂ ਵਿਚ ਕੁੜੱਤਣ ਬਹੁਤ ਵਧੀ ਹੈ, ਜਿਸ ਦਾ ਮੁੱਖ ਕਾਰਨ ਭਾਰਤ ਸਰਕਾਰ ਦੀਆਂ ਹਿੰਦੂਤਵੀ ਨੀਤੀਆਂ ਅਤੇ ਵਿਦੇਸ਼ੀ ਸਿੱਖਾਂ ਵਲੋਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਕੀਤੇ ਜਾ ਰਹੇ ਯਤਨ ਹਨ।

ਲੰਡਨ ਵਿਚ ਲੱਗਿਆ ਹੋਇਆ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਵਾਲਾ ਇਸ਼ਤਿਹਾਰ

ਗੌਰਤਲਬ ਹੈ ਕਿ ਭਾਰਤ ਸਰਕਾਰ ਸਿੱਖਾਂ ਵਲੋਂ ਕੂਟਨੀਤਕ ਢੰਗ ਨਾਲ ਕੀਤੇ ਜਾ ਰਹੇ ਯਤਨਾਂ ਤੋਂ ਬਹੁਤ ਤੰਗ ਹੈ ਅਤੇ ਵਿਦੇਸ਼ੀ ਸਰਕਾਰਾਂ ਉੱਤੇ ਸਿੱਖ ਕਾਰਵਾਈਆਂ ਨੂੰ ਰੋਕਣ ਲਈ ਲਗਾਤਾਰ ਦਬਾਅ ਬਣਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਲੰਡਨ ਵਿਚ ਹੋਣ ਵਾਲੀ ਅਜ਼ਾਦੀ ਰੈਲੀ ਵਿਚ ਬਰਤਾਨੀਆ ਦੀ ਪਾਰਲੀਮੈਂਟ ਵਿਚ ਸਿੱਖ ਮੈਂਬਰ ਪ੍ਰੀਤ ਕੌਰ ਗਿੱਲ ਅਤੇ ਤਨਮਨਜੀਤ ਸਿੰਘ ਢੇਸੀ ਵੀ ਸੰਬੋਧਨ ਕਰਨਗੇ। ਇਸ ਤੋਂ ਇਲਾਵਾ ਭਾਰਤੀ ਹਕੂਮਤ ਵਲੋਂ ਕੈਦ ਕੀਤੇ ਗਏ ਸਿੱਖ ਨੌਜਵਾਨ ਜਗਤਾਰ ਸਿੰਘ ਜੌਹਲ ਦੇ ਵੱਡੇ ਭਰਾ ਗੁਰਪ੍ਰੀਤ ਸਿੰਘ ਜੌਹਲ ਵੀ ਸੰਗਤਾਂ ਨੂੰ ਸੰਬੋਧਨ ਕਰਨਗੇ।


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: