ਖਾਸ ਖਬਰਾਂ » ਮਨੁੱਖੀ ਅਧਿਕਾਰ » ਸਿਆਸੀ ਖਬਰਾਂ

ਈਦ ਦੀ ਨਮਾਜ਼ ਤੋਂ ਬਾਅਦ ਕਸ਼ਮੀਰ ਵਿਚ ਸ਼ੁਰੂ ਹੋਏ ਭਾਰਤ ਵਿਰੋਧੀ ਪ੍ਰਦਰਸ਼ਨ; ਇਕ ਕਸ਼ਮੀਰੀ ਨੌਜਵਾਨ ਦੀ ਮੌਤ, ਕਈ ਜ਼ਖਮੀ

June 16, 2018 | By

ਸ਼੍ਰੀਨਗਰ: ਈਦ ਦੀ ਨਮਾਜ਼ ਤੋਂ ਬਾਅਦ ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਵਿਚ ਭਾਰਤ ਵਿਰੋਧੀ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ ਤੇ ਕਈ ਥਾਵਾਂ ‘ਤੇ ਭਾਰਤੀ ਸੁਰੱਖਿਆ ਬਲਾਂ ਅਤੇ ਕਸ਼ਮੀਰੀ ਪ੍ਰਦਰਸ਼ਨਕਾਰੀਆਂ ਦਰਮਿਆਨ ਟਕਰਾਅ ਦੀਆਂ ਖ਼ਬਰਾਂ ਹਨ।

ਖ਼ਬਰੀ ਅਦਾਰਿਆਂ ਅਨੁਸਾਰ ਦੱਖਣੀ ਕਸ਼ਮੀਰ ਦੇ ਇਸਲਾਮਾਬਾਦ ਜ਼ਿਲ੍ਹੇ ਵਿਚ ਅੱਜ ਸਵੇਰੇ ਕਸ਼ਮੀਰ ਦੀ ਅਜ਼ਾਦੀ ਲਈ ਪ੍ਰਦਰਸ਼ਨ ਕਰਦੇ ਕਸ਼ਮੀਰੀਆਂ ਉੱਤੇ ਭਾਰਤੀ ਸੁਰੱਖਿਆ ਬਲਾਂ ਦੀ ਕਾਰਵਾਈ ਵਿਚ ਇਕ ਆਮ ਕਸ਼ਮੀਰੀ ਨੌਜਵਾਨ ਦੀ ਮੌਤ ਹੋ ਗਈ ਹੈ।

ਹਾਸਿਲ ਜਾਣਕਾਰੀ ਮੁਤਾਬਿਕ ਪੁਲਿਸ ਅਤੇ ਸੀਆਰਪੀਐਫ ਨੇ ਪ੍ਰਦਰਸ਼ਨਕਾਰੀਆਂ ਖਿਲਾਫ ਵਾਧੂ ਤਾਕਤ ਦੀ ਵਰਤੋਂ ਕੀਤੀ, ਜਿਸ ਦੇ ਨਤੀਜੇ ਵਜੋਂ ਕਈ ਨੌਜਵਾਨ ਜ਼ਖਮੀ ਹੋ ਗਏ ਤੇ ਇਕ ਨੌਜਵਾਨ ਦੀ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਦੀ ਪਛਾਣ 18 ਸਾਲਾ ਸ਼ਹਿਰਾਜ਼ ਅਹਿਮਦ ਨਾਇਕੂ ਵਜੋਂ ਹੋਈ ਹੈ। ਸਥਾਨਕ ਅਖ਼ਬਾਰਾਂ ਵਲੋਂ ਸੂਤਰਾਂ ਦੇ ਹਵਾਲੇ ਨਾਲ ਲਿਖਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਦੇ ਮੂੰਹ, ਗਰਦਨ ਅਤੇ ਛਾਤੀ ਉੱਤੇ ਬੜੀ ਨੇੜਿਓਂ ‘ਪੈਲੇਟ ਗਨ’ ਤੋਂ ਵਾਰ ਕੀਤਾ ਗਿਆ ਸੀ।

ਜਿਕਰਯੋਗ ਹੈ ਕਿ ਬੀਤੇ ਦਿਨੀਂ ਸੰਯੁਕਤ ਰਾਸ਼ਟਰ ਮਨੁੱਖੀ ਹੱਕ ਦਫਤਰ ਵਲੋਂ ਕਸ਼ਮੀਰ ਬਾਰੇ ਜਾਰੀ ਲੇਖੇ (ਰਿਪੋਰਟ) ਵਿਚ ਵੀ ‘ਪੈਲੇਟ ਗਨ’ ਨੂੰ ਭਾਰਤੀ ਸੁਰੱਖਿਆ ਬਲਾਂ ਵਲੋਂ ਕਸ਼ਮੀਰੀਆਂ ਖਿਲਾਫ ਵਰਤਿਆ ਜਾਂਦਾ ਸਭ ਤੋਂ ਮਾਰੂ ਹਥਿਆਰ ਦੱਸਿਆ ਗਿਆ ਸੀ ਤੇ ਇਸ ਉੱਤੇ ਰੋਕ ਲਾਉਣ ਲਈ ਕਿਹਾ ਗਿਆ ਸੀ।


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: