ਖੇਤੀਬਾੜੀ » ਪੰਜਾਬ ਦੀ ਰਾਜਨੀਤੀ

ਮੋਦੀ ਦੀ ਮਲੋਟ ਰੈਲੀ ਮੌਕੇ ਕਿਸਾਨਾਂ ਵਲੋਂ ਵਿਰੋਧ ਪ੍ਰਦਰਸ਼ਨ

July 11, 2018 | By

ਮਲੌਟ: ਅੱਜ ਮਲੋਟ ਵਿਖੇ ਬਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੇ ਖਿਲਾਫ ਕਿਸਾਨ ਜਥੇਬੰਦੀਆਂ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

ਇਸ ਦੌਰਾਨ ਪੰਜਾਬ ਪੁਲਿਸ ਨੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਰੈਲੀ ਵਾਲੀ ਥਾਂ ਤੋਂ ਕੁਝ ਦੂਰ ਹੀ ਰੋਕ ਲਿਆ ਤੇ ਕੁਝ ਨੂੰ ਹਿਰਾਸਤ ਵਿਚ ਵੀ ਲੈ ਲਿਆ।

ਮੋਦੀ ਦੀ ਰੈਲੀ ਕਾਰਨ ਮਲੋਟ ਵਿਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਹ ਰੈਲੀ ਬਾਦਲ ਦਲ ਵਲੋਂ ਰੱਖੀ ਗਈ ਸੀ ਜਿਸ ਦਾ ਮੁੱਦਾ ਭਾਰਤ ਸਰਕਾਰ ਵਲੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ ਵਾਧੇ ਲਈ ਮੋਦੀ ਦਾ ਧੰਨਵਾਦ ਕਰਨਾ ਸੀ।

ਕਿਸਾਨਾਂ ਦੇ ਇਸ ਵਿਰੋਧ ਪ੍ਰਦਰਸ਼ਨ ਵਿਚ ਪੰਜਾਬ ਤੋਂ ਇਲਾਵਾ ਹਰਿਆਣਾ ਅਤੇ ਰਾਜਸਥਾਨ ਤੋਂ ਵੀ ਕਿਸਾਨ ਸ਼ਾਮਿਲ ਹੋਏ।


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: