ਖਾਸ ਖਬਰਾਂ » ਸਿੱਖ ਖਬਰਾਂ

ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ‘ਤੇ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਮੰਗੇ

July 7, 2018 | By

ਅੰਮ੍ਰਿਤਸਰ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਮੇਂ ਨਵੰਬਰ 2018 ਵਿਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਕੋਲੋਂ ਪਾਸਪੋਰਟ ਮੰਗੇ ਗਏ ਹਨ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਆਪਣੇ ਪਾਸਪੋਰਟ 6 ਅਗਸਤ 2018 ਤੀਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਮੁੱਖ ਦਫਤਰ ਵਿਖੇ ਯਾਤਰਾ ਵਿਭਾਗ ‘ਚ ਭੇਜ ਸਕਦੀਆਂ ਹਨ।

ਉਨ੍ਹਾਂ ਦੱਸਿਆ ਕਿ ਚਾਹਵਾਨ ਸੰਗਤਾਂ ਆਪਣੇ ਪਾਸਪੋਰਟਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਸੰਗਤਾਂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਅੱਗੇ ਭੇਜੇ ਜਾ ਸਕਣ।


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: