ਖਾਸ ਖਬਰਾਂ » ਸਿੱਖ ਖਬਰਾਂ

ਭਾਈ ਜਗਤਾਰ ਸਿੰਘ ਹਵਾਰਾ 13 ਸਾਲ ਪੁਰਾਣੇ ਮਾਮਲੇ ਵਿਚ ਬਰੀ ਹੋਏ

August 7, 2018 | By

ਮੋਗਾ/ਚੰਡੀਗੜ੍ਹ: ਭਾਰਤ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦ ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਅੱਜ 2005 ਦੇ ਇਕ ਮਾਮਲੇ ਵਿਚ ਅਦਾਲਤ ਨੇ ਬਰੀ ਕਰ ਦਿੱਤਾ ਹੈ। ਇਹ ਮਾਮਲਾ 18 ਫਰਵਰੀ 2005 ਨੂੰ ਬੱਧਨੀ ਕਲਾਂ ਪੁਲਿਸ ਥਾਣੇ ਵਿਚ ਦਰਜ ਐਫ.ਆਈ.ਆਰ ਨੰ. 10/2005 ਨਾਲ ਸਬੰਧਿਤ ਸੀ ਜਿਸ ਵਿਚ ਭਾਰਤੀ ਸਜ਼ਾਵਲੀ ਦੀ ਧਾਰਾ 307, 323,183, 353, 120-ਬੀ ਅਤੇ ਅਸਲਾ ਕਾਨੂੰਨ ਦੀ ਧਾਰਾ 25 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਪੇਸ਼ੀ ਦੌਰਾਨ ਭਾਈ ਜਗਤਾਰ ਸਿੰਘ ਹਵਾਰਾ (ਫਾਈਲ ਫੋਟੋ)

ਜ਼ਿਕਰਯੋਗ ਹੈ ਕਿ ਵਧੀਕ ਸੈਸ਼ਨ ਜੱਜ ਜਗਦੀਪ ਸੂਦ ਨੇ 30 ਮਈ, 2018 ਨੂੰ ਹੁਕਮ ਜਾਰੀ ਕਰਦਿਆਂ ਪੁਲਿਸ ਨੂੰ 12 ਜੁਲਾਈ, 2018 ਵਾਲੇ ਦਿਨ ਭਾਈ ਜਗਤਾਰ ਸਿੰਘ ਹਵਾਰਾ ਨੂੰ ਅਦਾਲਤ ਵਿਚ ਨਿਜੀ ਤੌਰ ‘ਤੇ ਪੇਸ਼ ਕਰਨ ਲਈ ਕਿਹਾ ਸੀ।

ਪਰ 12 ਜੁਲਾਈ ਦੀ ਪੇਸ਼ੀ ਮੌਕੇ ਪੁਲਿਸ ਨੇ ਸੁਰੱਖਿਆ ਕਾਰਨਾਂ ਦਾ ਬਹਾਨਾ ਬਣਾ ਕੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੇਸ਼ ਕਰਨ ਤੋਂ ਟਾਲਾ ਵੱਟ ਲਿਆ ਸੀ। ਉਸ ਤਰੀਕ ‘ਤੇ ਵਧੀਕ ਸੈਸ਼ਨ ਜੱਜ ਨੇ ਮਾਮਲੇ ਨੂੰ ਸੈਸ਼ਨ ਜੱਜ ਕੋਲ ਭੇਜ ਦਿੱਤਾ ਸੀ।

ਭਾਈ ਜਗਤਾਰ ਸਿੰਘ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਸੈਸ਼ਨ ਅਦਾਲਤ ਨੇ ਅੱਜ ਇਸ ਮਾਮਲੇ ਵਿਚ ਭਾਈ ਹਵਾਰਾ ਨੂੰ ਬਰੀ ਕਰਨ ਦਾ ਫੈਂਸਲਾ ਸੁਣਾਇਆ।

ਉਨ੍ਹਾਂ ਦੱਸਿਆ, “ਅਸੀਂ ਅਦਾਲਤ ਨੂੰ ਕਿਹਾ ਕਿ ਇਸ ਮਾਮਲੇ ਦਾ ਕੋਈ ਕਾਨੂੰਨੀ ਅਧਾਰ ਨਹੀਂ ਹੈ ਅਤੇ ਇਸ ਨੂੰ ਖਾਰਜ ਕੀਤਾ ਜਾਵੇ। ਸਾਡੀਆਂ ਦਲੀਲਾਂ ਨੂੰ ਮੰਨਦਿਆਂ ਅਦਾਲਤ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਮਾਮਲੇ ਵਿਚ ਬਰੀ ਕਰ ਦਿੱਤਾ।”


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: