ਖਾਸ ਖਬਰਾਂ » ਸਿੱਖ ਖਬਰਾਂ

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੀ ਸੰਗਤ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ ਵਧਾਇਆ

August 7, 2018 | By

ਅੰਮ੍ਰਿਤਸਰ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਮੇਂ ਨਵੰਬਰ 2018 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਸੰਗਤਾਂ ਦੇ ਜਥੇ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਹੱਦ ਵਧਾ ਦਿੱਤੀ ਗਈ ਹੈ। ਹੁਣ ਸੰਗਤ ਵਿਚ ਜਾਣ ਦੇ ਚਾਹਵਾਨ 20 ਅਗਸਤ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ।

ਇਸ ਤੋਂ ਪਹਿਲਾਂ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ 6 ਅਗਸਤ ਤੱਕ ਸੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਮੀਡੀਆ ਨੂੰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਕੋਲੋਂ ਪਹਿਲਾਂ 06 ਅਗਸਤ 2018 ਤੀਕ ਪਾਸਪੋਰਟ ਮੰਗੇ ਗਏ ਸਨ ਪਰ ਹੁਣ ਸੰਗਤਾਂ 20 ਅਗਸਤ 2018 ਤੀਕ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁੱਖ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੀਆਂ ਹਨ।

ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨ ਕਰਨ ਵਾਲੇ ਚਾਹਵਾਨ ਆਪਣੇ ਪਾਸਪੋਰਟਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਸ਼ਰਧਾਲੂਆਂ ਵੱਲੋਂ ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਨਕਲ ਦਿੱਤੀ ਜਾ ਸਕਦੀ ਹੈ। ਸ. ਬੇਦੀ ਨੇ ਕਿਹਾ ਕਿ ਸੰਗਤ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਏ ਤਾਂ ਜੋ ਅਗਲੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ।


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: