ਵਿਦੇਸ਼ » ਸਿੱਖ ਖਬਰਾਂ

ਯੂ. ਕੇ. ਗੱਤਕਾ ਫੈਡਰੇਸ਼ਨ ਵੱਲੋਂ 6ਵੀਂ ਗੱਤਕਾ ਚੈਂਪੀਅਨਸ਼ਿਪ ਕਰਵਾਈ ਗਈ

September 3, 2018 | By

ਸਲੋਹ/ ਚੰਡੀਗੜ: ਯੂ.ਕੇ. ਗੱਤਕਾ ਫੈਡਰੇਸ਼ਨ ਵੱਲੋਂ ਸਥਾਨਕ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਦੇ ਸਹਿਯੋਗ ਨਾਲ ਸਿੱਖ ਸਪੋਰਟਸ ਸੈਂਟਰ ਸਲੋਹ ਵਿਖੇ 6ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ-2018 ਕਰਵਾਈ ਗਈ। ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਪ੍ਰਧਾਨ ਯੂ.ਕੇ. ਗੱਤਕਾ ਫੈਡਰੇਸ਼ਨ ਦੀ ਰਹਿਨੁਮਾਈ ਹੇਠ ਹੋਈ ਇਸ ਚੈਂਪੀਅਨਸ਼ਿਪ ‘ਚ ਲੇਟਨ, ਵੂਲਿਚ, ਗ੍ਰੇਵਜ਼ੈਂਡ, ਸਲੋਹ, ਡਰਬੀ, ਵਿਲਨਹਾਲ, ਸਮੈਦਿਕ, ਸਾਊਥਾਲ, ਮਾਨਚੈਸਟਰ, ਡਾਰਲੰਿਗਟਨ ਤੋਂ 12 ਗੱਤਕਾ ਅਖਾੜਿਆਂ ਦੇ ਬੱਚੇ-ਬੱਚੀਆਂ ਨੇ ਹਿੱਸਾ ਿਲਆ। ਸਲੋਹ ਦੇ ਮੇਅਰ ਹਰਮੋਹਿੰਦਰ ਸਿੰਘ ਸੋਹਲ ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਇਨਾਮਾਂ ਦੀ ਵੰਡ ਕੀਤੀ। ਇਹ ਮੁਕਾਬਲੇ ਉਮਰ ਵਰਗ ਦੇ ਹਿਸਾਬ ਨਾਲ ਕਰਵਾਏ ਗਏ ਤੇ ਸਮੂਹ ਟੀਮਾਂ ਨੂੰ 12000 ਪੌਂਡ ਨਕਦ ਰਾਸ਼ੀ ਦੇ ਇਨਾਮ ਨਾਲ ਸਨਮਾਨ ਕੀਤਾ ਿਗਆ।

ਸਲੋਹ ਦੇ ਮੇਅਰ ਹਰਮੋਹਿੰਦਰ ਸਿੰਘ ਸੋਹਲ ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਯੂ.ਕੇ ਸੰਸਦ ਮੈਂਬਰ ਤੇ ਪ੍ਰਧਾਨ ਯੂ.ਕੇ. ਗੱਤਕਾ ਫੈਡਰੇਸ਼ਨ ਤਨਮਨਜੀਤ ਸਿੰਘ ਢੇਸੀ ਨੂੰ ਸਲੋਹ ਵਿਖੇ ਸਨਮਾਨਿਤ ਕਰਦੇ ਹੋਏ

ਸਵੇਰੇ 11 ਵਜੇ ਤੋਂ ਸ਼ਾਮ 8 ਵਜੇ ਤੱਕ ਚੱਲੇ ਸੋਟੀ-ਫਰੀ ਮੁਕਾਬਲਿਆਂ ਵਿੱਚ ਮਰਦਾਂ ਵਿੱਚੋਂ 18 ਸਾਲ ਤੋਂ ਵੱਧ ਉਮਰ ਵਰਗ ਵਿਚ ਬਾਬਾ ਫਤਿਹ ਸਿੰਘ ਗੱਤਕਾ ਅਖਾੜਾ ਗਰੇਵਜੈਂਡ ਪਹਿਲੇ ਜਦਕਿ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਦੂਜੇ ਸਥਾਨ ‘ਤੇ ਆਇਆ।

ਇਸੇ ਤਰਾਂ ਵਿਅਕਤੀਗਤ ਬੀਬੀਆਂ ਦੇ 18 ਸਾਲ ਤੋਂ ਵੱਧ ਉਮਰ ਵਰਗ ਵਿੱਚ ਡਾਰਲੰਿਗਟਨ ਤੋਂ ਸੰਦੀਪ ਕੌਰ ਪਹਿਲੇ ਅਤੇ ਡਰਬੀ ਤੋਂ ਉਪਦੇਸ਼ ਕੌਰ ਦੂਜੇ ਸਥਾਨ ‘ਤੇ ਆਈ।

ਉਧਰ ਮੁੰਡਿਆਂ ਦੇ 17 ਸਾਲ ਤੋਂ ਘੱਟ ਉਮਰ ਵਰਗ ਵਿੱਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਗੱਤਕਾ ਅਖਾੜਾ ਸਮੈਦਿਕ (ਟੀਮ ਏ) ਪਹਿਲੇ ਸਥਾਨ ‘ਤੇ ਜਦਕਿ ਅਕਾਲ ਸਹਾਇ ਗੱਤਕਾ ਅਖਾੜਾ, ਸਾਊਥਹਾਲ (ਟੀਮ ਬੀ) ਦੂਜੇ ਸਥਾਨ ‘ਤੇ ਿਰਹਾ। ਇਸੇ ਤਰਾਂ ਵਿਅਕਤੀਗਤ ਕੁੜੀਆਂ ਦੇ 17 ਸਾਲ ਤੋਂ ਘੱਟ ਉਮਰ ਵਿਚ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਦੀ ਜੀਵਨ ਕੌਰ ਜੇਤੂ ਰਹੀ ਜਦਕਿ ਅਕਾਲ ਸਹਾਇ ਗੱਤਕਾ ਅਖਾੜਾ ਸਾਊਥਾਲ ਦੀ ਕੋਮਲਪ੍ਰੀਤ ਕੌਰ ਦੂਜੇ ਸਥਾਨ ‘ਤੇ ਆਈ।

ਮੁੰਡਿਆਂ ਦੇ 14 ਸਾਲ ਤੋਂ ਘੱਟ ਉਮਰ ਵਰਗ ਵਿਚ ਬਾਬਾ ਬੰਦਾ ਸਿੰਘ ਬਹਾਦਰ ਗੱਤਕਾ ਅਖਾੜਾ ਡਰਬੀ ਦੀ ਟੀਮ ਬੀ ਪਹਿਲੇ ਅਤੇ ਇਸੇ ਅਖਾੜੇ ਦੀ ਟੀਮ ਏ ਦੂਜੇ ਸਥਾਨ ‘ਤੇ ਰਹੀ। ਵਿਅਕਤੀਗਤ ਕੁੜੀਆਂ ਦੇ 14 ਸਾਲ ਤੋਂ ਘੱਟ ਦੀ ਉਮਰ ਵਰਗ ਵਿੱਚ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਦੀ ਗੁਰਲੀਨ ਕੌਰ ਪਹਿਲੇ ਜਦਕਿ ਅਕਾਲ ਸਹਾਇ ਗਤਕਾ ਅਖਾੜਾ ਸਾਊਥਹਾਲ ਦੀ ਨਵਜੀਤ ਕੌਰ ਦੂਜੇ ਸਥਾਨ ‘ਤੇ ਆਈ।

ਇਸ ਮੌਕੇ ਵਰਡਲ ਗੱਤਕਾ ਫੈਡਰੇਸ਼ਨ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਵਲੋਂ ਗੱਤਕਾ ਪ੍ਰੋਮੋਟਰ ਹਰਜੀਤ ਸਿੰਘ ਗਰੇਵਾਲ ਨੇ ਤਨਮਨਜੀਤ ਸਿੰਘ ਢੇਸੀ ਨੂੰ ਸਨਮਾਨਿਤ ਕੀਤਾ।


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: