ਖਾਸ ਖਬਰਾਂ » ਸਿਆਸੀ ਖਬਰਾਂ » ਸਿੱਖ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਮਾਮਲਿਆਂ ਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਲਈ ਸਿੱਟ ਬਣਾਈ

September 12, 2018 | By

ਚੰਡੀਗੜ੍ਹ: ਪੰਜਾਬ ਸਰਕਾਰ ਨੇ 2015 ਵਿੱਚ ਪੰਜਾਬ ‘ਚ ਵਾਪਰੀਆ ਸ਼੍ਰੀ ਗੁਰੂ ਗੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿਖੇ ਪੰਜਾਬ ਪੁਲਿਸ ਵੱਲੋਂ ਸਿੱਖ ਸੰਗਤਾਂ ਤੇ ਗੋਲੀਬਾਰੀ ਕਰਨ ਦੀਆਂ ਘਟਨਾਵਾਂ ਦੀ ਜਾਂਚ ਕਰਨ ਲਈ ਸਿੱਟ ਬਣਾ ਦਿੱਤੀ ਹੈ।

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ ਕੋਟਕਪੂਰਾ ਚੌਂਕ ਵਿਚ ਸਿੱਖ ਸੰਗਤਾਂ ਵਲੋਂ ਦਿੱਤੇ ਧਰਨੇ ਦੀ ਪੁਰਾਣੀ ਤਸਵੀਰ

ਜ਼ਿਕਰਯੋਗ ਹੈ ਕਿ ਇਨ੍ਹਾਂ ਬੇਅਦਬੀ ਘਟਨਾਵਾਂ ਦੀ ਜਾਂਚ ਕਰਨ ਲਈ ਬਣੇ ਜਸਟਿਸ ਰਣਜੀਤ ਸਿੰਘ ਕਮੀਸ਼ਨ ਦੇ ਲੇਖੇ ਉੱਪਰ 28 ਅਗਸਤ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਈ ਬਹਿਸ ਤੋ ਬਾਅਦ ਕੈਪਟਨ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ ਤੋ ਵਾਪਸ ਲੈਕੇ ਪੰਜਾਬ ਪੁਲਿਸ ਦੇ ਮੁਲਾਜਮਾਂ ਦੀ ਸਿੱਟ ਬਣਾਉਣ ਦਾ ਐਲਾਨ ਕੀਤਾ ਸੀ।

ਪੰਜਾਬ ਸਰਕਾਰ ਦੇ ਬੁਲਾਰੇ ਦੇ ਦੱਸਣ ਅਨੁਸਾਰ ਕਿ ਇਸ ਸਿੱਟ ਵਿੱਚ ਪੰਜਾਬ ਪੁਲਿਸ ਦੇ ਪੰਜ ਮੁਲਾਜਮਾਂ ਕੰਮ ਕਰਨਗੇ। ਇਸ ਸਿੱਟ ਦੇ ਮੁਖੀ, “ਬਿਯੂਰੋ ਆਡ ਇੰਨਵੈਸਟੀਗੇਸ਼ਨ” ਪਰਮੋਦ ਕੁਮਾਰ ਹੋਣਗੇ।

ਮੁਖੀ ਤੋ ਇਲਾਵਾ ਇਸ ਸਿੱਟ ਵਿੱਚ ਆਈ. ਜੀ. ਕਰਾਇਮ ਅਰੂਨਪਾਲ ਸਿੰਘ, ਆਈ. ਜੀ. ਕਰਾਇਮ ਕੰਵਰ ਵਿਜੈ ਪ੍ਰਤਾਪ ਸਿੰਘ, ਐਸ.ਐਸ.ਪੀ ਕਪੁਰਥਲਾ ਸਤਿੰਦਰ ਸਿੰਘ ਅਤੇ ਕਮਾਨਡੈਂਟ ਪੀ.ਆਰ.ਟੀ.ਸੀ ਜਹਾਨਖੇਲਾਂ ਭੁਪਿੰਦਰ ਸਿੰਘ ਹਨ ।


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: