ਖਾਸ ਖਬਰਾਂ

ਭਾਰੀ ਮੀਂਹ ਕਾਰਨ ਪੰਜਾਬ ਦੇ ਕੁਝ ਇਲਾਕਿਆਂ ਵਿਚ ਹੜ੍ਹ ਦਾ ਖਤਰਾ; ਸਰਕਾਰ ਨੇ “ਰੈਡ ਅਲ਼ਰਟ” ਜਾਰੀ ਕੀਤਾ

September 24, 2018 | By

ਚੰਡੀਗੜ੍ਹ: ਪੰਜਾਬ ਅਤੇ ਗੁਆਂਢੀ ਸੂਬੇ ਹਿਮਾਚਲ ਵਿਚ ਲਗਾਤਾਰ ਪੈ ਰਹੇ ਮੀਂਹ ਕਾਰਨ ਪੰਜਾਬ ਵਿਚ ਕੁਝ ਖੇਤਰਾਂ ਵਿਚ ਹੜ੍ਹ ਆਉਣ ਵਰਗੀ ਸਥਿਤੀ ਬਣੀ ਹੋਈ ਹੈ। ਪੰਜਾਬ ਸਰਕਾਰ ਵਲੋਂ ਹਾਲਤ ਨੂੰ ਦੇਖਦਿਆਂ ਸੂਬੇ ਵਿਚ “ਰੈਡ ਅਲਰਟ” ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਨੇ ਸਾਰੇ ਜ਼ਿਲ਼੍ਹਾ ਪ੍ਰਸ਼ਾਸਨਾਂ ਨੂੰ ਮੁਸਤੈਦ ਰਹਿਣ ਲਈ ਕਿਹਾ ਹੈ।
ਅਖਬਾਰੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਫੌਜ ਨੂੰ ਵੀ ਮਦਦ ਲਈ ਤਿਆਰ ਰਹਿਣ ਲਈ ਕਿਹਾ ਹੈ। ਪੰਜਾਬ ਦੇ ਤਿੰਨਾਂ ਦਰਿਆਵਾਂ, ਸਤਲੁੱਜ , ਰਾਵੀ ਅਤੇ ਬਿਆਸ ਦੇ ਨਾਲ ਲਗਦੇ ਇਲਾਕਿਆਂ ਵਿਚ ਕਿਸ਼ਤੀਆਂ ਦਾ ਪ੍ਰਬੰਧ ਕਰਨ ਲਈ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਪੰਜਾਬ ਦੇ ਡੈਮਾਂ ਦਾ ਪ੍ਰਬੰਧ ਕਰਨ ਵਾਲੇ ਭਾਰਤ ਦੇ ਕੇਂਦਰੀ ਅਦਾਰੇ ਭਾਖੜਾ ਬਿਆਸ ਪ੍ਰਬੰਧ ਬੋਰਡ (ਬੀਬੀਐਮਬੀ) ਨੇ ਜਾਣਕਾਰੀ ਦਿੱਤੀ ਹੈ ਕਿ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਬਹੁਤ ਤੇਜੀ ਨਾਲ ਵਧ ਰਿਹਾ ਹੈ। ਜਾਣਕਾਰੀ ਮੁਤਾਬਕ 1400 ਫੁੱਟ ਦੀ ਸਮਰੱਥਾ ਵਾਲੇ ਪੌਂਗ ਡੈਮ ਵਿਚ ਪਾਣੀ ਦਾ ਪੱਧਰ 1385 ਫੁੱਟ ਹੋ ਚੁੱਕਿਆ ਹੈ ਤੇ ਕਿਸੇ ਵੀ ਸਮੇਂ ਡੈਮ ਤੋਂ ਪਾਣੀ ਛੱਡਿਆ ਜਾ ਸਕਦਾ ਹੈ।
ਜੇ ਇਹ ਪਾਣੀ ਛੱਡਿਆ ਜਾਂਦਾ ਹੈ ਤਾਂ ਮੁਕੇਰੀਆਂ, ਦਸੂਹਾ ਅਤੇ ਟਾਂਡਾ ਖੇਤਰ ਦੇ ਇਲਾਕਿਆਂ ਵਿਚ ਪਾਣੀ ਵੜਨ ਦਾ ਖਦਸ਼ਾ ਹੈ।


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: