ਆਮ ਖਬਰਾਂ » ਸਿੱਖ ਖਬਰਾਂ

ਲੰਡਨ ਦੀਆਂ 13 ਯੁਨੀਵਰਸਿਟੀਆਂ ਦੇ ਸਿੱਖ ਵਿਦਿਆਰਥੀਆਂ ਨੇ ਜੱਗੀ ਮਾਮਲੇ ਵਿੱਚ ਭਾਰਤ ਸਰਕਾਰ ਦੀ ਨਿੰਦਾ ਕੀਤੀ

November 28, 2018 | By

ਚੰਡੀਗੜ੍ਹ: ਬਰਤਾਨੀਆ ਦੇ ਸ਼ਹਿਰ ਲੰਡਨ ਦੀਆਂ 13 ਯੂਨੀਵਰਸਿਟੀਆਂ ਦੇ ਸਿੱਖ ਵਿਦਿਆਰਥੀਆਂ ਨੇ “ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ” (ਐਨ.ਆਈ.ਏ) ਨਾਮੀ ਭਾਰਤੀ ਜਾਂਚ ਏਜੰਸੀ ਤੇ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਦੇ ਮਾਮਲੇ ਵਿੱਚ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਭਾਰਤੀ ਉਪਮਹਾਂਦੀਪ ਤੇ ਬਰਤਾਨੀਆ ਵਿੱਚ ਸਿੱਖ ਕਾਰਕੁੰਨਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਨਿਖੇਧੀ ਕੀਤੀ ਹੈ।
ਇਹਨਾਂ ਯੂਨੀਵਰਸਿਟੀਆਂ ਦੇ ਸਿੱਖ ਵਿਦਿਆਰਥੀਆਂ ਵਿਚਕਾਰ ਤਾਲਮੇਲ ਕਰਵਾਉਣ ਵਾਲੀ ਜਥੇਬੰਦੀ “ਨਿਸ਼ਾਨ” ਨੇ ਇਕ ਟਵੀਟ ਰਾਹੀਂ ਕਿਹਾ ਕਿ: “ਲੰਡਨ ਦੀਆਂ 13 ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਸਾਂਝੇ ਤੌਰ ਤੇ ਭਾਰਤ ਸਰਕਾਰ ਵੱਲੋਂ ਨਜਾਇਜ਼ ਤੌਰ ਤੇ ਜਗਤਾਰ ਸਿੰਘ ਜੌਹਲ ਨੂੰ ਲਗਾਤਾਰ ਹਿਰਾਸਤ ਵਿੱਚ ਰੱਖਣ ਅਤੇ ਭਾਰਤੀ ਉਪਮਹਾਂਦੀਪ ਤੇ ਬਰਤਾਨੀਆਂ ਵਿੱਚ ਸਿੱਖ ਕਾਰਕੁੰਨਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਨਿਖੇਧੀ ਕੀਤੀ ਹੈ”।
ਵਿਦਿਆਰਥੀਆਂ ਨੇ ਕਿਹਾ ਕਿ ਪਰਵਾਸੀ ਸਿੱਖ ਭਾਈਚਾਰੇ ਵਜੋਂ ਉਹਨਾਂ ਕੋਲ ‘ਵਿਚਾਰ ਪ੍ਰਗਟਾਉਣ ਦੀ ਅਜ਼ਾਦੀ ਹੈ’ ਤੇ ਉਹ ਬਿਜਲ ਸੱਥ ਜਿਹੇ ਮੰਚਾਂ ਦੀ ਵਰਤੋਂ ਆਪਣੀ ਅਵਾਜ਼ ਬੁਲੰਦ ਕਰਨ ਲਈ ਕਰ ਸਕਦੇ ਹਨ।

ਲੰਡਨ ਦੀਆਂ 13 ਯੁਨੀਵਰਸਿਟੀਆਂ ਦੇ ਸਿੱਖ ਵਿਦਿਆਰਥੀਆਂ ਨੇ ਜੱਗੀ ਮਾਮਲੇ ਵਿੱਚ ਭਾਰਤ ਸਰਕਾਰ ਦੀ ਨਿੰਦਾ ਕੀਤੀ

ਜਗਤਾਰ ਸਿੰਘ ਜੱਗੀ ਦੇ ਭਰਾ ਗੁਰਪ੍ਰੀਤ ਸਿੰਘ ਜੌਹਲ ਨੇ #FreejaggiNow ਮੁਹਿੰਮ ਨੂੰ ਸਿੱਖ ਸੰਗਤਾਂ ਵੱਲੋਂ ਮਿਲ ਰਹੇ ਹੁੰਗਾਰੇ ਲਈ ਧੰਨਵਾਦ ਕੀਤਾ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਜਗਤਾਰ ਸਿੰਘ ਜੱਗੀ ਨੂੰ ਲੰਘੇ ਸਾਲ 4 ਨਵੰਬਰ ਨੂੰ ਜਲੰਧਰੋਂ ਗ੍ਰਿਫਤਾਰ ਕੀਤਾ ਸੀ। ਬਾਅਦ ਵਿੱਚ ਉਸ ਉੱਤੇ ਕਈ ਮਾਮਲੇ ਦਰਜ਼ ਕੀਤੇ ਗਏ ਤੇ ਇਹਨਾਂ ਮਾਮਲਿਆਂ ਦੀ ਜਾਂਚ ਐਨ.ਆਈ.ਏ. ਨੂੰ ਸੌਂਪ ਦਿੱਤੀ ਗਈ । ਇੱਕ ਸਾਲ ਲੰਘ ਜਾਣ ਉੱਤੇ ਵੀ ਇਹਨਾਂ ਮਾਮਲਿਆਂ ਦੀ ਸੁਣਵਾਈ ਵਿੱਚ ਕੋਈ ਜ਼ਿਕਰਯੋਗ ਕਾਰਵਾਈ ਨਹੀਂ ਹੋ ਸਕੀ ਤੇ ਮੌਜੂਦਾ ਹਾਲਾਤ ਇਹ ਹੈ ਕਿ ਐਨ.ਆਈ.ਏ. ਨੇ ਭਾਰਤੀ ਸੁਪਰੀਮ ਕੋਰਟ ਕੋਲ ਪਹੁੰਚ ਕਰਕੇ ਹੇਠਲੀ ਅਦਾਲਤ ਵਿੱਚ ਚੱਲ ਰਹੀ ਸੁਣਵਾਈ ਉੱਤੇ ਰੋਕ ਲਵਾ ਲਈ ਹੈ। ਅਸਲ ਵਿੱਚ ਐਨ.ਆਈ.ਏ. ਇਹਨਾਂ ਮੁਕਦਮਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਵਾਉਣੀ ਚਾਹੁੰਦੀ ਹੈ ਤੇ ਗ੍ਰਿਫਤਾਰ ਨੌਜਵਾਨਾਂ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਰੱਖਣਾ ਚਾਹੁੰਦੀ ਹੈ।
ਜਗਤਾਰ ਸਿੰਘ ਜੱਗੀ ਦੇ ਵਕੀਲਾਂ ਐਡਵੋਕੇਟ ਬਰਜਿੰਦਰ ਸਿੰਘ ਸੋਢੀ ਅਤੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਦਾ ਕਹਿਣਾ ਹੈ ਕਿ ਐਨ.ਆਈ.ਏ. ਜਾਣਬੁੱਝ ਕੇ ਇਸ ਮਾਮਲੇ ਦੀ ਕਾਰਵਾਈ ਨੂੰ ਲਮਕਾ ਰਹੀ ਹੈ। ਉਹਨਾ ਦਾਅਵਾ ਕੀਤਾ ਕਿ ਐਨ.ਆਈ.ਏ. ਕੋਲ ਜਗਤਾਰ ਸਿੰਘ ਜੱਗੀ ਖਿਲਾਫ ਲਾਏ ਦੋਸ਼ਾਂ ਨੂੰ ਸਾਬਤ ਕਰਨ ਲਈ ਸਬੂਤ ਜਾਂ ਗਵਾਹ ਨਹੀਂ ਹਨ ਜਿਸ ਕਾਰਨ ਉਹ ਮਾਮਲੇ ਨੂੰ ਬੇਲੋੜਾ ਲਮਕਾ ਕੇ ਗ੍ਰਿਫਤਾਰ ਕੀਤੇ ਨੌਜਵਾਨਾਂ ਤੇ ਉਹਨਾਂ ਦੇ ਪਰਵਾਰਾਂ ਨੂੰ ਪਰੇਸ਼ਾਨ ਕਰ ਰਹੀ ਹੈ। ਉਹਨਾਂ ਕਿਹਾ ਕਿ ਇਹਨਾਂ ਮਾਮਲਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਵਾਉਣ ਅਤੇ ਗ੍ਰਿਫਤਾਰ ਕੀਤੇ ਨੌਜਵਾਨਾਂ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ ਕਰਨ ਅਸਲ ਵਿੱਚ ਪਰੇਸ਼ਾਨ ਕਰਨ ਦੀ ਇਸੇ ‘ਸਾਜਿਸ਼’ ਦਾ ਹਿੱਸਾ ਹਨ।


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: