ਸਿਆਸੀ ਖਬਰਾਂ

ਹਰਵਿੰਦਰ ਸਿੰਘ ਫੂਲਕਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦਿੱਤਾ; ਅਗਲਾ ਐਲਾਨ ਅੱਜ ਕਰਨਗੇ

January 4, 2019 | By

ਚੰਡੀਗੜ੍ਹ: ਹਲਕਾ ਦਾਖਾ ਤੋਂ ਐਮ.ਐਲ.ਏ. ਅਤੇ ਆਮ ਆਦਮੀ ਪਾਰਟੀ ਦੇ ਆਗੂ ਹਰਵਿੰਦਰ ਸਿੰਘ ਫੂਲਕਾ ਨੇ ਬੀਤੇ ਕੱਲ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।

ਸੰਖੇਪ ਜਾਣਕਾਰੀ ਜਾਰੀ ਕਰਦਿਆਂ ਹਰਵਿੰਦਰ ਸਿੰਘ ਫੂਲਕਾ ਨੇ ਕਿਹਾ ਕਿ ਉਹਨਾਂ ਨੇ ਅਰਵਿੰਦਰ ਕੇਜਰੀਵਾਲ ਨੂੰ ਮਿਲ ਕੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ।

⊕ ਇਸ ਖਬਰ ਨੂੰ ਅੰਰਗੇਜ਼ੀ ਵਿਚ ਪੜ੍ਹੋ – H S Phoolka Resigns from Aam Aadmi Party

ਫੂਲਕਾ ਮੁਤਾਬਕ ਅਰਵਿੰਦਰ ਕੇਜਰੀਵਾਲ ਨੇ ਉਹਨਾਂ ਨੂੰ ਅਸਤੀਫਾ ਨਾ ਦੇਣ ਲਈ ਕਿਹਾ ਪਰ ਉਹ ਦ੍ਰਿੜ ਰਹੇ।

ਹਰਵਿੰਦਰ ਸਿੰਘ ਫੂਲਕਾ ਅਤੇ ਅਰਵਿੰਦ ਕੇਜਰੀਵਾਲ

ਫੂਲਕਾ ਨੇ ਕਿਹਾ ਕਿ ਉਹ ਸ਼ੁੱਕਰਵਾਰ ਨੂੰ ਪੱਤਰਕਾਰ ਨਾਲ ਗੱਲਬਾਤ ਕਰਕੇ ਅਸਤੀਫੇ ਪਿਛਲੇ ਕਾਰਨ ਅਤੇ ਆਪਣੀਆਂ ਅੱਗੇ ਦੀਆਂ ਵਿਓਂਤਾਂ ਬਾਰੇ ਜਾਣਕਾਰੀ ਸਾਂਝੀ ਕਰਨਗੇ।

ਜ਼ਿਕਰਯੋਗ ਹੈ ਕਿ ਹਰਵਿੰਦਰ ਸਿੰਘ ਫੂਲਕਾ ਨੇ ਇਹ ਕਹਿੰਦੇ ਆ ਰਹੇ ਸਨ ਕਿ ਜੇਕਰ ਆਪ ਨੇ ਚੋਣਾਂ ਲਈ ਕਾਂਗਰਸ ਨਾਲ ਸਮਝੌਤਾ ਕੀਤਾ ਤਾਂ ਉਹ ਅਸਤੀਫਾ ਦੇ ਦੇਣਗੇ ਹਾਲਾਂਕਿ ਹੁਣ ਉਹਨਾਂ ਆਪ ਵਲੋਂ ਕਾਂਗਰਸ ਨਾਲ ਸਮਝੌਤਾ ਨਾ ਕਰਨ ਦੇ ਬਾਵਜੂਦ ਵੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।

ਦੱਸਣਾ ਬਣਦਾ ਹੈ ਕਿ ਲੰਘੇ ਕੱਲ ਹੀ ਆਪ ਦੇ ਦਿੱਲੀ ਦੇ ਆਗੂ ਸੰਜੇ ਸਿੰਘ ਨੇ ਇਕ ਟੀਵੀ ਮੁਲਾਕਾਤ ਵਿਚ ਕਿਹਾ ਕਿ ਆਪ ਕਾਂਗਰਸ ਦੀ ਅਗਵਾਈ ਵਾਲੇ ਚੋਣ ਗੱਠਜੋੜ ਵਿਚ ਸ਼ਾਮਲ ਨਹੀਂ ਹੋਵੇਗੀ ਅਤੇ ਪਾਰਟੀ ਵਲੋਂ ਲੋਕ ਸਭਾ ਚੋਣਾਂ ਇਕੱਲਿਆਂ ਹੀ ਲੜੀਆਂ ਜਾਣਗੀਆਂ।


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: