ਸਿਆਸੀ ਖਬਰਾਂ

ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਲੁੱਟਿਆ ਖਜਾਨਾ ਵਾਪਸ ਕਰਨ ਲਈ ਅਮਰਿੰਦਰ ਸਿੰਘ ਨੇ ਰਾਜਨਾਥ ਨੂੰ ਚਿੱਠੀ ਲਿਖੀ

March 8, 2019 | By

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ 1984 ਵਿਚ ਭਾਰਤੀ ਫੌਜ ਦੇ ਸ੍ਰੀ ਦਰਬਾਰ ਸਹਿਬ, ਅੰਮ੍ਰਿਤਸਰ ਭਵਨ ਸਮੂਹ ਸਥਿਤ ਸਿੱਖ ਰੈਫਰੈਂਸ ਲਾਇਬ੍ਰੇਰੀ ਤੋਂ ਹਟਾਈ ਗਈ ਇਤਿਹਾਸਕ ਸਮਗਰੀ ਤੁਰੰਤ ਵਾਪਸ ਕਰਨ ਵਾਸਤੇ ਭਾਰਤ ਸਰਕਾਰ ਦੇ ਘਰੇਲੂ ਮਾਮਲਿਆਂ ਦੇ ਵਜ਼ੀਰ ਰਾਜਨਾਥ ਸਿੰਘ ਨੂੰ ਚਿੱਠੀ ਲਿਖੀ ਹੈ।

⊕ ਇਹ ਖਬਰ ਅੰਗਰੇਜ਼ੀ ਚ ਪੜ੍ਹੋ – Return Historical Artifacts of Sikh Reference Library: Amarinder Singh Writes to Indian Government

ਬੀਤੇ ਕੱਲ ਪੰਜਾਬ ਦੇ ਮੁੱਖ ਮੰਤਰੀ ਦੇ ਦਫਤਰ ਤੋਂ ਜਾਰੀ ਕੀਤੇ ਗਏ ਇਕ ਲਿਖਤੀ ਬਿਆਨ ਵਿਚ ਕਿਹਾ ਗਿਆ ਹੈ ਕਿ ਅਮਰਿੰਦਰ ਸਿੰਘ ਇਸ ਮਾਮਲੇ ਵਿੱਚ ਭਾਰਤ ਸਰਕਾਰ ਦੇ ਘਰੇਲੂ ਮਾਮਲਿਆਂ ਦੇ ਵਜ਼ੀਰ ਦੇ ਦਖਲ ਦੀ ਮੰਗ ਕਰਦੇ ਹੋਏ ਅਮਰਿੰਦਰ ਸਿੰਘ ਨੇ ਕਿਹਾ ਕਿ ਇੰਗਲੈਂਡ ਤੋਂ ਸਿੱਖ ਜਥੇਬੰਦੀਆਂ ਦੀ ਤਾਲਮੇਲ ਕਮੇਟੀ ਦੇ ਕੁਝ ਨੁਮਾਇੰਦਿਆਂ ਦਾ ਇੱਕ ਵਫ਼ਦ ਹਾਲ ਹੀ ਵਿੱਚ ਉਨਾਂ ਨੂੰ ਮਿਲਿਆ ਅਤੇ ਉਨਾਂ ਨੇ ਇੰਗਲੈਂਡ ਦੇ ਸਿੱਖ ਭਾਈਚਾਰੇ ਅਤੇ ਉੱਥੇ ਵਸੇ ਭਾਰਤੀਆਂ ਨਾਲ ਸਬੰਧਤ ਕੁਝ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਨਾਂ ਵਿੱਚ ਹਰਿਮੰਦਰ ਸਾਹਿਬ ਲਿਜਾਈ ਗਈ ਇਤਿਹਾਸਕ ਸਮੱਗਰੀ ਨਾਲ ਸਬੰਧਤ ਮੁੱਦਾ ਵੀ ਸ਼ਾਮਲ ਸੀ।

ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਦਰਵਾਜੇ ਉੱਤੇ ਲੱਗੀ ਤਖਤੀ ਦੀ ਇਕ ਪੁਰਾਣੀ ਤਸਵੀਰ

ਸਰਕਾਰੀ ਬਿਆਨ ਮੁਤਾਬਕ ਮੁੱਖ ਮੰਤਰੀ ਨੇ ਆਪਣੀ ਚਿੱਠੀ ਵਿਚ ਅੱਗੇ ਲਿਿਖਆ ਹੈ ਕਿ ਪੰਜਾਬ ਸਰਕਾਰ ਇੰਗਲੈਂਡ ਦੇ ਸਿੱਖਾਂ ਦੇ ਵਫ਼ਦ ਵੱਲੋਂ ਚੁੱਕੇ ਗਏ ਮੁੱਦਿਆਂ ਦੇ ਬਾਰੇ ਢੁਕਵੇਂ ਪੱਧਰ ’ਤੇ ਪਹਿਲਾਂ ਹੀ ਵਿਚਾਰ ਚਰਚਾ ਕਰ ਰਹੀ ਹੈ। ਪਰ ਇਤਿਹਾਸਕ ਸਮੱਗਰੀ ਸ੍ਰੀ ਦਰਬਾਰ ਸਾਹਿਬ ਸਥਿਤ ਸਿੱਖ ਰੈਫਰੈਂਸ ਲਾਇਬ੍ਰੇਰੀ ਨੂੰ ਵਾਪਸ ਦੇਣ ਦੇ ਵਾਸਤੇ ਭਾਰਤ ਸਰਕਾਰ ਦੇ ਘਰੇਲੂ ਮਾਮਲਿਆਂ ਦੇ ਮੰਤਰਾਲੇ ਦੇ ਦਖਲ ਦੀ ਜ਼ਰੂਰੀ ਲੋੜ ਹੈ।

ਮੁੱਖ ਮੰਤਰੀ ਨੇ ਅੱਗੇ ਲਿਿਖਆ ਹੈ ਕਿ ਬਹੁਤ ਸਾਰਾ ਸਿੱਖ ਧਰਮ ਦੀ ਵਡਮੁੱਲੀ ਅਤੇ ਇਤਿਹਾਸਕ ਸਮੱਗਰੀ ਜੂਨ, 1984 ਵਿੱਚ ਭਾਰਤੀ ਫੌਜ ਆਪਣੇ ਨਾਲ ਲੈ ਗਈ ਸੀ ਅਤੇ ਇਸ ਨੂੰ ਅਜੇ ਤੱਕ ਵਾਪਸ ਨਹੀ ਕੀਤਾ ਗਿਆ। ਸਿੱਖਾਂ ਵੱਲੋਂ ਇਸ ਮਸਲੇ ਨੂੰ ਵਾਰ-ਵਾਰ ਚੁੱਕਿਆ ਜਾਂਦਾ ਰਿਹਾ ਹੈ ਤੇ ਪੰਜਾਬ ਸਰਕਾਰ ਨੇ ਭਾਰਤ ਸਰਕਾਰ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਬੇਨਤੀ ਕੀਤੀ ਹੈ ਤਾਂ ਜੋ ਇਹ ਇਤਿਹਾਸਕ ਸਮੱਗਰੀ ਵਾਪਸ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ’ਚ ਬਹਾਲ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਇਹ ਮਾਮਲਾ ਜਲਦੀ ਹੱਲ ਕਰਨ ਵਾਸਤੇ ਰਾਜਨਾਥ ਸਿੰਘ ਤੋਂ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਇਹ ਸਿੱਖਾਂ ਦੀ ਲੰਮੇ ਸਮੇਂ ਤੋਂ ਲਮਕਦੀ ਆ ਰਹੀ ਹੋਈ ਮੰਗ ਹੈ। ਉਨਾਂ ਨੇ ਇਸ ਮਾਮਲੇ ਨੂੰ ਹੱਲ ਕਰਨ ਲਈ ਭਾਰਤ ਸਰਕਾਰ ਵਾਸਤੇ ਲੋੜੀਂਦੇ ਕਿਸੇ ਵੀ ਸਹਿਯੋਗ ਤੇ ਸਹਾਇਤਾ ਲਈ ਪੇਸ਼ਕਸ਼ ਕੀਤੀ।


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: