ਸਿੱਖ ਖਬਰਾਂ

ਦਿੱਲੀ ਹਿੰਸਾ ਦੇ ਪੀੜਤਾਂ ਦੀ ਮਦਦ ਤੇ ਸੁਰੱਖਿਆ ਕਰੋ: ਸ਼੍ਰੀ ਅਕਾਲ ਤਖਤ ਸਾਹਿਬ ਦਾ ਸਿੱਖਾਂ ਨੂੰ ਸੰਦੇਸ਼

February 27, 2020 | By

ਸ੍ਰੀ ਅੰਮ੍ਰਿਤਸਰ: ਅੱਜ ਮਿਤੀ 26 ਫਰਵਰੀ 2020 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਏ ਗਏ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ: “ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵਿਚ ਜੋ ਹਿੰਸਾਂ ਦੀਆਂ ਬਹੁਤ ਹੀ ਮੰਦਭਾਗੀਆਂ ਘਟਨਾਵਾਂ ਵਾਪਰੀਆ ਹਨ, ਜਿਸ ਵਿਚ ਕਈ ਵਿਅਕਤੀਆਂ ਦੇ ਜਖਮੀ ਅਤੇ ਮਾਰੇ ਜਾਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਜੋ ਸ਼ਰਨ ਆਉਂਦਾ ਹੈ ਉਸ ਨੂੰ ਗਲੇ ਨਾਲ ਲਗਾਉਣਾ ਸਾਡਾ ਸਿੱਖੀ ਦਾ ਸਿਧਾਂਤ ਹੈ। ਇਸ ਵਕਤ ਦਿੱਲੀ ਵਿਚ ਹਾਲਾਤ ਬਹੁਤ ਹੀ ਨਾਜੁਕ ਬਣੇ ਹੋਏ ਹਨ, ਜਿਸ ਦੇ ਮੱਦੇਨਜ਼ਰ ਦਿੱਲੀ ਦੇ ਸਾਰੇ ਹੀ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਇਸ ਦੁੱਖ ਦੀ ਘੜੀ ਵਿਚ ਇਨ੍ਹਾਂ ਪੀੜਤਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ, ਭਾਵੇਂ ਉਹ ਪੀੜਤ ਹਿੰਦੂ/ਮੁਸਲਮਾਨ ਜਾਂ ਕੋਈ ਵੀ ਹੋਵੇ”।

 

ਬਿਆਨ ਵਿੱਚ ਅੱਗੇ “ਜਿਹੜੇ ਵੀ ਹਿੰਸਾ ਦਾ ਸ਼ਿਕਾਰ ਹੋਏ ਲੋਕ ਨੇ ਉਨ੍ਹਾਂ ਦੀ ਗੁਰਦੁਆਰਾ ਸਾਹਿਬਾਨ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇ।ਸਿੰਘ ਸਾਹਿਬ ਜੀ ਨੇ ਖਾਸ ਤੌਰ ‘ਤੇ ਇਹ ਵੀ ਕਿਹਾ ਹੈ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕ ਪੀੜਤਾਂ ਨੂੰ ਸ਼ਰਨ ਵੀ ਦੇਣ ਅਤੇ ਲੰਗਰ ਆਦਿ ਦਾ ਪ੍ਰਬੰਧ ਵੀ ਕਰਨ। ਇਸ ਤੋਂ ਇਲਾਵਾ ਬੱਚਿਆਂ ਤੇ ਔਰਤਾਂ ਦੀ ਸੁਰੱਖਿਆ ਦਾ ਵਿਸ਼ੇਸ਼ ਤੌਰ ‘ਤੇ ਧਿਆਨ ਰੱਖਿਆ ਜਾਵੇ”।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।