ਖਾਸ ਖਬਰਾਂ

ਕੇਜਰੀਵਾਲ ਦੇ ਸਹੁੰ ਚੁੱਕ ਸਮਾਗਮ ਵਿੱਚ ਦੂਜੇ ਸੂਬਿਆਂ ਦੇ ਸਿਆਸੀ ਆਗੂ ਨਹੀਂ ਬੁਲਾਏ ਜਾਣਗੇ 

February 13, 2020 | By

ਨਵੀਂ ਦਿੱਲੀ: ਤੀਸਰੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਅਰਵਿੰਦ ਕੇਜਰੀਵਾਲ ਦੇ ਸਹੁੰ ਚੁੱਕ ਸਮਾਗਮ ਵਿੱਚ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀ ਜਾਂ ਸਿਆਸੀ ਆਗੂ ਨਹੀਂ ਬੁਲਾਏ ਜਾਣਗੇ। 

ਅਰਵਿੰਦ ਕੇਜਰੀਵਾਲ

ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਆਗੂ ਗੋਪਾਲ ਰਾਏ ਵੱਲੋਂ ਖਬਰਖਾਨੇ ਨਾਲ ਸਾਂਝੀ ਕੀਤੀ ਗਈ ਹੈ। 

ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਵੱਲੋਂ 16 ਫਰਵਰੀ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਹੋਣ ਵਾਲੇ ਇੱਕ ਸਹੁੰ ਚੁੱਕ ਸਮਾਗਮ ਮੌਕੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਜਾਵੇਗੀ। 

ਗੋਪਾਲ ਰਾਏ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਿੱਲੀ ਦੇ ਲੋਕਾਂ ਨਾਲ ਹੀ ਸਹੁੰ ਚੁੱਕੇਗਾ ਜਿੰਨ੍ਹਾਂ ਨੇ ਉਸ ਵਿੱਚ ਵਿਸ਼ਵਾਸ ਜਤਾਉਂਦਿਆਂ ਆਮ ਆਦਮੀ ਪਾਰਟੀ ਨੂੰ ਮੁੜ ਜਤਾਇਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।