ਸਿੱਖ ਖਬਰਾਂ

ਬੇਅਦਬੀ ਮਾਮਲੇ: ਸਿੱਖ ਜਥੇਬੰਦੀਆਂ ਨੇ ਪੱਟੀ ਤੋਂ ਵਿਧਾਇਕ ਹਰਮਿੰਦਰ ਗਿੱਲ ਦੇ ਘਰ ਦੇ ਬਾਹਰ ਧਰਨਾ ਦਿੱਤਾ

March 16, 2020 | By

ਤਰਨਤਾਰਨ/ਅੰਮ੍ਰਿਤਸਰ: ਬੀਤੇ ਕੱਲ੍ਹ 15 ਮਾਰਚ ਨੂੰ ਅਲਾਇੰਸ ਫਾਰ ਸਿੱਖ ਆਰਗੇਨਾਈਜੇਸ਼ਨ ਦੇ ਇੱਕ 51 ਜੀਆਂ ਦੇ ਜਥੇ ਨੇ ਪੱਟੀ ਤੋਂ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੇ ਘਰ ਦੇ ਬਾਹਰ ਧਰਨਾ ਦੇ ਇਹ ਯਾਦ ਕਰਵਾਇਆ ਗਿਆ ਕਿ ਪੰਜਾਬ ਵਿਚਲੀ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਰਗਾੜੀ ਬੇਅਦਬੀ ਮਾਮਲੇ ਅਤੇ ਸਾਕਾ ਬਹਿਬਲ ਕਲਾਂ ਦੇ ਮਾਮਲੇ ਵਿੱਚ ਦੋਸ਼ੀਆਂ ਨੂੰ ਸਜਾ ਦੇਣ ਵਿੱਚ ਨਾਕਾਮ ਨਾਕਾਮ ਰਹੀ ਹੈ।

ਇਸ ਮੌਕੇ ਸਿੱਖ ਕਾਰਕੁੰਨ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੇ ਰਣਜੀਤ ਐਵੀਨਿਊ ਸਥਿਤ ਘਰ ਦੇ ਬਾਹਰ ਸੜਕ ਉੱਪਰ ਧਰਨੇ ‘ਤੇ ਬੈਠੇ ਗਏ ਜਿਸ ਤੋਂ ਬਾਅਦ ਉਨ੍ਹਾਂ ਨਾਲ ਆਏ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। 

ਇਸ ਮੌਕੇ ਹਰਮਿੰਦਰ ਸਿੰਘ ਗਿੱਲ ਨੇ ਆਪ ਵੀ ਧਰਨਾਕਾਰੀਆਂ ਵਿੱਚ ਸ਼ਾਮਿਲ ਹੋ ਕੇ ਗੁਰਬਾਣੀ ਕੀਰਤਨ ਸੁਣਿਆ ਅਤੇ ਧਰਨਾਕਾਰੀਆਂ ਦੇ ਸਵਾਲ ਸੁਣੇ ਤੇ ਆਪਣਾ ਪੱਖ ਪੇਸ਼ ਕੀਤਾ। 

ਅਲਾਇੰਸ ਫਾਰ ਸਿੱਖਾਂ ਆਰਗੇਨਾਈਜ਼ੇਸ਼ਨਸ ਦੇ ਆਗੂ ਸੁਖਦੇਵ ਸਿੰਘ ਫਗਵਾੜਾ ਨੇ ਸਿੱਖ ਸਿਆਸਤ ਜਾਣਕਾਰੀ ਦਿੰਦਿਆਂ ਕਿਹਾ ਕਿ ਬਰਗਾੜੀ ਵਿਅਕਤੀ ਮਾਮਲੇ ਦੇ ਅਸਲ ਦੋਸ਼ੀਆਂ ਅਤੇ ਸਾਜਿਸ਼ ਕਰਤਾਵਾਂ ਉੱਤੇ ਕਾਰਵਾਈ ਨਾ ਹੋਣ ਬਾਰੇ ਪੁੱਛੇ ਸਵਾਲ ਉੱਤੇ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਇਸ ਨਾਕਾਮੀ ਦਾ ਠੀਕਰਾ ਕੇਂਦਰ ਸਰਕਾਰ ਅਤੇ ਸੀ.ਬੀ.ਆਈ. ਉੱਪਰ ਭੰਨਣ ਦੀ ਕੋਸ਼ਿਸ਼ ਕੀਤੀ ਪਰ ਉਹ ਇਸ ਗੱਲ ਦਾ ਜਵਾਬ ਨਹੀਂ ਦੇ ਸਕੇ ਕਿ 2017 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਉਨ੍ਹਾਂ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਕੋਲੋਂ ਵਾਪਸ ਲੈਣ ਬਾਰੇ ਵੀ ਵੱਡੇ ਦਾਅਵੇ ਕੀਤੇ ਸਨ ਪਰ ਹੁਣ ਉਨ੍ਹਾਂ ਦਾਅਵਿਆਂ ਅਤੇ ਵਾਅਦਿਆਂ ਦਾ ਕੀ ਬਣਿਆ ਹੈ?

ਉਨ੍ਹਾਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੂੰ ਇਹ ਸਵਾਲ ਵੀ ਕੀਤਾ ਕਿ ਸਾਕਾ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਗੋਲੀ ਚਲਾਉਣ ਦਾ ਹੁਕਮ ਦੇਣ ਵਾਲੇ ਉੱਚ ਅਫਸਰਾਂ ਵਿਰੁੱਧ ਹੁਣ ਤੱਕ ਕੋਈ ਕਾਰਵਾਈ ਕਿਉਂ ਨਹੀਂ ਹੋਈ?

ਸਿੱਖ ਧਰਨਾਕਾਰੀਆਂ ਵੱਲੋਂ ਇਹ ਸਵਾਲ ਵੀ ਚੁੱਕਿਆ ਗਿਆ ਕਿ 1986 ਦੇ ਸਾਕਾ ਨਕੋਦਰ ਵਿੱਚ ਸਿੱਖ ਸਟੂਡੈਂਟਸ ਫੈਡਰੇਸ਼ਨ ਨਾਲ ਸਬੰਧਤ 4 ਸਿੱਖ ਨੌਜਵਾਨ ਸ਼ਹੀਦ ਹੋਏ ਸਨ ਪਰ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਹਾਲਤਾਂ ਚ ਕੋਈ ਵੀ ਕੋਸ਼ਿਸ਼ ਕਿਉਂ ਨਹੀਂ ਕੀਤੀ ਗਈ ਜਦਕਿ ਹਰਮਿੰਦਰ ਸਿੰਘ ਗਿੱਲ ਖੁਦ ਲੰਮਾ ਸਮਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨਾਲ ਜੁੜੇ ਰਹੇ ਸਨ।

 

ਇਸ ਮੌਕੇ ਹਰਮਿੰਦਰ ਸਿੰਘ ਗਿੱਲ ਨੇ ਉਕਤ ਮਾਮਲਿਆਂ ਵਿੱਚ ਪੰਜਾਬ ਸਰਕਾਰ ਦੀ ਨਾਕਾਮੀ ਨੂੰ ਮੰਨਿਆ ਅਤੇ ਕਿਹਾ ਕਿ ਉਹ ਇਸ ਮਾਮਲੇ ਪੰਜਾਬ ਦੇ ਮੁੱਖ ਮੰਤਰੀ ਕੋਲ ਮੁੜ ਚੁੱਕਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।