ਵਿਦੇਸ਼ » ਸਿੱਖ ਖਬਰਾਂ

ਲੰਡਨ ਵਿੱਚ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਘੱਲੂਘਾਰਾ ਜੂਨ ’84 ਦੀ ਯਾਦ ਵਿੱਚ ਕੀਤਾ ਸੰਕੇਤਕ ਰੋਸ ਮੁਜ਼ਾਹਰਾ

June 8, 2020 | By

ਚੰਡੀਗੜ੍ਹ: ਬਰਤਾਨੀਆ ਵਿੱਚ ਅਜ਼ਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤਿ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ ਵੱਲੋਂ ਸਿੱਖ ਤਵਾਰੀਖ ਵਿੱਚ ਵਾਪਰੇ ਤੀਸਰੇ ਖੂਨੀ ਘੱਲੂਘਾਰੇ ਦੀ ਯਾਦ ਨੂੰ ਸਮਰਪਤਿ ਸੰਕੇਤਕ ਰੋਸ ਮੁਜ਼ਾਹਰਾ ਕੀਤਾ ਗਿਆ। ਸਿੱਖ ਜੂਨ 1984 ਦੇ ਖੂਨੀ ਘੱਲੂਘਾਰੇ ਨੂੰ ਸਦਾ ਹੀ ਯਾਦ ਰੱਖਣਗੇ ਅਤੇ ਕੌਮੀ ਅਜ਼ਾਦੀ ਦੇ ਨਿਸ਼ਾਨੇ ਖਾਲਿਸਤਾਨ ਲਈ ਆਖਰੀ ਦਮ ਤੱਕ ਯਤਨ ਜਾਰੀ ਰੱਖਣਗੇ। ਬੀਤੇ ਐਤਵਾਰ ਲੰਡਨ ਵਿੱਚ ਬ੍ਰਿਟਿਸ਼ ਸਰਕਾਰ ਦੇ ਕਰੋਨਾ ਸਬੰਧੀ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਤੇ ਚੱਲਦਿਆਂ ਸੈਂਕੜਿਆਂ ਦੀ ਤਾਦਾਦ ਵਿੱਚ ਵੈਲੰਗਿਟਨ ਅਰਚ ਹਾਈਡ ਪਾਰਕ ਲੰਡਨ ਤੋਂ ਟਰਫਾਲਗਰ ਸੁਕੇਅਰ ਤੱਕ ਰੋਸ ਮਾਰਚ ਕੀਤਾ ਗਿਆ ।

ਪੰਜ ਸਿੰਘਾਂ ਦੀ ਅਗਵਾਈ ਵਿੱਚ ਅਰੰਭ ਹੋਏ ਇਸ ਰੋਸ ਮਾਰਚ ਵਿੱਚ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਾ, ਜਨਰਲ ਸੁਬੇਗ ਸਿੰਘ ਜੀ, ਭਾਈ ਅਮਰੀਕ ਸਿੰਘ ਜੀ ਸਮੇਤ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਪ੍ਰਣਾਮ ਕਰਦਿਆਂ ਖਾਲਿਸਤਾਨ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਦੁਹਰਾਇਆ ਗਿਆ। ਰੋਸ ਮਾਰਚ ਵਿੱਚ ਪੰਜ ਸੌ ਦੇ ਕਰੀਬ ਪੁੱਜੀਆਂ ਸਿੱਖ ਸੰਗਤਾਂ ਵਿੱਚ 25 ਕੁ ਸਿੰਘਾਂ ਨੂੰ ਛੱਡ ਕੇ ਬਾਕੀ ਸਾਰੇ ਹੀ ਨੌਜਵਾਨ ਸਨ, ਖਾਸਕਰ ਜਿਹਨੇ ਦੇ ਜਨਮ ਵੀ ਘੱਲੂਘਾਰੇ ਤੋਂ ਬਾਅਦ ਹੋਏ ਸਨ, ਜੋ ਕਿ ਕੌਮ ਵਿੱਚ ਆ ਰਹੇ ਉਭਾਰ ਅਤੇ ਕੌਮੀ ਦ੍ਰਿੜਤਾ ਦੀ ਨਿਸ਼ਾਨੀ ਹੈ, ਜਿਸ ਤੇ ਸਿੱਖ ਆਗੂਆਂ ਨੇ ਤਸੱਲੀ ਅਤੇ ਫਖਰ ਦਾ ਪ੍ਰਗਟਾਵਾ ਕੀਤਾ ।

ਹਾਈਡ ਪਾਰਕ ਅਤੇ ਟਰਫਾਲਗਰ ਸੁਕਏਅਰ ਵਿਖੇ ਸਿੱਖ ਸੰਗਤਾਂ ਨੂੰ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਦੇ ਕੋਆਰਡੀਨੇਟਰਜ਼ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸਿ਼ੰਦਰ ਸਿੰਘ ਡੱਲੇਵਾਲ ਤੋਂ ਇਲਾਵਾ ਭਾਈ ਅਮਰੀਕ ਸਿੰਘ ਗਿੱਲ ਪ੍ਰਧਾਨ ਸਿੱਖ ਫੈਡਰੇਸ਼ਨ ਯੂ,ਕੇ, ਭਾਈ ਦਵਿੰਦਰਜੀਤ ਸਿੰਘ, ਭਾਈ ਹਰਦੀਸ਼ ਸਿੰਘ, ਭਾਈ ਪਵਿੱਤਰ ਸਿੰਘ ਖੈਰਾ ਪ੍ਰਧਾਨ ਪ੍ਰਬੰਧਕ ਕਮੇਟੀ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਕਾਵੈਂਟਰੀ, ਭਾਈ ਜਗਰੂਪ ਸਿੰਘ ਕਾਵੈਂਟਰੀ, ਭਾਈ ਜੱਸ ਸਿੰਘ ਡਰਬੀ, ਭਾਈ ਜਤਿੰਦਰ ਸਿੰਘ ਬਾਸੀ ਸਿੱਖ ਕੌਂਸਲ, ਨੌਜਵਾਨ ਭਾਈ ਹਰਜਿੰਦਰ ਸਿੰਘ , ਭਾਈ ਗੁਰਪ੍ਰੀਤ ਸਿੰਘ ਜੌਹਲ ਭਰਾਤਾ ਭਾਈ ਜਗਤਾਰ ਸਿੰਘ ਜੱਗੀ ਜੌਹਲ ਆਦਿ ਨੇ ਸਿੱਖ ਸੰਗਤਾਂ ਨੂੰ ਸੰਬੋਧਨ ਕੀਤਾ।

ਵੱਖ-ਵੱਖ ਬੁਲਾਰਿਆਂ ਨੇ ਜਿੱਥੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਉੱਥੇ ਭਾਰਤ ਵਿੱਚ ਸਿੱਖ ਕੌਮ ਤੇ ਹੋ ਰਹੇ ਜ਼ੁਲਮਾਂ ਧੱਕਸ਼ਾਹੀਆਂ ਦਾ ਵਰਨਣ ਕਰਦਿਆਂ ਹਰ ਸਮੱਸਿਆ ਦਾ ਕੇਵਲ ਖਾਲਿਸਤਾਨ ਦੱਸਦਿਆਂ ਸਿੱਖ ਕੌਮ ਨੂੰ ਇਸ ਕੌਮੀ ਕਾਰਜ ਵਾਸਤੇ ਯਤਨਸ਼ੀਲ ਹੋਣ ਦੀ ਅਪੀਲ ਕੀਤੀ। ਭਾਰਤ ਸਰਕਾਰ ਵਲੋਂ ਸਿੱਖ ਮੀਡੀਏ ਕੇ ਟੀ.ਵੀ ਅਤੇ ਅਕਾਲ ਚੈਨਲ ਦੀਆਂ ਸੋਸ਼ਲ ਸਾਈਟਾਂ  ਭਾਰਤ ਵਿੱਚ ਬੈਨ ਕਰਨ ਦੀ ਸਖਤ ਨਿਖੇਧੀ ਕੀਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,