ਸਿੱਖ ਖਬਰਾਂ

ਅਕਾਲ ਤਖਤ ਸਾਹਿਬ ਵਿਖੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਮਾਤਾ ਜੀ ਨਮਿੱਤ ਅਰਦਾਸ ਸਮਾਗਮ

September 10, 2020 | By

ਅੰਮ੍ਰਿਤਸਰ: ਗੁਰੂ ਖਾਲਸਾ ਪੰਥ ਦੇ ਲਾਸਾਨੀ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਜੀ ਦੇ ਮਾਤਾ ਜੀ, ਮਾਤਾ ਸੁਰਜੀਤ ਕੋਰ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ। ਪੰਥਕ ਤੌਰ ਉੱਤੇ ਉਹਨਾਂ ਨਮਿਤ ਸ਼੍ਰੀ ਅਖੰਡ ਸਾਹਿਬ ਜੀ ਦੇ ਭੋਗ ਅਕਾਲ ਤਖਤ ਸਾਹਿਬ ਜੀ ਦੇ ਨਜਦੀਕ ਗੁਰਦੁਆਰਾ ਝੰਡਾ ਬੁੰਗਾ, ਦਰਬਾਰ ਸਾਹਿਬ ਵਿਖੇ ਪਾਏ ਗਏ।

ਇਸ ਮੌਕੇ ਭਾਈ ਸੁਖਦੇਵ ਸਿੰਘ ਸੁੱਖਾ ਜੀ ਦੀਆਂ ਭੈਣਾਂ ਅਤੇ ਸ਼ਹੀਦ ਸੁਬੇਗ ਸਿੰਘ ਜੀ ਦੇ ਭਰਾਤਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ

ਭੋਗ ਉਪਰੰਤ ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵਲੋ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

ਅਰਦਾਸ ਸਮਾਗਮ ਦੋਰਾਨ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਸਾਹਿਬ ਲੈਣ ਉਪਰੰਤ ਸ਼ਹੀਦ ਪਰਿਵਾਰ ਵੱਲੋਂ ਸਮਾਗਮ ਚ ਸ਼ਾਮਲ ਭਾਈ ਸੁਖਦੇਵ ਸਿੰਘ ਸੁੱਖਾ ਦੀਆਂ ਭੈਣਾਂ ਅਤੇ ਭਤੀਜੇ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ। ਇਸ ਮੌਕੇ ਭਾਈ ਬੇਅੰਤ ਸਿੰਘ (ਭਰਾਤਾ ਸ਼ਹੀਦ ਜਨਰਲ ਸੁਬੇਗ ਸਿੰਘ) ਵੀ ਹਾਜ਼ਿਰ ਸਨ।

ਇਸ ਸਮਾਗਮ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਅਤੇ ਨੁਮਾਇੰਦਿਆਂ ਨੇ ਵੀ ਹਾਜ਼ਰੀ ਭਰੀ ਜਿਨ੍ਹਾਂ ਵਿੱਚ ਦਲ ਖਾਲਸਾ ਦੇ ਪ੍ਰਧਾਨ ਭਾਈ ਹਰਪਾਲ ਸਿੰਘ ਚੀਮਾ, ਕੰਵਰਪਾਲ ਸਿੰਘ, ਸਤਨਾਮ ਸਿੰਘ ਪਾਉਟਾ ਸਾਹਿਬ, ਨਰਾਇਣ ਸਿੰਘ ਚੌੜਾ, ਹਰਚਰਨਜੀਤ ਸਿੰਘ ਧਾਮੀ, ਗੁਰਦੀਪ ਸਿੰਘ ਬਠਿੰਡਾ, ਬਲਦੇਵ ਸਿੰਘ ਸਿਰਸਾ, ਜਸਵੀਰ ਸਿੰਘ ਖੰਡੂਰ, ਅਮਰੀਕ ਸਿੰਘ ਈਸੜੂ, ਗਿਆਨੀ ਕੇਵਲ ਸਿੰਘ, ਭਾਈ ਮੋਹਕਮ ਸਿੰਘ, ਜਸਕਰਨ ਸਿੰਘ ਕਾਹਨਸਿੰਘਵਾਲਾ, ਗੁਰਸੇਵਕ ਸਿੰਘ ਹਰਪਾਲਪੁਰਾ, ਹਰਬੀਰ ਸਿੰਘ ਸੰਧੂ, ਭਗਵੰਤ ਸਿੰਘ ਸਿਆਲਕਾ ਅਤੇ ਅਜਾਇਬ ਸਿੰਘ ਅਭਿਆਸੀ (ਦੋਵੇ ਸ਼੍ਰੋਮਣੀ ਪ੍ਰਬੰਧਕ ਕਮੇਟੀ ਮੈਬਰ), ਪਰਮਜੀਤ ਸਿੰਘ ਮੰਡ, ਪਰਮਜੀਤ ਸਿੰਘ ਟਾਡਾ, ਸਰਬਜੀਤ ਸਿੰਘ ਘੁਮਾਣ, ਰਣਵੀਰ ਸਿੰਘ, ਕੁਲਦੀਪ ਸਿੰਘ ਰਜ਼ਧਾਨ, ਗੁਰਦੀਪ ਸਿੰਘ ਕਾਲਕੱਟ, ਕੁਲਵੰਤ ਸਿੰਘ ਫੇਰੂਮਾਨ, ਗੁਰਪ੍ਰੀਤ ਸਿੰਘ ਅਤੇ ਗੁਰਨਾਮ ਸਿੰਘ ਹਾਜ਼ਰ, ਮਹਾਬੀਰ ਸਿੰਘ ਸੁਲਤਾਨਵਿੰਡ ਸਨ।

ਜ਼ਿਕਰਯੋਗ ਹੈ ਕਿ ਭਾਈ ਸੁਖਦੇਵ ਸਿੰਘ ਨੂੰ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਨਾਲ ਜਨਰਲ ਵੈਦਯਾ ਕਤਲ ਕੇਸ ਵਿੱਚ 9 ਅਕਤੂਬਰ 1992 ਨੂੰ ਫਾਂਸੀ ਦਿੱਤੀ ਗਈ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,